28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਡੇਰਾਬੱਸੀ ਮੈਡੀਕਲ ਐਸੋਸੀਏਸ਼ਨ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 09-03-2026
ਡੇਰਾਬੱਸੀ, 8 ਮਾਰਚ (ਰਣਬੀਰ ਸਿੰਘ ਪੜ੍ਹੀ)-ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਡੇਰਾਬੱਸੀ ਮੈਡੀਕਲ ਐਸੋਸੀਏਸ਼ਨ ਵਲੋਂ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਉਲੀਕਿਆ ਗਿਆ | ਇਸ ਪ੍ਰੋਗਰਾਮ 'ਚ ਮੁਹਾਲੀ ਦੀ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ | ਇਸ ਸਮਾਗਮ 'ਚ ਡੇਰਾਬੱਸੀ ਨਗਰ ਕੌਂਸਲ ਦੀ ਪ੍ਰਧਾਨ ਆਸ਼ੂ ਉਪਨੇਜਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਅਤੇ ਉਨ੍ਹਾਂ ਨੇ ਵੀ ਸਨਮਾਨਿਤ ਸ਼ਖ਼ਸੀਅਤਾਂ ਦੀ ਹੌਸਲਾ ਅਫਜ਼ਾਈ ਕੀਤੀ | ਇਸ ਸਮਾਗਮ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ 'ਚ ਮਹੱਤਵਪੂਰਨ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਮਹਿਕ ਮਿੱਤਲ ਆਈ. ਆਰ. ਐਸ., ਡਾ. ਰੋਜ਼ੀ ਕਤਿਆਲ ਡਾਇਰੈਕਟਰ ਲੌਂਗੋਵਾਲ ਗਰੁੱਪ ਆਫ਼ ਕਾਲੇਜਿਜ਼, ਡਾ. ਤਮੰਨਾ ਜ਼ਿਲ੍ਹਾ ਫੈਮਿਲੀ ਪਲਾਨਿੰਗ ਅਫ਼ਸਰ ਮੁਹਾਲੀ, ਵਿਨੀਤਾ ਅਰੋੜਾ ਮੈਜਿਸਟਰੇਟ ਚਾਈਲਡ ਵੈਲਫੇਅਰ ਕਮੇਟੀ, ਅੰਮਿ੍ਤਬੀਰ ਕੌਰ ਬਰਾੜ ਸਿਵਲ ਜੱਜ, ਸ਼ੈਫਾਲੀ ਅੱਤਰੀ ਅਸਿਸਟੈਂਟ ਐਕਸਾਈਜ਼ ਟੈਕਸੇਸ਼ਨ ਅਫ਼ਸਰ, ਮਹਿਕ ਸਿੰਘ ਸਮਾਜ ਸੇਵਿਕਾ, ਹਰਦੀਪ ਵਿਰਕ ਅਤੇ ਚੜ੍ਹਦੀ ਕਲਾ ਨਿਊਜ਼ ਗਰੁੱਪ ਬਿਊਰੋ ਪ੍ਰਤੀਨਿਧੀ ਤੋਂ ਇਲਾਵਾ ਮੈਡੀਕਲ ਖੇਤਰ 'ਚ ਵਡਮੁੱਲੀਆਂ ਸੇਵਾਵਾਂ ਦੇਣ ਵਾਲੀਆਂ ਮਹਿਲਾ ਡਾਕਟਰਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੰਜੇ ਅੱਤਰੀ, ਜਨਰਲ ਸਕੱਤਰ ਡਾ. ਰਵੀਨਾ ਸੂਰੀ ਅਤੇ ਕੈਸ਼ੀਅਰ ਡਾ. ਅਸ਼ਵਨੀ ਪ੍ਰਭਾਕਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਮਹਿਲਾ ਦਿਵਸ ਦੀ ਵਧਾਈ ਦਿੱਤੀ | ਅੰਤ 'ਚ ਐਸੋਸੀਏਸ਼ਨ ਦੇ ਚੇਅਰਮੈਨ ਡਾ. ਦਿਨੇਸ਼ ਮਿੱਤਲ ਨੇ ਸਾਰਿਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਯੂ. ਪੀ. ਐਸ. ਸੀ. ਨਤੀਜਿਆਂ 'ਚ 422ਵਾਂ ਰੈਂਕ ਹਾਸਿਲ ਕਰਨ ਵਾਲੀ ਜਸਪ੍ਰੀਤ ਕੌਰ ਦਾ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਸੰਬੰਧੀ ਸੱਤ ਮੈਂਬਰੀ ਪੜਤਾਲੀਆ ਕਮੇਟੀ ਦੀ ਇਕੱਤਰਤਾ
Ad Position 24