28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪਿ੍ੰ. ਸਵਰਨ ਸਿੰਘ ਨੂੰ ਸਰਬਸੰਮਤੀ ਨਾਲ ਮੁੜ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਦਾ ਪ੍ਰਧਾਨ ਚੁਣਿਆ <br/>

Ad Position 21
No active advertisement
ਅਜੀਤ ਡੈਸਕ 10-03-2026
ਕੁਰਾਲੀ, 9 ਮਾਰਚ (ਬਿੱਲਾ ਅਕਾਲਗੜ੍ਹੀਆ)-ਸਥਾਨਕ ਮੋਰਿੰਡਾ ਮਾਰਗ 'ਤੇ ਸਥਿਤ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪਿ੍ੰ. ਸਵਰਨ ਸਿੰਘ ਤੇ ਸ਼ਹਿਰ ਅਤੇ ਇਲਾਕੇ ਦੇ ਮੁਹਤਬਰ ਆਗੂਆਂ ਦੀ ਹਾਜ਼ਰੀ 'ਚ ਇਕ ਭਰਵੀਂ ਮੀਟਿੰਗ ਹੋਈ | ਭਾਰੀ ਹੰਗਾਮੇ ਦੌਰਾਨ ਹੋਈ ਇਸ ਮੀਟਿੰਗ 'ਚ ਪਿ੍ੰ. ਸਵਰਨ ਸਿੰਘ ਨੂੰ ਸਰਬਸੰਮਤੀ ਨਾਲ ਅਗਲੇ 5 ਸਾਲਾਂ ਲਈ ਮੁੜ ਤੋਂ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਚੁਣ ਲਿਆ ਗਿਆ | ਇਸ ਦੌਰਾਨ ਪਾਲ ਸਿੰਘ ਨੂੰ ਗੁਰਦੁਆਰਾ ਸਾਹਿਬ ਦਾ ਮੀਤ ਪ੍ਰਧਾਨ, ਜਦਕਿ ਪਿ੍ੰ. ਸਪਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਖ਼ਜ਼ਾਨਚੀ ਚੁਣਿਆ ਗਿਆ | ਇਸ ਮੌਕੇ ਮੁੜ ਤੋਂ ਪ੍ਰਧਾਨ ਚੁਣੇ ਗਏ ਪਿ੍ੰ. ਸਵਰਨ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਸੇਵਾ ਕਰਨਾ ਉਨ੍ਹਾਂ ਲਈ ਵੱਡੇ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਸੰਗਤ ਵਲੋਂ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਗਿਆ ਹੈ, ਉਸ ਉੱਤੇ ਖਰਾ ਉਤਰਨ ਦੀ ਉਹ ਪੂਰੀ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਦੀਆਂ ਸਾਰੀਆਂ ਸੇਵਾਵਾਂ ਸੰਗਤ ਦੇ ਸਹਿਯੋਗ ਨਾਲ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਨਿਭਾਈਆਂ ਜਾਣਗੀਆਂ ਅਤੇ ਧਾਰਮਿਕ, ਸਮਾਜਿਕ ਅਤੇ ਸਿੱਖਿਆ ਨਾਲ ਸੰਬੰਧਿਤ ਗਤੀਵਿਧੀਆਂ ਦੇ ਘੇਰੇ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ | ਉਨ੍ਹਾਂ ਸਹਿਯੋਗ ਦੇਣ ਲਈ ਸਮੁੱਚੀ ਸੰਗਤ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਅਰਵਿੰਦਰ ਸਿੰਘ ਪੈਂਟਾ, ਬਸਪਾ ਆਗੂ ਰਾਜਿੰਦਰ ਸਿੰਘ ਨਨਹੇੜੀਆਂ, ਕੌਂਸਲ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਪਾਲਇੰਦਰਜੀਤ ਸਿੰਘ ਬਾਠ, ਅਕਾਲੀ ਆਗੂ ਸਾਹਿਬ ਸਿੰਘ ਬਡਾਲੀ, ਗੁਰਫ਼ਤਿਹ ਗੁਰੁੱਪ ਦੇ ਐਮ. ਡੀ. ਰਵਿੰਦਰ ਸਿੰਘ ਬਿੱਲਾ, ਕੁਲਦੀਪ ਸਿੰਘ ਭਾਗੋਵਾਲ, ਜਥੇ. ਤੇਜਪਾਲ ਸਿੰਘ ਕੁਰਾਲੀ, ਜਥੇ. ਮਨਜੀਤ ਸਿੰਘ ਮੁੰਧੋਂ, ਮੇਜਰ ਸਿੰਘ ਸੰਗਤਪੁਰਾ, ਸਰਬਜੀਤ ਸਿੰਘ ਕਾਦੀਮਾਜਰਾ, ਦਵਿੰਦਰ ਸਿੰਘ ਠਾਕੁਰ, ਗੁਰਮੀਤ ਸਿੰਘ ਸ਼ਾਂਟੂ, ਰਾਜਦੀਪ ਸਿੰਘ ਹੈਪੀ, ਪ੍ਰਧਾਨ ਇੰਦਰਬੀਰ ਸਿੰਘ, ਅਵਤਾਰ ਸਿੰਘ ਤਿੱਖਾ, ਅਮਰੀਕ ਸਿੰਘ ਮਾਣੀ ਸਮੇਤ ਸ਼ਹਿਰ ਦੇ ਹੋਰਨਾਂ ਆਗੂਆਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਗੁਰਦੁਆਰਾ ਸਾਹਿਬ ਦੀ ਚੜ੍ਹਦੀ ਕਲਾ ਲਈ ਸਾਰਿਆਂ ਨੂੰ ਮਿਲ-ਜੁਲ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ | ਅੰਤ 'ਚ ਮੁੜ ਪ੍ਰਧਾਨ ਚੁਣੇ ਗਏ ਪਿ੍ੰ. ਸਵਰਨ ਸਿੰਘ ਸਮੇਤ ਹੋਰਨਾਂ ਅਹੁਦੇਦਾਰਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਕੌਂਸਲਰ ਪਰਮਜੀਤ ਸਿੰਘ, ਸੁਖਜਿੰਦਰ ਸਿੰਘ ਸੋਢੀ, ਗੁਰਸ਼ਰਨ ਸਿੰਘ ਬਿੰਦਰਖ, ਪੰਮਾ ਮਾਣਕਪੁਰ ਸ਼ਰੀਫ, ਬਾਬਾ ਗੁਰਮੀਤ ਸਿੰਘ, ਅਕਾਲੀ ਆਗੂ ਦਿਲਬਾਗ ਸਿੰਘ, ਹਰਮਿੰਦਰ ਸਿੰਘ ਕਾਲਾ, ਸੁਰਿੰਦਰ ਸਿੰਘ ਖ਼ਾਲਸਾ, ਲਾਡੀ ਕੁਰਾਲੀ, ਸੁਰਜੀਤ ਸਿੰਘ ਸੀਤਾ, ਸੋਹਣ ਸਿੰਘ ਖਰਲ ਅਤੇ ਅਜਮੇਰ ਸਿੰਘ ਲਾਲੀ ਸਮੇਤ ਵੱਡੀ ਗਿਣਤੀ 'ਚ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵੈਰੀਫਿਕੇਸ਼ਨ ਦੇ ਝੰਜਟ ਵਾਲੇ ਨਿਯਮਾਂ ਨੇ ਲੋਕਾਂ ਦੇ ਨੱਕ 'ਚ ਕੀਤਾ ਦਮ ਅਗਲੀ ਖ਼ਬਰ ਲੱਖੋਵਾਲ ਯੂਨੀਅਨ ਵਲੋਂ ਐੱਸ. ਕੇ. ਐੱਮ. ਦੀ ਅੱਜ ਹੋਣ ਵਾਲੀ ਰੈਲੀ 'ਚ ਸ਼ਮੂਲੀਅਤ ਕਰਨ ਦਾ ਫ਼ੈਸਲਾ <br/>
Ad Position 24