21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪਿੰਡ ਦੁਰਾਲੀ ਵਿਖੇ ਹੋਲੇ-ਮਹੱਲੇ ਨੂੰ ਸਮਰਪਿਤ ਸਮਾਗਮ ਦੌਰਾਨ ਗਤਕੇ ਦੇ ਜੌਹਰ ਦਿਖਾਏ <br/>

Ad Position 21
No active advertisement
ਅਜੀਤ ਡੈਸਕ 06-03-2026
ਐੱਸ. ਏ. ਐੱਸ. ਨਗਰ, 5 ਮਾਰਚ (ਪ੍ਰੋ. ਅਵਤਾਰ ਸਿੰਘ)-ਪਿੰਡ ਦੁਰਾਲੀ ਵਿਖੇ ਹੋਲੇ-ਮਹੱਲੇ ਦਾ ਪਾਵਨ ਦਿਹਾੜਾ ਅਕਾਲ ਸਹਾਇ ਗਤਕਾ ਅਖਾੜੇ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਬਾਣੀ ਦੇ ਜਾਪ ਉਪਰੰਤ ਅਰਦਾਸ ਕੀਤੀ ਗਈ ਅਤੇ ਅਖਾੜੇ ਦੇ ਸਿੰਘਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ ਅਤੇ ਸਸ਼ਤਰਾਂ ਦੀ ਪੂਜਾ ਕੀਤੀ ਗਈ | ਇਸ ਮੌਕੇ ਭਾਈ ਗੁਰਵਿੰਦਰ ਸਿੰਘ ਦੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ, ਜਦਕਿ ਗਿਆਨੀ ਹਰੀ ਸਿੰਘ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਦਿਆਂ ਕਿਹਾ ਕਿ ਹੋਲਾ-ਮਹੱਲਾ ਸੂਰਬੀਰਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ ਅਤੇ ਸਾਨੂੰ ਬਾਣੀ ਅਤੇ ਬਾਣੇ ਧਾਰਨੀ ਹੋਣਾ ਚਾਹੀਦਾ ਹੈ | ਇਸੇ ਦੌਰਾਨ ਪ੍ਰਬੰਧਕਾਂ ਵਲੋਂ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਵਿਖੇ ਸਸ਼ਤਰ ਵਿੱਦਿਆ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ 1 ਅਪ੍ਰੈਲ ਤੋਂ ਨਵੇਂ ਸੈਸ਼ਨ ਦੀ ਆਰੰਭਤਾ ਹੋਵੇਗੀ | ਇਸ ਮੌਕੇ ਭਾਈ ਕਮਲਪ੍ਰੀਤ ਸਿੰਘ, ਜੀਵਨ ਸਿੰਘ, ਪ੍ਰਭਜੋਤ ਸਿੰਘ, ਮਨਕੀਰਤ ਸਿੰਘ, ਅਗਮਵੀਰ ਸਿੰਘ ਤੇ ਨਵਦੀਪ ਸਿੰਘ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਪਹਿਲੇ ਪੜਾਅ ਦੀ ਟ੍ਰੇਨਿੰਗ ਕਰਵਾਈ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਨਾਲ ਮਨਾਇਆ ਹੋਲਾ-ਮਹੱਲਾ <br/>
Ad Position 24