29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਵਰਲਡ ਟਰੇਡ ਸੈਂਟਰ ਅਲਾਟੀਜ਼ ਐਸੋਸੀਏਸ਼ਨ ਵਲੋਂ ਪ੍ਰਾਜੈਕਟ ਸਾਈਟ 'ਤੇ ਡਿਵੈੱਲਪਰ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 09-03-2026
ਐੱਸ. ਏ. ਐੱਸ. ਨਗਰ, 8 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਵਰਲਡ ਟਰੇਡ ਸੈਂਟਰ ਚੰਡੀਗੜ੍ਹ, ਮੁਹਾਲੀ ਅਲਾਟੀਜ਼ ਐਸੋਸੀਏਸ਼ਨ ਵਲੋਂ ਅੱਜ ਪ੍ਰਾਜੈਕਟ ਸਾਈਟ 'ਤੇ ਇਕੱਤਰ ਹੋ ਕੇ ਡਿਵੈਲਪਰ ਖ਼ਿਲਾਫ਼ ਹੱਥਾਂ 'ਚ ਪੋਸਟਰ ਫੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਖ਼ਰੀਦਦਾਰਾਂ ਨੇ ਪੰਜਾਬ ਸਰਕਾਰ, ਰੇਰਾ ਅਤੇ ਗਮਾਡਾ ਨੂੰ ਲੰਮੇ ਸਮੇਂ ਤੋਂ ਲਟਕ ਰਹੇ ਇਸ ਪ੍ਰਾਜੈਕਟ ਨੂੰ ਜਲਦ ਪੂਰਾ ਕਰਵਾ ਕੇ ਪੀੜਤ ਅਲਾਟੀਆਂ ਨੂੰ ਇਨਸਾਫ਼ ਦੇਣ ਦੀ ਅਪੀਲ ਕੀਤੀ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਏ. ਐਸ. ਵਾਲੀਆ, ਮੀਤ ਪ੍ਰਧਾਨ ਏ. ਕੇ. ਮਹਿਤਾ ਤੇ ਮਨਜੀਤ ਸਿੰਘ ਅਤੇ ਜਨਰਲ ਸਕੱਤਰ ਨਵਨੀਤ ਸਿੰਘ ਅਤੇ ਗੁਰਨੂਰ ਸਿੰਘ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਗਮਾਡਾ ਵਲੋਂ ਸਾਲ 2015 'ਚ 132 ਕਰੋੜ ਰੁ. ਦੇ ਕਰੀਬ ਦੀ ਲਾਗਤ ਨਾਲ ਵਿਕਾਸ ਲਈ ਮਨਜ਼ੂਰੀ ਦਿੱਤੀ ਗਈ ਸੀ, ਪਰ ਕਈ ਸਾਲ ਬੀਤ ਜਾਣ ਦੇ ਬਾਵਜੂਦ ਪ੍ਰਾਜੈਕਟ ਅਜੇ ਤੱਕ ਮੁਕੰਮਲ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਬਿਲਡਰ ਵਲੋਂ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ ਅਤੇ ਪ੍ਰਾਜੈਕਟ ਦਾ ਕੰਮ ਅਧੂਰਾ ਛੱਡ ਦਿੱਤਾ ਗਿਆ ਹੈ | ਆਗੂਆਂ ਨੇ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਤੋਂ ਉਕਤ ਪ੍ਰਾਜੈਕਟ ਦੇ ਮੂਲ ਪ੍ਰਮੋਟਰ ਨੂੰ ਪ੍ਰਾਜੈਕਟ ਤੋਂ ਹਟਾ ਕੇ ਕਾਲੀ ਸੂਚੀ 'ਚ ਸ਼ਾਮਿਲ ਕਰਨ ਅਤੇ ਰੇਰਾ ਐਕਟ 2016 ਦੀ ਧਾਰਾ 8 ਅਧੀਨ ਪ੍ਰਾਜੈਕਟ ਦੀ ਜ਼ਿੰਮੇਵਾਰੀ ਕਿਸੇ ਯੋਗ ਡਿਵੈਲਪਰ ਨੂੰ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਾਜੈਕਟ ਨੂੰ ਮੁੜ ਚਾਲੂ ਕਰਨ ਲਈ ਇਕ ਵਿਆਪਕ ਪੁਨਰ-ਸੁਰਜੀਤੀ ਯੋਜਨਾ ਤਿਆਰ ਕੀਤੀ ਜਾਵੇ ਅਤੇ ਅਲਾਟੀਆਂ ਨਾਲ ਹੋਏ ਸਮਝੌਤਿਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਸਮਾਗਮ ਅਗਲੀ ਖ਼ਬਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ -ਕੌਂਸਲਰ ਗਾਬੀ
Ad Position 24