29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀਆਂ ਮਹਿਲਾ ਆਗੂਆਂ ਤੇ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 09-03-2026
ਐੱਸ. ਏ. ਐੱਸ. ਨਗਰ, 8 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀਆਂ ਮਹਿਲਾ ਆਗੂਆਂ ਤੇ ਵਰਕਰਾਂ ਨੇ ਸਿੱਖਿਆ ਵਿਭਾਗ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸਥਾਨਕ ਸੋਹਾਣਾ ਚੌਕ ਵਿਖੇ ਹੱਥਾਂ 'ਚ ਪੋਸਟਰ ਫੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਮਹਿਲਾ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮੈਰੀਟੋਰੀਅਸ ਅਧਿਆਪਕਾਂ ਨੂੰ ਰੈਗੂਲਰ ਕਰਨ ਵਾਲੇ ਮਸਲੇ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ, ਜਿਸ ਕਾਰਨ ਮੈਰੀਟੋਰੀਅਸ ਅਧਿਆਪਕਾਂ 'ਚ ਭਾਰੀ ਨਿਰਾਸ਼ਾ ਹੈ | ਉਨ੍ਹਾਂ ਕਿਹਾ ਕਿ ਇਸ ਸਾਲ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਨਾਲ 130 ਵਿਦਿਆਰਥੀਆਂ ਨੇ ਜੇ. ਈਜ਼. ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ, ਜੋ ਪੰਜਾਬ ਲਈ ਮਾਣ ਵਾਲੀ ਗੱਲ ਹੋਣੀ ਚਾਹੀਦੀ ਹੈ, ਪਰ ਇਸ ਉਪਲੱਬਧੀ ਦੇ ਬਾਵਜੂਦ ਮੈਰੀਟੋਰੀਅਸ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਪੰਜਾਬ ਸਰਕਾਰ ਵਲੋਂ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਰਿਹਾ | ਇਸ ਦੌਰਾਨ ਸੀਨੀਅਰ ਮੀਤ ਪ੍ਰਧਾਨ ਵਿਪਨੀਤ ਕੌਰ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੈਰੀਟੋਰੀਅਸ ਅਧਿਆਪਕਾਂ ਨੂੰ ਰੈਗੂਲਰ ਕਰਨ ਬਾਰੇ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਯੂਨੀਅਨ ਅਤੇ ਅਧਿਆਪਕਾਂ ਵਲੋਂ ਆਉਣ ਵਾਲੇ ਸਮੇਂ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ |


Ad Position 22
No active advertisement
ਪਿਛਲੀ ਖ਼ਬਰ 'ਪ੍ਰੇਰਣਾ 2.0' ਕੰਕਲੇਵ ਨਾਲ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਦੀਆਂ 88 ਪੇਟੀਆਂ ਬਰਾਮਦ <br/>
Ad Position 24