18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵਲੋਂ 16 ਫ਼ੀਸਦੀ ਡੀ.ਏ. ਸਮੇਤ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਕੀਤੀ ਗੇਟ ਰੈਲੀ <br/>

Ad Position 21
No active advertisement
ਅਜੀਤ ਡੈਸਕ 07-03-2026
ਚੰਡੀਗੜ੍ਹ, 6 ਮਾਰਚ (ਅਜਾਇਬ ਸਿੰਘ ਔਜਲਾ)-ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਚੰਡੀਗੜ੍ਹ ਦਫ਼ਤਰ ਦੇ ਸਮੂਹ ਮੁਲਜ਼ਮਾਂ ਵਲੋਂ ਮੁਲਾਜ਼ਮਾਂ ਦੀਆਂ ਪੈਂਡਿੰਗ ਹੱਕੀ ਮੰਗਾਂ ਦਾ ਲੰਬੇ ਸਮੇਂ ਤੋਂ ਨਿਪਟਾਰਾ ਨਾ ਹੋਣ ਦੇ ਰੋਸ ਵਜੋਂ ਪੰਜਾਬ ਸਿਵਲ ਸਕੱਤਰੇਤ ਦੀ ਜਥੇਬੰਦੀ (ਸਾਂਝਾ ਮੁਲਜ਼ਮ ਮੰਚ ਪੰਜਾਬ) ਦੇ ਸੱਦੇ 'ਤੇ ਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਦੀ ਕਾਲ ਤੇ ਲਾਮਬੰਦ ਹੋ ਕੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਗੇਟ ਰੈਲੀ ਨੂੰ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਮਨਪ੍ਰੀਤ ਸਿੰਘ, ਸਲਾਹਕਾਰ ਜਗਤਾਰ ਸਿੰਘ, ਸੁਪਰਡੰਟ ਸੂਰਜ ਕੁਮਾਰ, ਸੰਦੀਪ ਕੁਮਾਰ ਤੇ ਪੰਜਾਬ ਸਿਵਲ ਸਕੱਤਰੇਤ ਯੂਨੀਅਨ ਵੱਲੋਂ ਪ੍ਰਧਾਨ ਸੁਸ਼ੀਲ ਕੁਮਾਰ ਫ਼ੌਜੀ, ਜਨਰਲ ਸਕੱਤਰ ਸਾਹੀਲ ਸ਼ਰਮਾ, ਪ੍ਰਧਾਨ ਜੁਆਇੰਟ ਐਕਸ਼ਨ ਕਮੇਟੀ ਮਨਜੀਤ ਸਿੰਘ ਰੰਧਾਵਾ, ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ, ਪੰਜਾਬ ਸ਼ਾਮ ਲਾਲ ਸ਼ਰਮਾ, ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਪਰਮਿੰਦਰ ਸਿੰਘ ਆਦਿ ਬੁਲਾਰਿਆਂ ਨੇ ਮੁਲਾਜ਼ਮਾਂ ਨੂੰ ਸੰਬੋਧਿਤ ਕੀਤਾ | ਇਸ ਮੌਕੇ ਬੁਲਾਰਿਆਂ ਨੇ ਇਕੱਠ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਅਤੇ ਹੋਰਨਾਂ ਨੇੜਲੇ ਸੂਬਿਆਂ ਦੇ ਮੁਲਾਜ਼ਮਾਂ ਨੂੰ ਡੀ. ਏ. ਦੀ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਵਿਚ ਆਮ ਲੋਕਾਂ ਦੀ ਆਪਣੀ ਸਰਕਾਰ ਅਖਵਾਉਣ ਵਾਲੀ ਸਰਕਾਰ ਦੇ ਰਾਜ 'ਚ ਮੁਲਾਜ਼ਮ ਵਰਗ ਆਪਣੀ ਹੱਕੀ ਤੇ ਜਾਇਜ਼ ਮੰਗ ਡੀ. ਏ. ਤੱਕ ਲਈ ਤਰਸ ਰਿਹਾ ਹੈ | ਇਸ ਤੋਂ ਇਲਾਵਾ ਹੋਰਨਾਂ ਸੂਬਿਆਂ ਵਾਂਗ ਪੰਜਾਬ ਦੇ ਮੁਲਾਜ਼ਮਾਂ ਨੂੰ ਵੀ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਾਭ ਦੇਣ, ਡਾਕਟਰਾਂ ਨੂੰ ਦਿੱਤੇ ਜਾ ਰਹੇ ਐਮ. ਏ. ਸੀ. ਪੀ. ਦਾ ਲਾਭ ਬਾਕੀ ਮੁਲਾਜ਼ਮ ਵਰਗ ਨੂੰ ਵੀ ਦੇਣ ਅਤੇ ਮਿਤੀ 15 ਜਨਵਰੀ 2015 ਅਤੇ 17 ਜੁਲਾਈ 2020 ਦੀ ਚਿੱਠੀ ਨੂੰ ਰੱਦ ਕਰਨ ਦੀ ਮੰਗ ਨੂੰ ਪਹਿਲ ਦੇ ਅਧਾਰ 'ਤੇ ਲਾਗੂ ਕਰਵਾਉਣ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ | ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਪੂਰੇ ਪੰਜਾਬ ਦੇ ਮੁਲਾਜ਼ਮਾਂ ਨੂੰ ਲਾਮਬੰਦ ਕਰਕੇ ਵੱਡਾ ਐਕਸ਼ਨ ਉਲੀਕਿਆ ਜਾਵੇਗਾ | ਇਸ ਮੌਕੇ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਚੇਅਰਮੈਨ ਪਰਵਿੰਦਰ ਸਿੰਘ, ਵਾਈਸ ਚੇਅਰਮੈਨ ਤੋਸ਼ਪਿੰਦਰ ਸਿੰਘ, ਪ੍ਰਧਾਨ ਮਨਪ੍ਰੀਤ ਸਿੰਘ, ਕਨਵੀਨਰ ਜਸਵੀਰ ਸਿੰਘ, ਪ੍ਰਧਾਨ ਇਸਤਰੀ ਵਿੰਗ ਰਿੰਪੀ, ਜਨਰਲ ਸਕੱਤਰ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਜੈਨ ਸਿੰਘ, ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਅਮਨਦੀਪ ਕੌਰ, ਮੀਤ ਪ੍ਰਧਾਨ ਕੁਲਦੀਪ ਸਿੰਘ, ਮੀਤ ਪ੍ਰਧਾਨ ਇਸਤਰੀ ਵਿੰਗ ਗੁਰਪ੍ਰੀਤ ਕੌਰ ਤੋਂ ਇਲਾਵਾ ਗਗਨਦੀਪ ਸਿੰਘ, ਵਿੱਤ ਸਕੱਤਰ ਸੁਰੇਸ਼ ਕੁਮਾਰ ਸਿੰਗਲਾ, ਰਵਿੰਦਰ ਸਿੰਘ, ਪੰਕਜ ਸ਼ਰਮਾ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਰਾਣਾ, ਗੁਰਦੀਪ ਸਿੰਘ, ਦਵਿੰਦਰ ਸਿੰਘ, ਰਾਜਿੰਦਰ ਸਿੰਘ, ਸ਼ਵਿੰਦਰ ਸਿੰਘ, ਜਗਤਾਰ ਸਿੰਘ, ਕਰਨ ਆਦਿ ਅਹੁਦੇਦਾਰ ਨੇ ਵੀ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਯੂ. ਪੀ. ਐਸ. ਸੀ. ਸਿਵਲ ਸੇਵਾ ਪ੍ਰੀਖਿਆ 'ਚ ਪੰਚਕੂਲਾ ਦੇ ਅਕਾਂਸ਼ ਢੱੁਲ ਨੇ ਤੀਜਾ ਤੇ ਚੰਡੀਗੜ੍ਹ ਦੀ ਭਾਵਿਕਾ ਚੋਪੜਾ ਨੇ... ਅਗਲੀ ਖ਼ਬਰ ਪਾਣੀਪਤ 'ਚ ਗੋਦਰੇਜ ਪ੍ਰਾਪਰਟੀਜ਼ ਦਾ ਪਹਿਲਾ ਪਲਾਂਟੇਡ ਪ੍ਰੋਜੈਕਟ ਦੀ ਧਮਾਕੇਦਾਰ ਸ਼ੁਰੂਆਤ <br/>
Ad Position 24