17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦਰਸ਼ਨ ਸਿੰਘ ਸੈਣੀ ਦੀ ਪ੍ਰਸੰਸਾ ਕਰਦਿਆਂ ਹਲਕਾ ਡੇਰਾਬੱਸੀ 'ਚ ਪਾਰਟੀ ਦੀ ਬਿਹਤਰੀ ਲਈ ਕੀਤੀਆਂ ਵਿਚਾਰਾਂ <br/>

Ad Position 21
No active advertisement
ਅਜੀਤ ਡੈਸਕ 07-03-2026
ਜ਼ੀਰਕਪੁਰ, 6 ਮਾਰਚ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਅਤੇ ਉਨ੍ਹਾਂ ਦੇ ਪੁੱਤਰ ਹਰਦੀਪ ਸਿੰਘ ਸੈਣੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਵਿਸ਼ੇਸ਼ ਸੱਦੇ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਗਈ | ਇਸ ਮੌਕੇ ਹੋਏ ਵਿਸ਼ੇਸ਼ ਸੰਵਾਦ ਪ੍ਰੋਗਰਾਮ ਦੌਰਾਨ ਵੱਖ-ਵੱਖ ਸਿਆਸੀ ਅਤੇ ਵਿਕਾਸ ਪੱਖੀ ਮੁੱਦਿਆਂ 'ਤੇ ਖੁੱਲ੍ਹ ਕੇ ਵਿਚਾਰਾਂ ਹੋਈਆਂ | ਇਸ ਮੁਲਾਕਾਤ ਬਾਬਤ ਗੁਰਦਰਸ਼ਨ ਸਿੰਘ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਹੋਈ ਇਸ ਰਸਮੀ ਗੱਲਬਾਤ ਦੌਰਾਨ ਪੰਜਾਬ ਅਤੇ ਹਲਕਾ ਡੇਰਾਬੱਸੀ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵੀ ਅਹਿਮ ਮੁੱਦੇ ਸਾਂਝੇ ਕੀਤੇ ਗਏ | ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ਦੇ ਸਰਹੱਦੀ ਇਲਾਕਿਆਂ ਖਾਸ ਕਰਕੇ ਹਲਕਾ ਡੇਰਾਬੱਸੀ ਦੀ ਤਰੱਕੀ ਲਈ ਗੰਭੀਰ ਨਜ਼ਰ ਆਏ | ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਹਾਜ਼ਰ ਸ਼ਖ਼ਸੀਅਤਾਂ ਨੂੰ ਗੁਰਦਰਸ਼ਨ ਸਿੰਘ ਸੈਣੀ ਦੇ ਪਰਿਵਾਰਕ ਪਿਛੋਕੜ ਅਤੇ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਹਲਕਾ ਡੇਰਾਬੱਸੀ 'ਚ ਭਾਜਪਾ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦਸ਼ਨ ਸਿੰਘ ਸੈਣੀ ਨੂੰ ਹਰੇਕ ਪੱਖ ਤੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਡੇਰਾਬੱਸੀ ਇਲਾਕੇ ਨਾਲ ਉਨ੍ਹਾਂ ਦੀ ਬਹੁਤ ਨੇੜਤਾ ਹੈ | ਉਨ੍ਹਾਂ ਕਿਹਾ ਕਿ ਲੰਮੇ ਅਰਸੇ ਤੋਂ ਸਵ. ਗੁਰਨਾਮ ਸਿੰਘ ਸੈਣੀ ਦਾ ਪਰਿਵਾਰ ਇਸ ਹਲਕੇ ਦੀ ਸੇਵਾ ਕਰਦਾ ਆ ਰਿਹਾ ਹੈ ਅਤੇੇ ਹੁਣ ਗੁਰਦਰਸ਼ਨ ਸਿੰਘ ਸੈਣੀ ਨੇ ਆਪਣੀ ਟੀਮ ਨਾਲ ਇਹ ਸੇਵਾ ਜਾਰੀ ਰੱਖੀ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਵਿਕਾਸ ਨੂੰ ਬਰੇਕਾਂ ਲਗਾਈਆਂ ਹੋਈਆਂ ਹਨ ਅਤੇ ਅੱਜ ਪੰਜਾਬ 'ਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ | ਬੱਚੇ ਪਰਿਵਾਰ ਛੱਡ ਕੇ ਵਿਦੇਸ਼ਾਂ ਵੱਲ ਜਾ ਰਹੇ ਹਨ | ਬੱਚਿਆਂ ਦਾ ਭਵਿੱਖ ਇਸ ਸਮੇਂ ਖ਼ਤਰੇ 'ਚ ਹੈ ਅਤੇ ਇਸ ਨੂੰ ਠੀਕ ਕਰਨ ਲਈ 2027 'ਚ ਭਾਜਪਾ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪਣ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ <br/> ਅਗਲੀ ਖ਼ਬਰ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਮਹਿਲਾ ਉੱਦਮੀਆਂ ਦਾ ਵਿਸ਼ੇਸ਼ ਸਨਮਾਨ <br/>
Ad Position 24