21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਨਾਲ ਮਨਾਇਆ ਹੋਲਾ-ਮਹੱਲਾ <br/>

Ad Position 21
No active advertisement
ਅਜੀਤ ਡੈਸਕ 06-03-2026
ਐੱਸ. ਏ. ਐੱਸ. ਨਗਰ, 5 ਮਾਰਚ (ਪ੍ਰੋ. ਅਵਤਾਰ ਸਿੰਘ)-ਸਥਾਨਕ ਸੈਕਟਰ-79 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਹੋਲਾ-ਮਹੱਲਾ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਹੋਲੇ-ਮਹੱਲੇ ਨੂੰ ਮੁੱਖ ਰੱਖਦਿਆਂ ਬੀਤੀ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਦੌਰਾਨ ਸਭ ਤੋਂ ਪਹਿਲਾਂ ਭਾਈ ਮੇਘ ਸਿੰਘ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਾਲਿਆਂ ਨੇ ਕਥਾ ਰਾਹੀਂ ਸੰਗਤਾਂ ਹੋਲੇ-ਮਹੱਲੇ ਦੀ ਮਹੱਤਤਾ ਤੋਂ ਜਾਣੂ ਕਰਵਾਇਆ, ਉਪਰੰਤ ਬੀਬੀ ਰਜਨੀਸ਼ ਕੌਰ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਅੰਤ 'ਚ ਗ੍ਰੰਥੀ ਭਾਈ ਕਸ਼ਮੀਰ ਸਿੰਘ ਵਲੋਂ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ, ਜਦਕਿ ਪ੍ਰਬੰਧਕ ਕਮੇਟੀ ਵਲੋਂ ਬੀਬੀ ਰਜਨੀਸ਼ ਕੌਰ ਦੇ ਜਥੇ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਇੰਦਰਜੀਤ ਸਿੰਘ, ਗੁਰਮੀਤ ਸਿੰਘ, ਬਹਾਦਰ ਸਿੰਘ, ਭਾਗ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਹਰਜਿੰਦਰਪਾਲ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਮੈਂਬਰਾਂ ਬੀਬੀ ਰਮਿੰਦਰ ਕੌਰ, ਬਲਜੀਤ ਕੌਰ, ਅਮਨਪ੍ਰੀਤ ਕੌਰ, ਜਸਵੀਰ ਕੌਰ, ਅਵਿਨਾਸ਼ ਕੌਰ ਤੇ ਕੁਲਵਿੰਦਰ ਕੌਰ ਸਮੇਤ ਹੋਰ ਵੀ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦੁਰਾਲੀ ਵਿਖੇ ਹੋਲੇ-ਮਹੱਲੇ ਨੂੰ ਸਮਰਪਿਤ ਸਮਾਗਮ ਦੌਰਾਨ ਗਤਕੇ ਦੇ ਜੌਹਰ ਦਿਖਾਏ <br/> ਅਗਲੀ ਖ਼ਬਰ ਆਸ਼ਮਾ ਸਕੂਲ ਦੇ ਵਿਦਿਆਰਥੀਆਂ ਨੇ ਫੁੱਲਾਂ ਅਤੇ ਜੈਵਿਕ ਗੁਲਾਲ ਨਾਲ ਮਨਾਈ 'ਈਕੋ-ਫਰੈਂਡਲੀ' ਹੋਲੀ <br/>
Ad Position 24