28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਵਿਧਾਇਕ ਰੰਧਾਵਾ ਵਲੋਂ ਪਿੰਡ ਸਮਗੌਲੀ ਵਿਖੇ ਲੱਗਣ ਵਾਲੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਵਿਰੋਧ

Ad Position 21
No active advertisement
ਅਜੀਤ ਡੈਸਕ 09-03-2026
ਡੇਰਾਬੱਸੀ, 8 ਮਾਰਚ (ਗੁਰਮੀਤ ਸਿੰਘ)- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਸਮਗੌਲੀ ਵਿਖੇ ਮੁਹਾਲੀ, ਖਰੜ ਅਤੇ ਨੇੜਲੇ ਇਲਾਕਿਆਂ ਦਾ ਕੂੜਾ ਸੁੱਟਣ ਲਈ ਪ੍ਰਸਤਾਵਿਤ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਡੇਰਾਬੱਸੀ ਹਲਕਾ ਪਹਿਲਾਂ ਹੀ ਕੈਂਸਰ ਦੀ ਮਾਰ ਝੱਲ ਰਿਹਾ ਹੈ | ਇੱਥੇ ਘਰ ਘਰ 'ਚ ਕੈਂਸਰ ਕਾਰਨ ਲੋਕਾਂ ਦੀ ਮੌਤ ਹੋ ਰਹੀ ਹੈ ਅਤੇ ਇੱਥੇ ਲੋਕ ਅਜੇ ਵੀ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਲੜ ਰਹੇ ਹਨ | ਹਲਕਾ ਵਿਧਾਇਕ ਨੇ ਕਿਹਾ ਇਸ ਮੁੱਦੇ ਨੂੰ ਉਨ੍ਹਾਂ ਵਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ 'ਚ ਵੀ ਚੁੱਕਿਆ ਗਿਆ ਹੈ | ਇਸ ਪ੍ਰਾਜੈਕਟ ਨਾਲ ਇਲਾਕੇ ਦੇ ਲੋਕਾਂ ਦੀ ਸਿਹਤ, ਵਾਤਾਵਰਣ ਅਤੇ ਆਲੇ ਦੁਆਲੇ ਦੇ ਪਿੰਡਾਂ ਦੀ ਜ਼ਿੰਦਗੀ 'ਤੇ ਗੰਭੀਰ ਨਕਾਰਾਤਮਕ ਅਸਰ ਪੈ ਸਕਦਾ ਹੈ | ਉਨ੍ਹਾਂ ਕਿਹਾ ਕਿ ਡੇਰਾਬੱਸੀ ਸਬ-ਡਵੀਜ਼ਨ ਨੂੰ ਪਹਿਲਾਂ ਹੀ ਪੰਜਾਬ ਦੀ ਸਭ ਤੋਂ ਵੱਧ ਪ੍ਰਦੂਸ਼ਿਤ ਸਬ-ਡਵੀਜ਼ਨਾਂ 'ਚ ਸ਼ਾਮਿਲ ਕੀਤਾ ਗਿਆ ਹੈ | ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਰਿਪੋਰਟਾਂ ਅਨੁਸਾਰ ਇਥੇ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਉੱਚਾ ਦਰਜ ਕੀਤਾ ਗਿਆ ਹੈ | ਇਸ ਕਾਰਨ ਡੇਰਾਬੱਸੀ ਨੂੰ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਹੇਠ ਵੀ ਸ਼ਾਮਿਲ ਕੀਤਾ ਗਿਆ ਹੈ ਅਤੇ ਮੁਹਾਲੀ ਜ਼ਿਲ੍ਹੇ 'ਚ ਇਹ ਇਕੱਲਾ ਸ਼ਹਿਰ ਹੈ ਜੋ ਇਸ ਯੋਜਨਾ ਦੇ ਦਾਇਰੇ 'ਚ ਆਉਂਦਾ ਹੈ | ਰੰਧਾਵਾ ਨੇ ਕਿਹਾ ਕਿ ਖੇਤਰ 'ਚ ਪਹਿਲਾਂ ਹੀ ਤਿੰਨ ਵੱਡੇ ਮੀਟ ਪ੍ਰੋਸੈਸਿੰਗ ਪਲਾਂਟ ਚੱਲ ਰਹੇ ਹਨ, ਜਿਨ੍ਹਾਂ ਤੋਂ ਨਿਕਲਣ ਵਾਲਾ ਕਚਰਾ ਅਤੇ ਗੰਦਾ ਪਾਣੀ ਵਾਤਾਵਰਣ ਅਤੇ ਜਲ ਸਰੋਤਾਂ ਨੂੰ ਪ੍ਰਭਾਵਿਤ ਕਰ ਰਹੇ ਹਨ | ਫੈਕਟਰੀਆਂ ਕਾਰਨ ਡਰੇਨਾਂ ਦਾ ਪਾਣੀ ਵੀ ਦੂਸ਼ਿਤ ਹੋ ਗਿਆ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਵੀ ਪ੍ਰਭਾਵਿਤ ਹੋਈ ਹੈ | ਉੁਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸਮਗੌਲੀ 'ਚ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਮਤਾ ਲਿਆਂਦਾ ਗਿਆ ਸੀ | ਉਨ੍ਹਾਂ ਕਿਹਾ ਕਿ ਜੇ ਇਥੇ ਕੂੜੇ ਦਾ ਡੰਪ ਬਣਾਇਆ ਜਾਂਦਾ ਹੈ ਤਾਂ ਪਹਿਲਾਂ ਹੀ ਪ੍ਰਦੂਸ਼ਣ ਤੋਂ ਪਰੇਸ਼ਾਨ ਲੋਕਾਂ ਲਈ ਹਾਲਾਤ ਹੋਰ ਗੰਭੀਰ ਹੋ ਜਾਣਗੇ | ਵਿਧਾਇਕ ਨੇ ਦੱਸਿਆ ਕਿ ਜ਼ੀਰਕਪੁਰ ਨਗਰ ਕੌਂਸਲ ਦੇ ਅਧੀਨ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਲਗਾਉਣ ਦਾ ਮਤਾ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ, ਕਿਉਂਕਿ ਸਰਕਾਰ ਨੇ ਇਲਾਕੇ ਦੀ ਵਾਤਾਵਰਣਕ ਸਥਿਤੀ ਨੂੰ ਦੇਖਦੇ ਹੋਏ ਇਸਨੂੰ ਅੱਗੇ ਨਾ ਵਧਾਉਣ ਦਾ ਫੈਸਲਾ ਕੀਤਾ ਸੀ | ਉਨ੍ਹਾਂ ਕਿਹਾ ਕਿ ਜਦੋਂ ਮੁਹਾਲੀ ਅਤੇ ਖਰੜ 'ਚ ਕਾਫ਼ੀ ਖਾਲੀ ਜ਼ਮੀਨ ਉਪਲਬੱਧ ਹੈ ਤਾਂ ਉਥੇ ਪੈਦਾ ਹੋਣ ਵਾਲਾ ਕਚਰਾ ਡੇਰਾਬੱਸੀ 'ਚ ਲਿਆ ਕੇ ਪ੍ਰੋਸੈਸ ਕਰਨ ਦਾ ਕੋਈ ਵਾਜਬ ਕਾਰਨ ਨਹੀਂ ਬਣਦਾ |
Ad Position 22
No active advertisement
ਪਿਛਲੀ ਖ਼ਬਰ ਪਾਲੀਟੈਕਨਿਕ ਕਾਲਜਿਜ਼ ਗਜ਼ਟਿਡ ਟੀਚਰਜ਼ ਐਸੋਸੀਏਸ਼ਨ ਦੀ ਨਵੀਂ ਇਕਾਈ ਦੀ ਚੋਣ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਅੱਜ ਹੋਣ ਵਾਲੇ ਸੈਮੀਨਾਰ ਦਾ ਵਿਦਿਆਰਥੀ ਜਥੇਬੰਦੀਆਂ ਕਰਨਗੀਆਂ ਵਿਰੋਧ
Ad Position 24