28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵਿਧਾਇਕ ਰੰਧਾਵਾ ਵਲੋਂ ਬਲਟਾਣਾ ਵਿਖੇ ਕਰੋੜ ਰੁ. ਦੀ ਲਾਗਤ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 10-03-2026
ਜ਼ੀਰਕਪੁਰ, 9 ਮਾਰਚ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਬਲਟਾਣਾ ਖੇਤਰ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੇਨ ਬਾਜ਼ਾਰ ਤੋਂ ਲੈ ਕੇ ਪੰਚਕੂਲਾ ਦੇ ਸੈਕਟਰ-19 ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਸਰਕਾਰ ਸੂਬੇ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜ਼ੀਹ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਲਾਕੇ ਦੇ ਵਿਕਾਸ ਲਈ ਆਉਣ ਵਾਲੇ ਸਮੇਂ 'ਚ ਹੋਰ ਵੀ ਕਈ ਵਿਕਾਸ ਪ੍ਰਾਜੈਕਟ ਲਿਆਂਦੇ ਜਾਣਗੇ | ਉਨ੍ਹਾਂ ਕਿਹਾ ਕਿ ਸੜਕਾਂ, ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ | ਵਿਧਾਇਕ ਰੰਧਾਵਾ ਮੁਤਾਬਕ ਇਸ ਸੜਕ ਦਾ ਨਿਰਮਾਣ ਇੰਟਰਲਾਕਿੰਗ ਟਾਈਲਾਂ ਨਾਲ ਕੀਤਾ ਜਾਵੇਗਾ ਅਤੇ ਇਸ ਪ੍ਰਾਜੈਕਟ 'ਤੇ ਕਰੀਬ 1 ਕਰੋੜ ਰੁ. ਦੀ ਲਾਗਤ ਆਉਣ ਦਾ ਅਨੁਮਾਨ ਹੈ | ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ 'ਚ ਵੱਡੀ ਰਾਹਤ ਮਿਲੇਗੀ ਅਤੇ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਹੱਲ ਹੋ ਜਾਵੇਗੀ | ਇਸ ਮੌਕੇ ਡਾਇਰੈਕਟਰ ਪੈਪਸੂ ਗੁਰਪ੍ਰੀਤ ਸਿੰਘ ਵਿਰਕ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਨਗਰ ਕੌਂਸਲ ਦੇ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਫੈਡਰੇਸ਼ਨ ਦੇ ਪ੍ਰਧਾਨ ਰਸ਼ਪਾਲ ਸਿੰਘ ਬਾਗ਼ੀ ਨੇ ਫੜਿ੍ਹਆ ਭਾਜਪਾ ਦਾ ਪੱਲ੍ਹਾ ਅਗਲੀ ਖ਼ਬਰ 5 ਲੱਖ ਰੁ. ਦੀ ਫਿਰੌਤੀ ਨਾ ਦੇਣ 'ਤੇ ਪ੍ਰਾਪਰਟੀ ਡੀਲਰ 'ਤੇ ਹਮਲਾ, ਪੁਲਿਸ ਵਲੋਂ ਜਾਂਚ ਸ਼ੁਰੂ
Ad Position 24