22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਲੁੱਟ-ਖਸੁੱਟ ਤੋਂ ਬਾਅਦ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਮੁਲਜ਼ਮ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 06-03-2026
ਪੰਚਕੂਲਾ, 5 ਮਾਰਚ (ਕਪਿਲ)-ਪੰਚਕੂਲਾ ਦੇ ਸੈਕਟਰ-12 ਵਿਖੇ ਇਕ ਨਵ-ਵਿਆਹੁਤਾ ਨੌਜਵਾਨ ਨੂੰ ਲੁੱਟਣ ਆਏ ਦੋ ਮੁਲਜ਼ਮਾਂ ਵਲੋਂ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ | ਇਸ ਮਾਮਲੇ 'ਚ ਕ੍ਰਾਈਮ ਬ੍ਰਾਂਚ-26 ਦੀ ਟੀਮ ਵਲੋਂ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ 'ਚੋਂ ਇਕ ਮੁਲਜ਼ਮ ਨਾਬਾਲਗ ਹੈ, ਜਦਕਿ ਦੂਜੇ ਮੁਲਜ਼ਮ ਰੌਸ਼ਨ ਦੀ ਉਮਰ 21 ਸਾਲ ਹੈ | ਡੀ. ਸੀ. ਪੀ. ਕ੍ਰਾਈਮ ਮਨਪ੍ਰੀਤ ਸੂਦਨ ਨੇ ਕਿਹਾ ਕਿ ਜਦੋਂ ਮੁਲਜ਼ਮ ਲੁੱਟ-ਖਸੁੱਟ ਕਰਨ ਆਏ ਤਾਂ ਦੀਪਕ ਨੇ ਇਸ ਦਾ ਵਿਰੋਧ ਕੀਤਾ | ਇਸ ਦੌਰਾਨ ਮਿ੍ਤਕ ਦਾ ਪੈਰ ਮੋਟਰਸਾਈਕਲ 'ਚ ਫਸ ਗਿਆ ਅਤੇ ਉਸ ਸਮੇਂ ਮੁਲਜ਼ਮਾਂ ਨੇ ਉਸ ਉੱਤੇ ਚਾਕੂ ਨਾਲ 6 ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕਤਲ 'ਚ ਵਰਤਿਆ ਗਿਆ ਚਾਕੂ ਅਤੇ ਲੁੱਟਿਆ ਗਿਆ ਸਾਮਾਨ ਹਾਲੇ ਬਰਾਮਦ ਕੀਤਾ ਜਾਣਾ ਬਾਕੀ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਆਪਣੇ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਰੌਸ਼ਨ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਪੁਲਿਸ ਰਿਮਾਂਡ ਦੌਰਾਨ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀਪਕ ਢਕੌਲੀ (ਜ਼ੀਰਕਪੁਰ) ਦਾ ਰਹਿਣ ਵਾਲਾ ਸੀ, ਜੋ ਕਿ ਚੰਡੀਗੜ੍ਹ ਵਿਖੇ ਸੇਲਜ਼ ਦਾ ਕੰਮ ਕਰਦਾ ਸੀ ਅਤੇ ਘਟਨਾ ਸਮੇਂ ਘਰ ਵਾਪਸ ਪਰਤ ਰਿਹਾ ਸੀ | ਉਨ੍ਹਾਂ ਦੱਸਿਆ ਕਿ ਕ੍ਰਾਈਮ ਬ੍ਰਾਂਚ-26 ਦੀ ਟੀਮ ਨੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਦਾ ਮੁਆਇਨਾ ਕੀਤਾ, ਉਪਰੰਤ ਇੰਸਪੈਕਟਰ ਦਲੀਪ ਦੀ ਅਗਵਾਈ ਵਾਲੀ ਟੀਮ ਨੇ ਕੇਵਲ 6 ਘੰਟਿਆਂ ਅੰਦਰ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ |

Ad Position 22
No active advertisement
ਪਿਛਲੀ ਖ਼ਬਰ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਦਾ ਸਿੱਖਿਆ ਦੇ ਖੇਤਰ 'ਚ ਯੋਗਦਾਨ' ਵਿਸ਼ੇ 'ਤੇ ਸੈਮੀਨਾਰ ਅਗਲੀ ਖ਼ਬਰ ਬਲਾਕ ਸੰਮਤੀ ਮਾਜਰੀ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਰੱਦ <br/>
Ad Position 24