26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

dfsdfd

Ad Position 21
No active advertisement
ਅਜੀਤ ਡੈਸਕ 08-03-2026
ਐੱਸ. ਏ. ਐੱਸ. ਨਗਰ, 7 ਮਾਰਚ (ਪ੍ਰੋ. ਅਵਤਾਰ ਸਿੰਘ)-ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਆਫ਼ੀਸਰਜ਼ ਟ੍ਰੇਨਿੰਗ ਅਕੈਡਮੀ (ਓ. ਟੀ. ਏ.) ਗਯਾ ਵਿਖੇ ਹੋਈ ਪਾਸਿੰਗ ਆਊਟ ਪਰੇਡ (ਪੀ. ਓ. ਪੀ.) ਦੌਰਾਨ ਭਾਰਤੀ ਫ਼ੌਜ ਦੀ ਵਕਾਰੀ 4 ਹੌਰਸ ਰੈਜ਼ੀਮੈਂਟ 'ਚ ਕਮਿਸ਼ਨਡ ਅਫ਼ਸਰ ਚੁਣਿਆ ਗਿਆ ਹੈ | ਇਸ ਪਰੇਡ ਦਾ ਨਿਰੀਖਣ ਲੈਫ਼. ਜਨਰਲ ਧੀਰਜ ਸੇਠ ਪੀ. ਵੀ. ਐਸ. ਐਮ./ ਏ. ਵੀ. ਐਸ. ਐਮ./ਜੀ. ਓ. ਸੀ.-ਇਨ-ਸੀ ਦੱਖਣੀ ਕਮਾਂਡ ਨੇ ਕੀਤਾ | ਆਰੀਅਨ ਦੱਤ, ਜੋ ਕਿ ਹੁਣ ਰਸਮੀ ਤੌਰ 'ਤੇ ਭਾਰਤੀ ਫ਼ੌਜ ਦੇ ਅਧਿਕਾਰੀ ਹਨ, ਮੁਹਾਲੀ ਦੇ ਰਹਿਣ ਵਾਲੇ ਵਕੀਲ ਸੰਗੀਤਾ ਦੱਤ ਤੇ ਮਰਹੂਮ ਕਮਾਂਡਰ ਅਮਿਤਾਭ ਦੱਤ ਦੇ ਪੁੱਤਰ ਹਨ | ਫ਼ੌਜ 'ਚ ਅਧਿਕਾਰੀ ਵਜੋਂ ਆਪਣੀ ਪਰਿਵਾਰਕ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਆਰੀਅਨ ਆਪਣੇ ਪਿਤਾ, ਜਿਨ੍ਹਾਂ ਨੇ ਭਾਰਤੀ ਜਲ ਸੈਨਾ 'ਚ ਕਮਾਂਡਰ ਵਜੋਂ ਸੇਵਾ ਨਿਭਾਈ ਸੀ, ਦੇ ਨਕਸ਼ੇ-ਕਦਮਾਂ 'ਤੇ ਚਲਦਿਆਂ ਆਪਣੇ ਪਰਿਵਾਰ 'ਚ ਦੂਜੀ ਪੀੜ੍ਹੀ ਦਾ ਅਧਿਕਾਰੀ ਬਣ ਗਿਆ ਹੈ | ਦੱਸਣਯੋਗ ਹੈ ਕਿ ਆਰੀਅਨ ਦੇ ਪਿਤਾ ਸਾਲ 2017 'ਚ ਅਕਾਲ ਚਲਾਣਾ ਕਰ ਗਏ ਸਨ | ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਲਈ ਇਹ ਮਾਣ ਵਾਲੀ ਗੱਲ ਹੈ ਕਿ ਆਰੀਅਨ ਦੱਤ 4 ਹੌਰਸ ਰੈਜ਼ੀਮੈਂਟ 'ਚ ਕਮਿਸ਼ਨ ਹਾਸਿਲ ਕਰਨ ਵਾਲੇ ਸੰਸਥਾ ਦੇ ਪਹਿਲੇ ਕੈਡਿਟ ਹਨ | ਇਸ ਵਿਲੱਖਣ ਪ੍ਰਾਪਤੀ ਬਦਲੇ ਪੰਜਾਬ ਦੇ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਆਰੀਅਨ ਦੱਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਪੂਰੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸੇ ਦੌਰਾਨ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ ਵੀ. ਐਸ. ਐਮ. (ਸੇਵਾ-ਮੁਕਤ) ਨੇ ਕਿਹਾ ਕਿ ਸੰਸਥਾ ਦੇ 10ਵੇਂ ਕੋਰਸ ਦੇ ਕੈਡਿਟ ਸੁਖਰਾਜ ਸਿੰਘ ਹੀਰਾ ਅਤੇ ਕੈਡਿਟਸ ਟ੍ਰੇਨਿੰਗ ਵਿੰਗ (ਸੀ. ਟੀ. ਡਬਲਿਊ) ਦੇ ਕੈਡਿਟ ਅੰਮਿ੍ਤਪਾਲ ਸਿੰਘ ਨੂੰ ਐਸ. ਐਸ. ਸੀ. (ਐਨ. ਟੀ)-123 ਕੋਰਸ ਲਈ ਆਪਣੇ ਜੁਆਈਨਿੰਗ ਲੈਟਰ ਪ੍ਰਾਪਤ ਹੋਏ ਹਨ, ਜੋ ਕਿ ਆਪਣੀ ਸਿਖਲਾਈ ਸ਼ੁਰੂ ਕਰਨ ਲਈ 25 ਮਾਰਚ ਨੂੰ ਆਫ਼ੀਸਰਜ਼ ਟ੍ਰੇਨਿੰਗ ਅਕੈਡਮੀ ਚੇਨਈ 'ਚ ਜੁਆਇੰਨ ਕਰਨਗੇ | ਉਨ੍ਹਾਂ ਕਿਹਾ ਕਿ ਆਰੀਅਨ ਦੱਤ ਨੇ ਸਾਡੇ ਮੋਟੋ ਦੀ ਭਾਵਨਾ ਨੂੰ ਦਰਸਾਇਆ ਹੈ ਅਤੇ 4 ਹੌਰਸ ਰੈਜ਼ੀਮੈਂਟ 'ਚ ਆਰੀਅਨ ਦੀ ਚੋਣ ਉਨ੍ਹਾਂ ਦੀ ਯੋਗਤਾ ਅਤੇ ਸਖ਼ਤ ਮਿਹਨਤ ਦਾ ਪ੍ਰਮਾਣ ਹੈ | ਉਨ੍ਹਾਂ ਦੱਸਿਆ ਕਿ ਇਸ ਇੰਸਟੀਚਿਊਟ ਦੇ 16ਵੇਂ ਕੋਰਸ ਲਈ ਚੋਣ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ, ਜਦਕਿ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਲਈ ਇੰਟਰਵਿਊ 16 ਮਾਰਚ ਨੂੰ ਸ਼ੁਰੂ ਹੋਣ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮੰਡਲ ਪ੍ਰਧਾਨ ਚੌਧਰੀ ਰਤਨ ਧਨੇੜਾ ਵਲੋਂ ਨਵੀਂ ਕਾਰਜਕਾਰਨੀ ਦਾ ਐਲਾਨ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵਲੋਂ ਮੁਹਾਲੀ ਤੋਂ 9ਵੀਂ ਬੱਸ ਰਵਾਨਾ <br/>
Ad Position 24