21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਜਸਪ੍ਰੀਤ ਕੌਰ ਬੈਂਸ ਨੇ ਸਰਕਾਰੀ ਕਾਲਜ ਮੁਹਾਲੀ ਦੇ ਪਿ੍ੰਸੀਪਲ ਵਜੋਂ ਚਾਰਜ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 06-03-2026
ਐੱਸ. ਏ. ਐੱਸ. ਨਗਰ, 5 ਮਾਰਚ (ਪ੍ਰੋ. ਅਵਤਾਰ ਸਿੰਘ)-ਜਸਪ੍ਰੀਤ ਕੌਰ ਬੈਂਸ ਵਲੋਂ ਅੱਜ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰੀਆ ਚੱਕਰ ਜੇਤੂ) ਸਰਕਾਰੀ ਕਾਲਜ ਫੇਜ਼-6 ਮੁਹਾਲੀ ਦੇ ਨਵੇਂ ਪਿ੍ੰਸੀਪਲ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲਿਆ ਗਿਆ | ਇਸ ਮੌਕੇ ਕਾਲਜ ਦੇ ਅਧਿਆਪਨ ਅਤੇ ਗ਼ੈਰ-ਅਧਿਆਪਨ ਸਟਾਫ਼ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਜਸਪ੍ਰੀਤ ਕੌਰ ਬੈਂਸ ਇਕ ਤਜ਼ਰਬੇਕਾਰ ਅਤੇ ਸਮਰਪਿਤ ਅਧਿਆਪਕਾ ਵਜੋਂ ਜਾਣੇ ਜਾਂਦੇ ਹਨ | ਇਸ ਤੋਂ ਪਹਿਲਾਂ ਉਹ ਇਸੇ ਕਾਲਜ ਦੇ ਅੰਗਰੇਜ਼ੀ ਵਿਭਾਗ 'ਚ ਐਸੋਸੀਏਟ ਪ੍ਰੋਫੈਸਰ ਵਜੋਂ ਸੇਵਾ ਨਿਭਾ ਰਹੇ ਸਨ | ਸਟਾਫ਼ ਨਾਲ ਰਸਮੀ ਗੱਲਬਾਤ ਦੌਰਾਨ ਨਵ-ਨਿਯੁਕਤ ਪਿ੍ੰ. ਬੈਂਸ ਨੇ ਕਿਹਾ ਕਿ ਕਾਲਜ ਦੀਆਂ ਪ੍ਰੰਪਰਾਵਾਂ ਨੂੰ ਅੱਗੇ ਵਧਾਉਂਦੇ ਹੋਏ ਉਹ ਵਿਦਿਆਰਥੀਆਂ 'ਚ ਅਕਾਦਮਿਕ ਸ੍ਰੇਸ਼ਠਤਾ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਸਿਵਲ ਪਸ਼ੂ ਹਸਪਤਾਲ ਦੀ ਉਸਾਰੀ ਕਰਵਾਈ ਸ਼ੁਰੂ <br/> ਅਗਲੀ ਖ਼ਬਰ ਜਨਗਣਨਾ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਪਹਿਲੇ ਪੜਾਅ ਦੀ ਟ੍ਰੇਨਿੰਗ ਕਰਵਾਈ <br/>
Ad Position 24