28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਕੁਝ ਸਕੂਲ ਵਰਦੀਆਂ ਅਤੇ ਕਿਤਾਬਾਂ ਚੋਣਵੀਆਂ ਦੁਕਾਨਾਂ ਤੋਂ ਖ਼ਰੀਦਣ ਲਈ ਕਰ ਰਹੇ ਨੇ ਮਜਬੂਰ-ਮੇਅਰ

Ad Position 21
No active advertisement
ਕਿਤਾਬਾਂ ਦੀ ਦੁਕਾਨ | <br/> 10-03-2026
ਚੰਡੀਗੜ੍ਹ, 9 ਮਾਰਚ (ਸੁਖਵਿੰਦਰ ਸਿੰਘ ਸ਼ਾਨ)-ਸਿੱਖਿਆ ਕੇਂਦਰ ਵਜੋਂ ਜਾਣੇ ਜਾਂਦੇ ਖ਼ੂਬਸੂਰਤ ਸ਼ਹਿਰ ਚੰਡੀਗੜ੍ਹ ਸਕੂਲੀ ਵਿਦਿਆਰਥੀਆਂ ਦੀਆਂ ਵਰਦੀਆਂ ਅਤੇ ਕਿਤਾਬਾਂ ਖ਼ਰੀਦਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਹਿਰ ਦੇ ਕੁੱਝ ਨਿੱਜੀ ਸਕੂਲਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਚ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਚੋਣਵੀਆਂ ਦੁਕਾਨਾਂ ਤੋਂ ਹੀ ਨਿਰਧਾਰਤ ਕਿਤਾਬਾਂ ਅਤੇ ਸਕੂਲ ਵਰਦੀਆਂ ਖ਼ਰੀਦਣ ਲਈ ਆਦੇਸ਼ ਦਿੱਤੇ ਜਾ ਰਹੇ ਹਨ | ਹਾਲਾਂਕਿ ਸਕੂਲ ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਵਿਦਿਆਰਥੀਆਂ ਦੀਆਂ ਕਿਤਾਬਾਂ ਅਤੇ ਵਰਦੀਆਂ ਖ਼ਰੀਦਣ ਲਈ ਫਰਵਰੀ ਮਹੀਨੇ ਵਿਚ ਹੀ ਸਕੂਲਾਂ ਨੂੰ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ਵਿਚ ਸਕੂਲਾਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਵਿਦਿਆਰਥੀਆਂ ਦੇ ਮਾਪਿਆਂ ਨੂੰ ਖ਼ਾਸ ਚੋਣਵੀਆਂ ਦੁਕਾਨਾਂ ਤੋਂ ਕਿਤਾਬਾਂ ਅਤੇ ਵਰਦੀਆਂ ਖ਼ਰੀਦਣ ਲਈ ਮਜਬੂਰ ਨਾ ਕਰਨ | ਨਿੱਜੀ ਸਕੂਲਾਂ ਵੱਲੋਂ ਚੋਣਵੀਆਂ ਦੁਕਾਨਾਂ ਤੋਂ ਕਿਤਾਬਾਂ ਅਤੇ ਵਰਦੀਆਂ ਖ਼ਰੀਦਣ ਆਦੇਸ਼ਾਂ ਖ਼ਿਲਾਫ਼ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਸੌਰਵ ਜੋਸ਼ੀ ਨੂੰ ਸ਼ਿਕਾਇਤ ਕੀਤੀ ਗਈ, ਜਿਸ 'ਚ ਮਾਪਿਆਂ ਨੇ ਦੋਸ਼ ਲਾਇਆ ਕਿ ਨਿੱਜੀ ਸਕੂਲਾਂ ਵਲੋਂ ਚੋਣਵੀਆਂ ਦੁਕਾਨਾਂ ਤੋਂ ਵਰਦੀਆਂ ਅਤੇ ਕਿਤਾਬਾਂ ਆਦਿ ਖ਼ਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਅਤੇ ਇਹ ਚੋਣਵੀਆਂ ਦੁਕਾਨਾਂ ਕਿਤਾਬਾਂ ਅਤੇ ਵਰਦੀਆਂ ਮਹਿੰਗੇ ਮੁੱਲ 'ਤੇ ਵੇਚ ਰਹੇ ਹਨ | ਮਾਪਿਆਂ ਦਾ ਦੋਸ਼ ਹੈ ਕਿ ਸਕੂਲ ਪ੍ਰਬੰਧਕ ਚੋਣਵੀਆਂ ਦੁਕਾਨਾਂ ਦੇ ਮਾਲਕਾਂ ਨਾਲ ਮਿਲ ਕੇ ਉਨ੍ਹਾਂ ਦੀ ਆਰਥਿਕ ਲੁੱਟ ਕਰ ਰਹੇ ਹਨ | ਮੇਅਰ ਸੌਰਵ ਜੋਸ਼ੀ ਨੇ ਵਿਦਿਆਰਥੀਆਂ ਦੇ ਮਾਪਿਆਂ ਦੀਆਂ ਮੁਸ਼ਕਿਲਾਂ ਸੁਣਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਪੱਤਰ ਲਿਖਿਆ ਅਤੇ ਆਦੇਸ਼ ਦੇਣ ਵਾਲੇ ਨਿੱਜੀ ਸਕੂਲਾਂ ਖਿਲਾਫ਼ ਸ਼ਖਤ ਕਾਰਵਾਈ ਕਰਨ ਲਈ ਕਿਹਾ ਹੈ | ਉੱਧਰ ਸਕੂਲ ਸਿੱਖਿਆ ਵਿਭਾਗ ਚੰਡੀਗੜ੍ਹ ਨੇ ਕਿਤਾਬਾਂ ਅਤੇ ਵਰਦੀਆਂ ਖ਼ਰੀਦਣ ਬਾਬਤ ਮੁੜ ਨਿਰਦੇਸ਼ ਪੱਤਰ ਜਾਰੀ ਕੀਤਾ ਹੈ, ਜਿਸ ਵਿਚ ਸਕੂਲਾਂ ਨੂੰ ਕਿਤਾਬਾਂ ਅਤੇ ਵਰਦੀਆਂ ਦੇ ਵਪਾਰੀਕਰਨ 'ਤੇ ਰੋਕ ਲਾਈ ਗਈ ਹੈ | ਵਿਭਾਗ ਦਾ ਕਹਿਣਾ ਹੈ ਕਿ ਸਾਰੇ ਸਕੂਲ ਹਰੇਕ ਜਮਾਤ ਲਈ ਨਿਰਧਾਰਤ ਕਿਤਾਬਾਂ, ਲੇਖਕ ਦਾ ਨਾਂਅ ਸਮੇਤ ਕਿਤਾਬ ਦਾ ਨਾਂਅ ਅਤੇ ਵਰਦੀਆਂ ਦੇ ਰੰਗ ਬਾਰੇ ਸਕੂਲ ਦੀ ਵੈੱਬਸਾਈਟ 'ਤੇ ਪੇਸ਼ ਕਰੇ | ਮਾਪਿਆਂ ਨੂੰ ਕਿਤਾਬਾਂ ਅਤੇ ਵਰਦੀਆਂ ਚੋਣਵੀਆਂ ਦੁਕਾਨਾਂ ਜਾਂ ਸਕੂਲ ਵਿਚੋਂ ਖ਼ਰੀਦਣ ਲਈ ਆਦੇਸ਼ ਨਾ ਦੇਣ |
Ad Position 22
No active advertisement
ਪਿਛਲੀ ਖ਼ਬਰ ਬਸਪਾ 15 ਮਾਰਚ ਨੂੰ ਕਰੇਗੀ ਬਹਿਰਾਮ ਵਿਖੇ ਸੂਬਾ ਪੱਧਰੀ ਰੈਲੀ : ਜਗਜੀਤ ਸਿੰਘ ਛੜਬੜ <br/> ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24