28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਜਟ 'ਚ ਕਿਸਾਨਾਂ ਅਤੇ ਖੇਤੀਬਾੜੀ ਕਾਮਿਆਂ ਦੇ ਕਰਜ਼ੇ ਮੁਆਫ਼ ਕਰਨ ਲਈ ਕੋਈ ਪ੍ਰਬੰਧ ਨਹੀਂ- ਭੰਗੂ <br/>

Ad Position 21
No active advertisement
ਅਜੀਤ ਡੈਸਕ 09-03-2026
ਚੰਡੀਗੜ੍ਹ, 8 ਮਾਰਚ (ਅਜਾਇਬ ਸਿੰਘ ਔਜਲਾ)- ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਬਜਟ ਨੂੰ ਇਕ ਚੋਣ ਬਜਟ ਦੱਸਿਆ ਹੈ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ | ਬਜਟ ਰਾਜ ਨੂੰ ਦਰਪੇਸ਼ ਬੁਨਿਆਦੀ ਮੁੱਦਿਆਂ ਜਿਵੇਂ ਕਿ ਡੂੰਘਾ ਹੋ ਰਿਹਾ ਖੇਤੀਬਾੜੀ ਸੰਕਟ, ਪਾਣੀ ਸੰਕਟ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਹੱਲ ਕਰਨ ਵਿਚ ਅਸਫਲ ਰਿਹਾ ਹੈ ਜਿਸ ਕਾਰਨ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਤੇਜ਼ੀ ਨਾਲ ਫੈਲ ਰਹੀਆਂ ਹਨ ਕਿਉਂਕਿ ਭੂਮੀਗਤ ਪਾਣੀ ਵਿਚ ਯੂਰੇਨੀਅਮ, ਸਿੱਕਾ, ਫਲੋਰਾਇਡ, ਨਾਈਟ੍ਰੇਟ ਅਤੇ ਆਰਸੈਨਿਕ ਆਦਿ ਵਰਗੀਆਂ ਜ਼ਹਿਰੀਲੀਆਂ ਧਾਤਾਂ ਮੌਜੂਦ ਹਨ | 2.60437 ਕਰੋੜ ਦੇ ਬਜਟ ਵਿਚੋਂ, ਖੇਤੀਬਾੜੀ ਸੈਕਟਰ ਲਈ ਸਿਰਫ਼ 15377 ਕਰੋੜ ਰੁਪਏ ਰੱਖੇ ਗਏ ਹਨ ਜੋ ਇਸ ਸੈਕਟਰ ਨੂੰ ਦਰਪੇਸ਼ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਲਈ ਨਾਕਾਫ਼ੀ ਹੈ | ਬਜਟ ਵਿਚ ਕਿਸਾਨਾਂ ਅਤੇ ਖੇਤੀਬਾੜੀ ਕਾਮਿਆਂ ਦੇ ਵੱਡੇ ਕਰਜ਼ੇ ਨੂੰ ਮੁਆਫ਼ ਕਰਨ, ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕੋਈ ਪ੍ਰਬੰਧ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਅੱਜ ਹੋਣ ਵਾਲੇ ਸੈਮੀਨਾਰ ਦਾ ਵਿਦਿਆਰਥੀ ਜਥੇਬੰਦੀਆਂ ਕਰਨਗੀਆਂ ਵਿਰੋਧ ਅਗਲੀ ਖ਼ਬਰ ਦਿਨ ਦਿਹਾੜੇ ਘਰ 'ਚੋਂ ਗਹਿਣੇ ਤੇ ਜ਼ਰੂਰੀ ਦਸਤਾਵੇਜ਼ ਚੋਰੀ
Ad Position 24