20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲ੍ਹਾ ਸਮਾਪਤ <br/>

Ad Position 21
No active advertisement
ਅਜੀਤ ਡੈਸਕ 06-03-2026
ਖਰੜ, 5 ਫਰਵਰੀ (ਜੰਡਪੁਰੀ)-ਪਿੰਡ ਚੰਦੋ ਵਿਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ ਹੈ, ਜਿਸ ਦੀ ਪਛਾਣ ਕਿ੍ਸ਼ਨ ਕੁਮਾਰ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਪਿੰਡ ਚੰਦੋ ਤੋਂ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਜੋ ਕਿ ਪ੍ਰਵਾਸੀ ਮਜ਼ਦੂਰ ਹੈ ਅਤੇ ਪਿੰਡ 'ਚ ਕਿਰਾਏ ਦੇ ਕਮਰੇ 'ਚ ਰਹਿੰਦਾ ਹੈ, ਵਲੋਂ ਫਾਹਾ ਲੈ ਲਿਆ ਗਿਆ ਹੈ | ਇਸ ਸੂਚਨਾ ਦੇ ਅਧਾਰ 'ਤੇ ਪੁਲਿਸ ਪਾਰਟੀ ਵਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈਣ ਮਗਰੋਂ ਸਿਵਲ ਹਸਪਤਾਲ ਖਰੜ ਦੇ ਮੁਰਦਾ ਘਰ 'ਚ ਰਖਵਾ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਪਛਾਣ ਕਿ੍ਸ਼ਨ ਕੁਮਾਰ (25) ਪੁੱਤਰ ਚੰਦਰਪਾਨ ਰਾਮ, ਜੋ ਕਿ ਇਕ ਟਿੱਪਰ 'ਤੇ ਸਹਿ ਚਾਲਕ ਵਜੋਂ ਕੰਮ ਕਰਦਾ ਸੀ, ਨੇ ਆਪਣੇ ਕਿਰਾਏ ਦੇ ਕਮਰੇ ਦੇ ਨਾਲ ਹੀ ਖਾਲੀ ਪਈ ਥਾਂ 'ਤੇ ਰੱਸੀ ਨਾਲ ਫਾਹਾ ਲੈ ਖੁਦਕੁਸ਼ੀ ਕਰ ਲਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਵਾਰਸਾਂ ਦੇ ਪਹੁੰਚਣ 'ਤੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਸਪੈਸ਼ਲ ਕਾੳਾੂਟਰ ਸਥਾਪਿਤ- ਗੁਰਮੀਤ ਸਿੰਘ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਦਿਹਾਤੀ ਸਿਹਤ ਸਿਖਲਾਈ ਕੇਂਦਰ ਸਨੇਟਾ ਦੇ ਰੂਪ 'ਚ ਵੱਡੀ ਸੌਗਾਤ- ਕੁਲਵੰਤ ਸਿੰਘ <br/>
Ad Position 24