29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਹਿਲਾਵਾਂ ਦੀਆਂ ਫੇਰ ਤੋਂ ਵੋਟਾਂ ਹੜੱਪਣ ਲਈ 'ਆਪ' ਕਰ ਰਹੀ ਵਿਉਂਤਬੰਦੀ- ਕਮਲ ਕਿਸ਼ੋਰ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 09-03-2026
ਖਰੜ, 8 ਮਾਰਚ (ਗੁਰਮੁਖ ਸਿੰਘ ਮਾਨ)-ਪੰਜਾਬ ਦੀਆਂ ਮਹਿਲਾਵਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ, ਕਿਉਂਕਿ 'ਆਪ' ਮੁੜ ਤੋਂ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਨਵੇਂ ਐਲਾਨ ਕਰਕੇ ਮਹਿਲਾਵਾਂ ਦੀਆਂ ਵੋਟਾਂ ਹੜੱਪਣ ਲਈ ਵਿਉਂਤਬੰਦੀ ਕਰ ਰਹੀ ਹੈ, ਜਦਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਨੇ ਪੰਜਾਬ ਦੀਆਂ ਮਹਿਲਾਵਾਂ ਨਾਲ ਹਰ ਮਹੀਨੇ 1000 ਰੁ. ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਚਾਰ ਸਾਲਾਂ ਤੱਕ ਮਹਿਲਾਵਾਂ ਨੂੰ ਇਸ ਯੋਜਨਾ ਦਾ ਕੋਈ ਲਾਭ ਨਹੀਂ ਮਿਲਿਆ | ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਮਹਿਲਾ ਦਿਵਸ ਮੌਕੇ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਭਗਵੰਤ ਮਾਨ ਸਰਕਾਰ ਵਲੋਂ ਮੁੜ ਨਵੇਂ ਐਲਾਨ ਕਰਕੇ ਮਹਿਲਾਵਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਪੰਜਾਬ ਦੀਆਂ ਮਾਤਾਵਾਂ ਅਤੇ ਭੈਣਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝਾੜੂ ਪਾਰਟੀ ਦੇ ਐਮ. ਐਲ. ਏ. ਅਤੇ ਮੰਤਰੀਆਂ ਤੋਂ ਸਾਵਧਾਨ ਰਹਿਣ, ਕਿਉਂਕਿ ਇਹ ਲੋਕ ਅਗਲੇ ਪੰਜ ਸਾਲਾਂ ਲਈ ਮੁੜ ਤੁਹਾਡੀਆਂ ਵੋਟਾਂ ਹੜੱਪਣ ਲਈ ਵਿਉਂਤਬੰਦੀ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਐਜੂਸਟਾਰ ਆਦਰਸ਼ ਸਕੂਲ ਕਾਲੇਵਾਲ ਵਿਖੇ ਨਰਸਰੀ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਰਾਜਪੁਰ ਕੰਡੀ ਵਿਖੇ ਹੋਲਾ ਮਹੱਲਾ ਤੇ ਸੰਤ ਸੰਮੇਲਨ ਕਰਵਾਇਆ
Ad Position 24