22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੰਜਾਬ ਰੋਡਵੇਜ਼ ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਮੰਗਾਂ ਬਾਰੇ ਪੰਜਾਬ 'ਚ ਗੇਟ ਮੀਟਿੰਗਾਂ ਅੱਜ ਤੋਂ <br/>

Ad Position 21
No active advertisement
ਅਜੀਤ ਡੈਸਕ 06-03-2026
ਚੰਡੀਗੜ੍ਹ, 5 ਮਾਰਚ (ਅਜਾਇਬ ਸਿੰਘ ਔਜਲਾ)-ਪੰਜਾਬ ਰੋਡਵੇਜ਼ ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੈੱ੍ਰਸ ਕਾਨਫ਼ਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕੀਤਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਬੇਵਜ੍ਹਾ ਲਟਕਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ 6 ਮਾਰਚ ਨੂੰ ਸਮੁੱਚੇ ਪੰਜਾਬ ਵਿਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ | ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਨਾ ਭਰਿਆ, ਤਾਂ 9 ਮਾਰਚ ਤੋਂ ਮੋਹਾਲੀ ਬੱਸ ਸਟੈਂਡ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਰੇਸ਼ਮ ਸਿੰਘ ਗਿੱਲ ਤੋਂ ਇਲਾਵਾ ਸ਼ਮਸ਼ੇਰ ਸਿੰਘ ਢਿੱਲੋਂ, ਹਰਕੇਸ਼ ਕੁਮਾਰ ਵਿੱਕੀ, ਪ੍ਰਦੀਪ ਸ਼ਰਮਾ, ਜਲੋਰ ਸਿੰਘ, ਰੋਹੀ ਰਾਮ ਤੇ ਬਲਜੀਤ ਸਿੰਘ ਆਦਿ ਆਗੂਆਂ ਵਲੋਂ ਵੀ ਸ਼ਮੂਲੀਅਤ ਕਰਦੇ ਹੋਏ ਕਿਹਾ ਉਨ੍ਹਾਂ ਵਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਵਿਭਾਗ ਦੇ ਨਾਲ-ਨਾਲ ਹੋਰ ਅਧਿਕਾਰੀਆਂ ਵਲੋਂ ਵਾਰ-ਵਾਰ ਮੀਟਿੰਗਾਂ ਕੀਤੀਆਂ ਗਈਆਂ, ਪਰ ਕੋਈ ਵੀ ਮੰਗ ਦਾ ਨਿਪਟਾਰਾ ਨਹੀਂ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਲਈ ਜਥੇਬੰਦੀ 7 ਮਾਰਚ 2026 ਨੂੰ ਟਰਾਂਸਪੋਰਟ ਮੰਤਰੀ ਦੇ ਸ਼ਹਿਰ ਪੱਟੀ ਵਿਖੇ ਵਿਸ਼ਾਲ ਰੋਸ ਰੈਲੀ ਕਰ ਰਹੀ ਹੈ | ਇਸ ਮੌਕੇ ਕੁਲਦੀਪ ਸਿੰਘ, ਗੁਰਸਿਮਰਨਜੀਤ ਸਿੰਘ, ਕਿਰਪਾਲ ਸਿੰਘ, ਗੁਰਮੀਤ ਸਿੰਘ, ਮਨਜਿੰਦਰ ਸਿੰਘ, ਰਾਜਵਿੰਦਰ ਸਿੰਘ ਪਿ੍ਤਪਾਲ ਸਿੰਘ ਅਤੇ ਆਦਿ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਟੈਗੋਰ ਥੀਏਟਰ ਅਤੇ ਹੋਰ ਥਾਵਾਂ 'ਤੇ ਹੋਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਵਿੱਤ ਮੰਤਰੀ ਬਜਟ 'ਚ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਲਈ ਫੰਡ ਰੱਖਣ–ਐਨ.ਕੇ. ਸ਼ਰਮਾ <br/>
Ad Position 24