28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਾਬਾ ਦੀਪ ਸਿੰਘ ਫੈਡਰੇਸ਼ਨ ਦੇ ਪ੍ਰਧਾਨ ਰਸ਼ਪਾਲ ਸਿੰਘ ਬਾਗ਼ੀ ਨੇ ਫੜਿ੍ਹਆ ਭਾਜਪਾ ਦਾ ਪੱਲ੍ਹਾ

Ad Position 21
No active advertisement
ਅਜੀਤ ਡੈਸਕ 10-03-2026
ਚੰਡੀਗੜ੍ਹ, 9 ਮਾਰਚ (ਸੰਦੀਪ ਕੁਮਾਰ ਮਾਹਨਾ)-ਬਾਬਾ ਦੀਪ ਸਿੰਘ ਫੈਡਰੇਸ਼ਨ ਦੇ ਪ੍ਰਧਾਨ ਰਸ਼ਪਾਲ ਸਿੰਘ ਬਾਗ਼ੀ ਨੇ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ 'ਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਪਾਰਟੀ ਵਿਚ ਸ਼ਾਮਿਲ ਹੋਣ 'ਤੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਰਸ਼ਪਾਲ ਸਿੰਘ ਬਾਗ਼ੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ | ਸੁਨੀਲ ਜਾਖੜ ਨੇ ਕਿਹਾ ਕਿ ਰਸ਼ਪਾਲ ਸਿੰਘ ਬਾਗ਼ੀ ਦੇ ਪਾਰਟੀ 'ਚ ਸ਼ਾਮਿਲ ਹੋਣ ਨਾਲ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ | ਬਾਗ਼ੀ ਲੰਬੇ ਸਮੇਂ ਤੋਂ ਸਮਾਜਿਕ ਅਤੇ ਧਾਰਮਿਕ ਖੇਤਰ 'ਚ ਸਰਗਰਮ ਰਹੇ ਹਨ ਅਤੇ ਉਨ੍ਹਾਂ ਦਾ ਤਜਰਬਾ ਪਾਰਟੀ ਅਤੇ ਸਮਾਜ ਲਈ ਲਾਭਦਾਇਕ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਉਨ੍ਹਾਂ ਲੋਕਾਂ ਦਾ ਸਵਾਗਤ ਕਰਦੀ ਹੈ ਜੋ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦੀ ਭਾਵਨਾ ਨਾਲ ਪਾਰਟੀ ਨਾਲ ਜੁੜਦੇ ਹਨ | ਜਾਖੜ ਨੇ ਉਮੀਦ ਜਤਾਈ ਕਿ ਰਸ਼ਪਾਲ ਸਿੰਘ ਬਾਗ਼ੀ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ | ਇਸ ਮੌਕੇ ਰਸ਼ਪਾਲ ਸਿੰਘ ਬਾਗ਼ੀ ਨੇ ਕਿਹਾ ਕਿ ਭਾਜਪਾ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕ ਸੇਵਾ ਲਈ ਸਮਰਪਿਤ ਰਹੀ ਹੈ ਅਤੇ ਇਹੀ ਵਿਚਾਰਧਾਰਾ ਉਨ੍ਹਾਂ ਨੂੰ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕਰਦੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਦੀ ਤਰੱਕੀ ਲਈ ਭਾਜਪਾ ਦਾ ਯੋਗਦਾਨ ਮਹੱਤਵਪੂਰਨ ਹੈ | ਉਹ ਕਾਫ਼ੀ ਸਮੇਂ ਤੋਂ ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਸਰਗਰਮ ਰਹੇ ਹਨ ਅਤੇ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਮਕਸਦ ਰਿਹਾ ਹੈ | ਹੁਣ ਭਾਜਪਾ ਦੇ ਮੰਚ ਰਾਹੀਂ ਉਹ ਇਸ ਸੇਵਾ ਨੂੰ ਹੋਰ ਵੱਡੇ ਪੱਧਰ 'ਤੇ ਅੱਗੇ ਵਧਾਉਣ ਦੀ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਤਰੱਕੀ, ਸਮਾਜਿਕ ਏਕਤਾ ਅਤੇ ਲੋਕਾਂ ਦੀ ਭਲਾਈ ਲਈ ਉਹ
Ad Position 22
No active advertisement
ਪਿਛਲੀ ਖ਼ਬਰ ਪੀ.ਆਈ.ਬੀ. ਚੰਡੀਗੜ੍ਹ ਵਲੋਂ ਪੱਤਰਕਾਰ ਵਫ਼ਦ ਨੇ ਜੋਧਪੁਰ ਵਿਚ ਕਾਜ਼ਰੀ ਅਤੇ ਆਫਰੀ ਦਾ ਕੀਤਾ ਦੌਰਾ ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਬਲਟਾਣਾ ਵਿਖੇ ਕਰੋੜ ਰੁ. ਦੀ ਲਾਗਤ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ <br/>
Ad Position 24