29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ 'ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮੁਹਾਲੀ ਵਿਖੇ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 10-03-2026
ਐੱਸ.ਏ.ਐੱਸ. ਨਗਰ, 9 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ 'ਤੇ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਅੱਜ ਮੁਹਾਲੀ ਦੇ ਫੇਜ਼-6 ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਵਿਸ਼ਾਲ ਰੋਸ ਰੈਲੀ ਕੀਤੀ ਗਈ | ਇਸ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਖਦੇਵ ਸੈਣੀ, ਐੱਨ. ਕੇ. ਕਲਸੀ, ਭਜਨ ਸਿੰਘ, ਕੁਲਦੀਪ ਸਿੰਘ, ਸ਼ਾਮ ਲਾਲ ਤੇ ਬਾਜ਼ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿਚ ਕੰਮ ਕਰਦੇ ਸਮੂਹ ਕੱਚੇ, ਠੇਕਾ ਆਧਾਰਿਤ ਤੇ ਆਊਟਸੋਰਸ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕਰਵਾਉਣ, ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੀ. ਐਫ. ਆਰ. ਡੀ. ਏ. ਐਕਟ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖ਼ਾਹ ਸਕੇਲ ਦਿਵਾਉਣ, ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਤੁਰੰਤ 7ਵੇਂ ਪੇ ਕਮਿਸ਼ਨ ਦੀ ਸਥਾਪਨਾ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਬਜਟ ਸੈਸ਼ਨ ਦੌਰਾਨ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਤਹਿਤ ਇਹ ਧਰਨਾ ਦਿੱਤਾ ਜਾ ਰਿਹਾ ਹੈ | ਇਸੇ ਦੌਰਾਨ ਆਗੂਆਂ ਨੇ ਬੀਤੇ ਕੱਲ੍ਹ ਚੰਡੀਗੜ੍ਹ ਪੁਲਿਸ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਤੇ ਜਲ ਤੋਪਾਂ ਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਦੇ ਖ਼ਿਲਾਫ਼ ਪੂਰੀ ਤਰ੍ਹਾਂ ਡੱਟਣ ਦਾ ਅਹਿਦ ਲਿਆ | ਉਨ੍ਹਾਂ ਨਵੀਂ ਸਿੱਖਿਆ ਨੀਤੀ 2020, ਬਿਜਲੀ ਬਿੱਲ ਸੋਧ-2025 ਅਤੇ ਚਾਰ ਨਵੇਂ ਲੇਬਰ ਕੋਡਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦੀਆਂ ਸੜਕਾਂ 'ਤੇ ਜੁਗਾੜੂ ਰੇਹੜੀਆਂ ਬਣੀਆਂ ਵੱਡੇ ਹਾਦਸਿਆਂ ਦਾ ਸਬੱਬ <br/> ਅਗਲੀ ਖ਼ਬਰ ਮਾਈਨਿੰਗ ਅਫ਼ਸਰ ਦੀ ਡਿਸਚਾਰਜ ਅਰਜ਼ੀ ਖ਼ਾਰਜ, ਅੱਜ ਤੈਅ ਕੀਤੇ ਜਾਣਗੇ ਦੋਸ਼
Ad Position 24