18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੁਹਾਲੀ ਵਿਖੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਮਿੱਤਰਾਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-03-2026
ਐੱਸ. ਏ. ਐੱਸ. ਨਗਰ, 6 ਮਾਰਚ (ਪ੍ਰੋ. ਅਵਤਾਰ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਡਾ. ਸੁਖਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ 'ਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਨਿਯੁਕਤ ਖੇਤੀ ਮਿੱਤਰਾਂ ਦੀ ਮੀਟਿੰਗ ਸੱਦੀ ਗਈ | ਇਸ ਮੌਕੇ ਡਾ. ਬਾਜਵਾ ਨੇ ਦੱਸਿਆ ਕਿ ਕੈਮੀਕਲ ਰਹਿਤ ਖੇਤੀ ਉਤਪਾਦ ਪੈਦਾ ਕਰਨ ਲਈ ਸਰਕਾਰ ਵਲੋਂ ਜ਼ਿਲ੍ਹਾ ਮੁਹਾਲੀ ਦੀ ਮਿਸ਼ਨ ਆਨ ਨੈਚੂਰਲ ਫਾਰਮਿੰਗ ਸਕੀਮ ਅਧੀਨ ਚੋਣ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹੇ 'ਚ 20 ਖੇਤੀ ਮਿੱਤਰਾਂ ਅਤੇ 1250 ਕਿਸਾਨਾਂ ਜੋ ਕਿ ਕੁਦਰਤੀ ਖੇਤੀ ਨੂੰ ਅਪਣਾਉਣ ਦੇ ਚਾਹਵਾਨ ਹਨ, ਦੀ ਚੋਣ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਤੀ ਮਿੱਤਰਾਂ ਨੂੰ ਪ੍ਰਤੀ ਮਹੀਨਾ 5 ਹਜ਼ਾਰ ਰੁ. ਅਤੇ ਕਿਸਾਨਾਂ ਨੂੰ 4000 ਰੁ. ਸਾਲਾਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਤੀ ਮਿੱਤਰਾਂ ਦੁਆਰਾ ਚੁਣੇ ਜਾ ਰਹੇ ਕਿਸਾਨਾਂ ਦੇ ਮਿੱਟੀ ਦੇ ਸੈਂਪਲਾਂ ਦੀ ਪਰਖ ਕਰਵਾਉਣ ਅਤੇ ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਦੁਆਰਾ ਸਰਟੀਫ਼ਿਕੇਟ ਦਿਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ | ਇਸ ਮੌਕੇ ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਦੇ ਨੁਮਾਇੰਦੇ ਹਰਪ੍ਰੀਤ ਸਿੰਘ ਵਲੋਂ ਖੇਤੀ ਮਿੱਤਰਾਂ ਨੂੰ ਕੁਦਰਤੀ ਖੇਤੀ ਲਈ ਕਿਸਾਨਾਂ ਨੂੰ ਪ੍ਰਮਾਣੀਕਰਨ ਦੇ ਮਿਲਣ ਵਾਲੇ ਲਾਭਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਜੈਵਿਕ ਉਤਪਾਦਾਂ ਨੂੰ ਭਾਰਤ 'ਚ ਕਿਧਰੇ ਵੀ ਜੈਵਿਕ ਭੋਜਨ ਵਪਾਰੀਆਂ ਅਤੇ ਜੈਵਿਕ ਭੋਜਨ ਪ੍ਰੋਸੈਸਿੰਗ ਕੰਪਨੀਆਂ ਨੂੰ ਉਨ੍ਹਾਂ ਦੇ ਆਪਣੇ ਨਿਯਮਾਂ ਅਤੇ ਸ਼ਰਤਾਂ ਤਹਿਤ ਭਾਰਤ ਸਰਕਾਰ ਦੇ ਪੋਰਟਲ 'ਤੇ ਵੇਚਿਆ ਜਾ ਸਕਦਾ ਹੈ | ਇਸ ਮੌਕੇ ਸਕੀਮ ਦੇ ਨੋਡਲ ਅਫ਼ਸਰ ਡਾ. ਗੁਰਦਿਆਲ ਕੁਮਾਰ (ਖੇਤੀਬਾੜੀ ਵਿਕਾਸ ਅਫ਼ਸਰ), ਮਾਸਟਰ ਟ੍ਰੇਨਰ ਤਰਜਿੰਦਰ ਸਿੰਘ ਸੈਦਪੁਰ ਅਤੇ ਕਮਲਦੀਪ ਸਿੰਘ ਏ. ਟੀ. ਐਮ ਸਮੇਤ ਜੈਵਿਕ ਖੇਤੀ/ਕੁਦਰਤੀ ਖੇਤੀ ਕਰਨ ਵਾਲੇ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਬੱਚਿਆਂ ਦੀ ਸੁਰੱਖਿਆ ਕਾਨੂੰਨਾਂ ਦੀ ਪ੍ਰਭਾਵਸ਼ਾਲੀ ਲਾਗੂ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਦੋ ਦਿਨਾਂ ਵਰਕਸ਼... ਅਗਲੀ ਖ਼ਬਰ ਮੁਲਾਜ਼ਮਾਂ ਵਲੋਂ ਕੱਲ੍ਹ ਦੇ ਵਿਧਾਨ ਸਭਾ ਕੂਚ ਦੀਆਂ ਤਿਆਰੀਆਂ ਮੁਕੰਮਲ <br/>
Ad Position 24