28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਸੰਬੰਧੀ ਸੱਤ ਮੈਂਬਰੀ ਪੜਤਾਲੀਆ ਕਮੇਟੀ ਦੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 09-03-2026
ਐੱਸ. ਏ. ਐੱਸ. ਨਗਰ, 8 ਮਾਰਚ (ਪ੍ਰੋ. ਅਵਤਾਰ ਸਿੰਘ)- ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਨੂੰ ਧੋਖਾਧੜੀ ਨਾਲ ਵੇਚਣ ਦੇ ਮਾਮਲੇ ਦੀ ਪੜਤਾਲ ਸੰਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬਣਾਈ ਗਈ ਸਬ ਕਮੇਟੀ ਦੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਹੋਈ, ਜਿਸ 'ਚ ਪੜਤਾਲੀਆ ਕਮੇਟੀ ਵਲੋਂ ਸਾਰੇ ਮਾਮਲੇ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਪ੍ਰਧਾਨ ਸਾਹਿਬ ਵਲੋਂ ਬਣਾਈ ਗਈ ਸੱਤ ਮੈਂਬਰੀ ਪੜਤਾਲੀਆ ਕਮੇਟੀ ਪਹਿਲੇ ਦਿਨ ਤੋਂ ਹੀ ਇਸ ਕੇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਬੀਤੀ 5 ਫਰਵਰੀ ਨੂੰ ਪੜਤਾਲੀਆ ਕਮੇਟੀ ਵਲੋਂ ਐਸ. ਐਸ. ਪੀ. ਮੁਹਾਲੀ ਨਾਲ ਮੀਟਿੰਗ ਕਰਕੇ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਦਰਖਾਸਤ ਦਿੱਤੀ ਗਈ ਸੀ, ਜਿਸ ਦੇ ਅਧਾਰ 'ਤੇ ਬੀਤੀ 7 ਫਰਵਰੀ ਨੂੰ ਮੁਲਜ਼ਮਾਂ ਵਿਰੁੱਧ ਐਫ. ਆਈ. ਆਰ. 35 ਦਰਜ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਮੁਲਜ਼ਮਾਂ ਵਲੋਂ ਬੀਤੀ 16 ਫਰਵਰੀ ਨੂੰ ਸ਼ੈਸਨ ਕੋਰਟ ਵਿਖੇ ਜ਼ਮਾਨਤ ਲਈ ਅਰਜੀ ਦਾਇਰ ਕੀਤੀ ਗਈ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਨੇ ਰੱਦ ਕਰਵਾ ਦਿੱਤਾ | ਇਸ ਉਪਰੰਤ ਬੀਤੀ 19 ਫਰਵਰੀ ਨੂੰ ਮੁਲਜ਼ਮਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ, ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਵਕੀਲ ਪੂਰਨ ਸਿੰਘ ਹੁੰਦਲ ਅਤੇ ਅਮਨਬੀਰ ਸਿੰਘ ਸਿਆਲੀ ਵਲੋਂ ਤੱਥਾਂ ਦੇ ਅਧਾਰ 'ਤੇ ਮੁਲਜ਼ਮਾਂ ਦੀ ਜ਼ਮਾਨਤ ਰੱਦ ਕਰਵਾ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਸੰਸਥਾ ਪ੍ਰਸਾਸ਼ਨ ਨਾਲ ਪੂਰਾ ਰਾਬਤਾ ਬਣਾ ਕੇ ਨਿਰੰਤਰ ਕੇਸ ਦੀ ਪੈਰਵਾਈ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਪੜਤਾਲੀਆ ਕਮੇਟੀ ਵਲੋਂ ਜਾਅਲੀ ਪੱਤਿ੍ਕਾ 'ਤੇ ਕੀਤੇ ਪ੍ਰਤਾਪ ਸਿੰਘ ਸਕੱਤਰ ਦੇ ਦਸਤਖ਼ਤਾਂ ਦੀ ਜਾਂਚ ਵੀ ਕਰਵਾਈ ਗਈ, ਜਿਸ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭੇਜੀ ਗਈ ਹੈ, ਜਿਸ 'ਤੇ ਜਲਦ ਤੋਂ ਜਲਦ ਉਚਿਤ ਕਾਰਵਾਈ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ | ਪੜਤਾਲੀਆ ਕਮੇਟੀ ਨੇ ਕਿਹਾ ਕਿ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਇਸ ਮਾਮਲੇ 'ਚ ਜੋ ਵੀ ਦੋਸ਼ੀ ਸਾਬਿਤ ਹੁੰਦਾ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ | ਇਸ ਸਬ ਕਮੇਟੀ ਦੀ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੋਂ ਇਲਾਵਾ ਅੰਤਿ੍ੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਅਜਮੇਰ ਸਿੰਘ ਖੇੜਾ, ਸੁਰਜੀਤ ਸਿੰਘ ਭਿਟੇਵੱਢ, ਗੁਰਬਖਸ਼ ਸਿੰਘ ਖਾਲਸਾ, ਪਰਮਜੀਤ ਸਿੰਘ ਲੱਖੇਵਾਲ ਅਤੇ ਅਮਨਬੀਰ ਸਿੰਘ ਸਿਆਲੀ ਕਾਨੂੰਨੀ ਸਲਾਹਕਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਮੈਡੀਕਲ ਐਸੋਸੀਏਸ਼ਨ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਭੇਦਭਰੀ ਹਾਲਤ 'ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Ad Position 24