ਮੁੱਲਾਂਪੁਰ ਗਰੀਬਦਾਸ, 8 ਮਾਰਚ (ਖੈਰਪੁਰ)-ਸਥਾਨਕ ਪੁਲਿਸ ਨੇ ਪਿੰਡ ਤੀੜਾ ਤੋਂ ਭੇਦਭਰੀ ਹਾਲਤ 'ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਅੰਗਰੇਜ ਸਿੰਘ ਨੇ ਦੱਸਿਆ ਕਿ 8 ਮਾਰਚ ਨੂੰ ਥਾਣਾ ਮੁੱਲਾਂਪੁਰ 'ਚ ਇਤਲਾਹ ਮਿਲੀ ਸੀ ਕਿ ਪਿੰਡ ਤੀੜਾ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ, ਜਿਸ ਸੰਬੰਧੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਪੜਤਾਲ ਕੀਤੀ, ਪਰ ਉਸ ਦੀ ਪਛਾਣ ਨਹੀਂ ਹੋ ਸਕੀ, ਜਿਸ ਦੀ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਖਰੜ ਵਿਖੇ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਿ੍ਤਕ ਦੀ ਉਮਰ 30/35 ਸਾਲ, ਰੰਗ ਸਾਂਵਲਾ ਅਤੇ ਉਸਨੇ ਨੀਲੇ ਰੰਗ ਦੀ ਜੈਕਟ ਅਤੇ ਕਾਲੇ ਰੰਗ ਦੀ ਪੈਂਟ ਪਹਿਨੀ ਹੋਈ ਹੈ |