29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗੈਂਗਸਟਰਾਂ 'ਤੇ ਵਾਰ ਦਾ 47ਵਾਂ ਦਿਨ: ਪੰਜਾਬ ਪੁਲਿਸ ਨੇ 477 ਥਾਈਾ ਕੀਤੀ ਛਾਪੇਮਾਰੀ- 147 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 09-03-2026
ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 47ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ 'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ 477 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 47ਵੇਂ ਦਿਨ ਪੁਲਿਸ ਟੀਮਾਂ ਨੇ 147 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਕੁੱਲ ਗਿ੍ਫਤਾਰੀਆਂ 13,355 ਹੋਈਆਂ ਹਨ | ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ 80 ਵਿਅਕਤੀਆਂ ਨੂੰ ਪੁੱਛਗਿਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਨੌਂ ਭਗੌੜੇ ਅਪਰਾਧੀਆਂ (ਪੀ.ਓ) ਨੂੰ ਵੀ ਗਿ੍ਫਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁਧ' ਦੇ 372ਵੇਂ ਦਿਨ 88 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 155 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 50,150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਦੀਆਂ 88 ਪੇਟੀਆਂ ਬਰਾਮਦ <br/> ਅਗਲੀ ਖ਼ਬਰ ਮੁੱਖ ਸਕੱਤਰ ਨੂੰ ਲੋਕ ਸੇਵਾ ਅਤੇ ਸਮਾਜਿਕ ਵਿਕਾਸ ਲਈ ਕੀਤਾ ਸਨਮਾਨਿਤ <br/>
Ad Position 24