20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੀਵਰੇਜ ਟਰੈਕਟਰ ਹੇਠਾਂ ਆ ਕੇ 10 ਸਾਲਾ ਬੱਚੇ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 06-03-2026
ਐੱਸ. ਏ. ਐੱਸ. ਨਗਰ, 5 ਮਾਰਚ (ਕਪਿਲ ਵਧਵਾ)-ਮੁਹਾਲੀ ਦੇ ਬੜਮਾਜਰਾ ਕਾਲੋਨੀ 'ਚ ਵੀਰਵਾਰ ਨੂੰ ਇਕ ਦਰਦਨਾਕ ਹਾਦਸੇ ਦੌਰਾਨ ਸੀਵਰੇਜ ਸਾਫ ਕਰਨ ਵਾਲੇ ਟਰੈਕਟਰ ਨੇ 10 ਸਾਲਾ ਬੱਚੇ ਨੂੰ ਦਰੜ ਦਿੱਤਾ, ਜਿਸ ਕਾਰਨ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਹਾਦਸੇ ਤੋਂ ਬਾਅਦ ਇਲਾਕੇ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ ਅਤੇ ਚੰਡੀਗੜ੍ਹ-ਖਰੜ ਹਾਈਵੇਅ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ | ਮਿ੍ਤਕ ਬੱਚੇ ਦੀ ਪਛਾਣ ਸ਼ੌਰਯ ਨਿਸ਼ਾਦ (10) ਵਜੋਂ ਹੋਈ ਹੈ | ਇਸ ਸੰਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਰੋਜ਼ੀ-ਰੋਟੀ ਦੀ ਤਲਾਸ਼ 'ਚ ਕਰੀਬ ਅੱਠ ਸਾਲ ਪਹਿਲਾਂ ਉੱਤਰ ਪ੍ਰਦੇਸ਼ ਤੋਂ ਮੁਹਾਲੀ ਆ ਕੇ ਰਹਿਣ ਲੱਗੇ ਸਨ | ਪ੍ਰਾਪਤ ਜਾਣਕਾਰੀ ਮੁਤਾਬਿਕ ਸ਼ੌਰਯ ਆਪਣੇ ਪਿਤਾ ਨਾਲ ਬੜਮਾਜਰਾ ਕਾਲੋਨੀ ਤੋਂ ਫੇਜ਼-6 ਵੱਲ ਮੋਟਰਸਾਈਕਲ 'ਤੇ ਜਾ ਰਿਹਾ ਸੀ | ਇਸ ਦੌਰਾਨ ਸਾਹਮਣੇ ਤੋਂ ਆ ਰਹੇ ਸੀਵਰੇਜ ਸਾਫ ਕਰਨ ਵਾਲੇ ਟਰੈਕਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਹ ਟੱਕਰ ਲੱਗਣ ਨਾਲ ਬੱਚਾ ਟਰੈਕਟਰ ਦੇ ਅੱਗੇ ਡਿੱਗ ਗਿਆ ਅਤੇ ਟਰੈਕਟਰ ਦਾ ਟਾਇਰ ਉਸ ਦੇ ਸਿਰ ਤੋਂ ਲੰਘ ਗਿਆ | ਚਸ਼ਮਦੀਦ ਸੰਦੀਪ ਨੇ ਦੱਸਿਆ ਕਿ ਟਰੈਕਟਰ ਚਾਲਕ ਨੇ ਵਾਹਨ ਰੋਕਣ ਦੀ ਬਜਾਏ ਟਰੈਕਟਰ ਅੱਗੇ ਵਧਾ ਲਿਆ ਸੀ, ਜਿਸ ਕਾਰਨ ਪਿੱਛੇ ਵਾਲਾ ਟਾਇਰ ਵੀ ਬੱਚੇ ਦੇ ਸਿਰ ਤੋਂ ਲੰਘ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਲਾਂਕਿ ਦੂਜੇ ਪਾਸੇ ਬੱਚੇ ਦਾ ਪਿਤਾ ਦਾ ਬਚਾਅ ਰਿਹਾ | ਇਸ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਚੰਡੀਗੜ੍ਹ-ਖਰੜ ਹਾਈਵੇਅ 'ਤੇ ਜਾਮ ਲਗਾ ਦਿੱਤਾ ਅਤੇ ਬੱਚੇ ਦੀ ਲਾਸ਼ ਸੜਕ 'ਤੇ ਰੱਖ ਕੇ ਕਰੀਬ ਇਕ ਘੰਟੇ ਤੱਕ ਰੋਸ ਪ੍ਰਦਰਸ਼ਨ ਕੀਤਾ | ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇਕਲੌਤਾ ਬੱਚਾ ਚਲਾ ਗਿਆ ਹੈ, ਪਰ ਪੁਲਿਸ ਤੁਰੰਤ ਕਾਰਵਾਈ ਨਹੀਂ ਕਰ ਰਹੀ | ਪਰਿਵਾਰ ਨੇ ਮੰਗ ਕੀਤੀ ਹੈ ਕਿ ਟਰੈਕਟਰ ਚਾਲਕ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ | ਇਸ ਮਾਮਲੇ 'ਚ ਜਾਣਕਾਰੀ ਦਿੰਦਿਆਂ ਐਸ. ਐਚ. ਓ. ਬਲੌਂਗੀ ਪੈਰੀਵਿੰਕਲ ਸਿੰਘ ਗਰੇਵਾਲ ਨੇ ਦੱਸਿਆ ਕਿ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਟਰੈਕਟਰ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਟਰੈਕਟਰ ਨੂੰ ਜ਼ਬਤ ਕਰ ਲਿਆ ਗਿਆ ਹੈ

Ad Position 22
No active advertisement
ਪਿਛਲੀ ਖ਼ਬਰ ਗਰਮੀਆਂ ਤੋਂ ਪਹਿਲਾਂ ਪਾਵਰ ਸਿਸਟਮ ਨੂੰ ਮਜ਼ਬੂਤ ਕਰ ਰਿਹਾ ਬਿਜਲੀ ਵਿਭਾਗ- ਐਸ. ਈ. ਗਿੱਲ <br/> ਅਗਲੀ ਖ਼ਬਰ ਡੇਰਾਬੱਸੀ ਦੀ ਗੋਲਡਨ ਪਾਮ ਪ੍ਰੀਮੀਅਮ ਸੁਸਾਇਟੀ ਦੇ ਵਸਨੀਕ ਬੁਨਿਆਦੀ ਸਹੂਲਤਾਂ ਨੂੰ ਤਰਸੇ
Ad Position 24