28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਯੂਨੀਵਰਸਿਟੀ 'ਚ ਅੱਜ ਹੋਣ ਵਾਲੇ ਸੈਮੀਨਾਰ ਦਾ ਵਿਦਿਆਰਥੀ ਜਥੇਬੰਦੀਆਂ ਕਰਨਗੀਆਂ ਵਿਰੋਧ

Ad Position 21
No active advertisement
ਅਜੀਤ ਡੈਸਕ 09-03-2026
ਚੰਡੀਗੜ੍ਹ, 8 ਮਾਰਚ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨਾਲ ਸੰਬੰਧਿਤ ਸੋਮਵਾਰ ਨੂੰ ਕਰਵਾਏ ਜਾ ਰਹੇ ਇਕ ਸੈਮੀਨਾਰ ਨੂੰ ਲੈ ਕੇ ਯੂਨੀਵਰਸਿਟੀ ਕੈਂਪਸ 'ਚ ਮਾਹੌਲ ਗਰਮਾ ਗਿਆ ਹੈ | ਇਸ ਮੌਕੇ ਸਮੂਹ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਭਾਰਤੀ ਜਨਤਾ ਪਾਰਟੀ ਦੇ ਇਕ ਪ੍ਰਮੁੱਖ ਆਗੂ ਇਕਬਾਲ ਸਿੰਘ ਲਾਲਪੁਰਾ ਨੂੰ ਮੁੱਖ ਬੁਲਾਰੇ ਵਜੋਂ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਇਕ ਸੀਨੀਅਰ ਅਹੁਦੇਦਾਰ ਬਨਵੀਰ ਸਿੰਘ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ | ਜਿਸ ਦਾ ਯੂਨੀਵਰਸਿਟੀ ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ | ਵਿਦਿਆਰਥੀ ਆਗੂਆਂ ਦਾ ਕਹਿਣਾ ਹੈ ਕਿ ਭਗਵੇਂਕਰਨ ਦੀ ਨੀਤੀ ਤਹਿਤ ਯੂਨੀਵਰਸਿਟੀ ਦੇ ਅਕਾਦਮਿਕ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਕੁਰਬਾਨੀ ਦਾ ਪ੍ਰਤੀਕ ਹੈ, ਜਦੋਂ ਕਿ ਮੌਜੂਦਾ ਸੱਤਾਧਾਰੀ ਧਿਰਾਂ ਦੀ ਵਿਚਾਰਧਾਰਾ ਇਸ ਦੇ ਉਲਟ ਹੈ | ਵਿਦਿਆਰਥੀਆਂ ਦਾ ਦੋਸ਼ ਹੈ ਕਿ ਅਜਿਹੇ ਸੈਮੀਨਾਰਾਂ ਰਾਹੀਂ ਆਰ.ਐਸ.ਐਸ. ਆਪਣੇ ਏਜੰਡੇ ਨੂੰ ਵਿਦਿਅਕ ਅਦਾਰਿਆਂ 'ਤੇ ਥੋਪਣਾ ਚਾਹੁੰਦੀ ਹੈ | ਵਿਦਿਆਰਥੀਆਂ ਨੇ ਐਲਾਨ ਕੀਤਾ ਹੈ ਕਿ ਉਹ ਇਸ ਪ੍ਰੋਗਰਾਮ ਨੂੰ ਸਫਲ ਨਹੀਂ ਹੋਣ ਦੇਣਗੇ ਅਤੇ ਸੈਮੀਨਾਰ ਦੌਰਾਨ ਯੂਨੀਵਰਸਿਟੀ ਕੈਂਪਸ ਵਿਚ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਪਿੰਡ ਸਮਗੌਲੀ ਵਿਖੇ ਲੱਗਣ ਵਾਲੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਵਿਰੋਧ ਅਗਲੀ ਖ਼ਬਰ ਬਜਟ 'ਚ ਕਿਸਾਨਾਂ ਅਤੇ ਖੇਤੀਬਾੜੀ ਕਾਮਿਆਂ ਦੇ ਕਰਜ਼ੇ ਮੁਆਫ਼ ਕਰਨ ਲਈ ਕੋਈ ਪ੍ਰਬੰਧ ਨਹੀਂ- ਭੰਗੂ <br/>
Ad Position 24