28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਜਟ 'ਚ ਮੁਹਾਲੀ ਵਰਗੇ ਸ਼ਹਿਰਾਂ ਦੀਆਂ ਸਮੱਸਿਆਵਾਂ ਲਈ ਕੋਈ ਢੁਕਵਾਂ ਰੋਡਮੈਪ ਨਹੀਂ - ਬੇਦੀ <br/>

Ad Position 21
No active advertisement
ਅਜੀਤ ਡੈਸਕ 09-03-2026
ਐੱਸ. ਏ. ਐੱਸ. ਨਗਰ, 8 ਮਾਰਚ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਸਾਲਾਨਾ ਬਜਟ 'ਤੇ ਪ੍ਰਤੀਕਿ੍ਆ ਦਿੰਦਿਆਂ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਹ ਬਜਟ ਲੋਕਾਂ ਦੀਆਂ ਅਸਲ ਉਮੀਦਾਂ 'ਤੇ ਖਰਾ ਨਹੀਂ ਉਤਰਦਾ | ਉਨ੍ਹਾਂ ਕਿਹਾ ਕਿ ਖਾਸ ਤੌਰ 'ਤੇ ਸ਼ਹਿਰੀ ਵਿਕਾਸ, ਬੁਨਿਆਦੀ ਢਾਂਚੇ ਅਤੇ ਮੁਹਾਲੀ ਵਰਗੇ ਤੇਜ਼ੀ ਨਾਲ ਵੱਧ ਰਹੇ ਸ਼ਹਿਰਾਂ ਦੀਆਂ ਸਮੱਸਿਆਵਾਂ ਲਈ ਕੋਈ ਢੁਕਵਾਂ ਰੋਡਮੈਪ ਨਜ਼ਰ ਨਹੀਂ ਆਉਂਦਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਤੋਂ ਮਹਿਲਾਵਾਂ ਨੂੰ 1000 ਰੁ. ਪ੍ਰਤੀ ਮਹੀਨਾ ਦੇਣ ਦਾ ਜੋ ਵਾਇਦਾ ਕੀਤਾ ਗਿਆ ਸੀ, ਉਸ 'ਚ ਅੱਜ ਸਰਕਾਰ ਨੇ ਮਹਿਲਾਵਾਂ ਨਾਲ ਧੋਖਾ ਹੀ ਕੀਤਾ ਹੈ, ਕਿਉਂਕਿ ਇਸ 'ਚੋਂ ਵੱਡੀ ਗਿਣਤੀ ਮਹਿਲਾਵਾਂ ਨੂੰ ਤਾਂ ਪਹਿਲਾਂ ਹੀ ਕੱਢ ਦਿੱਤਾ ਗਿਆ ਹੈ | ਬੇਦੀ ਨੇ ਕਿਹਾ ਕਿ ਮੁਹਾਲੀ 'ਚ ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਕੂੜਾ ਪ੍ਰਬੰਧਨ ਅਤੇ ਨਗਰ ਸਹੂਲਤਾਂ ਨਾਲ ਜੁੜੀਆਂ ਕਈ ਵੱਡੀਆਂ ਚੁਣੌਤੀਆਂ ਹਨ, ਪਰ ਬਜਟ 'ਚ ਇਨ੍ਹਾਂ ਮੁੱਦਿਆਂ ਲਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਟ੍ਰਾਈਸਿਟੀ ਦੇ ਮਹੱਤਵਪੂਰਨ ਸ਼ਹਿਰ ਮੁਹਾਲੀ 'ਚ ਵੱਧ ਰਹੀ ਆਬਾਦੀ ਦੇ ਮੱਦੇਨਜ਼ਰ ਇਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ 'ਤੇ ਨਿਵੇਸ਼ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਘਰ ਸਿਸਵਾਂ ਵਿਖੇ ਸੰਗਰਾਂਦ ਮੌਕੇ ਗੁਰਮਤਿ ਸਮਾਗਮ 14 ਨੂੰ ਪੜੌਲ 'ਚ ਕਰਵਾਏ ਜਾਣਗੇ ਦਸਤਾਰ ਮੁਕਾਬਲੇ ਅਗਲੀ ਖ਼ਬਰ ਖੂਨਦਾਨ ਕੈਂਪ 'ਚ 58 ਯੂਨਿਟ ਖੂਨ ਇਕੱਤਰ
Ad Position 24