25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬੁੜੈਲ ਮਾਡਲ ਜੇਲ੍ਹ 'ਚ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 08-03-2026
ਚੰਡੀਗੜ੍ਹ, 7 ਮਾਰਚ (ਕਪਿਲ ਵਧਵਾ)-ਮਾਡਲ ਜੇਲ੍ਹ ਬੁੜੈਲ ਵਿਚ ਚੈਕਿੰਗ ਦੌਰਾਨ ਇਕ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਥਾਣਾ ਸੈਕਟਰ-49 ਦੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਮਾਡਲ ਜੇਲ੍ਹ ਬੁੜੈਲ ਵਿਚ ਤਾਇਨਾਤ ਹੈੱਡ ਵਾਰਡਨ ਨਰੇਸ਼ ਕੁਮਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਪਿ੍ਜ਼ਨਰਜ਼ ਐਕਟ ਦੀ ਧਾਰਾ 52(ਏ1) ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਜੇਲ੍ਹ ਵਿਚ ਰੁਟੀਨ ਚੈਕਿੰਗ ਦੌਰਾਨ ਕੈਦੀ ਅੰਮਿ੍ਤਪਾਲ ਸਿੰਘ ਉਰਫ਼ ਗੁੱਜਰ,ਵਾਸੀ ਪਿੰਡ ਕਲੋਲੀ, ਥਾਣਾ ਬਨੂੜ, ਜ਼ਿਲ੍ਹਾ ਮੁਹਾਲੀ (27) ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ, ਜੋ ਕਿ ਸਮਾਰਟ ਫ਼ੋਨ ਨਹੀਂ ਸੀ | ਜੇਲ੍ਹ ਪ੍ਰਸ਼ਾਸਨ ਵਲੋਂ ਇਸ ਸੰਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਥਾਣਾ ਸੈਕਟਰ-49 ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ | ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਪੀ. ਜੀ. ਆਈ. 'ਚ 12ਵਾਂ ਸਾਲਾਨਾ ਖੋਜ ਦਿਵਸ ਮਨਾਇਆ <br/> ਅਗਲੀ ਖ਼ਬਰ ਪੁਲਿਸ ਕਰਮਚਾਰੀ ਨੂੰ ਧੱਕਾ ਮਾਰ ਭੱਜਣ ਦੀ ਕੋਸ਼ਿਸ਼ ਕਰਦਾ ਮੁਲਜ਼ਮ ਰਾਹਗੀਰਾਂ ਦੀ ਸਹਾਇਤਾ ਨਾਲ ਕਾਬੂ
Ad Position 24