14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮੁਹਾਲੀ 'ਚ ਲਗਾਤਾਰ ਤੀਜੇ ਦਿਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕੀਤੀ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 11-03-2026
ਐੱਸ. ਏ. ਐੱਸ. ਨਗਰ, 10 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ ਤਹਿਤ ਲਗਾਤਾਰ ਅੱਜ ਤੀਜੇ ਦਿਨ ਵੀ ਮੁਲਾਜ਼ਮ ਵਿਰੋਧੀ ਬਜਟ ਦਾ ਵਿਰੋਧ ਕਰਦਿਆਂ ਸਥਾਨਕ ਫ਼ੇਜ਼ 6 'ਚ ਰੋਸ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਗਿਆ, ਜਿਸ ਨੂੰ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੇਟ ਲਗਾ ਕੇ ਚੰਡੀਗੜ੍ਹ ਦਾਖ਼ਲ ਹੋਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ | ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝੇ ਫ਼ਰੰਟ ਦੇ ਸੂਬਾ ਕਨਵੀਨਰਾਂ ਧਨਵੰਤ ਸਿੰਘ ਭੱਠਲ, ਜਰਮਨਜੀਤ ਸਿੰਘ, ਗਗਨਦੀਪ ਸਿੰਘ ਭੁੱਲਰ, ਬਾਜ ਸਿੰਘ ਖੈਹਿਰਾ, ਸੁਰਜੀਤ ਸਿੰਘ ਗੱਗੜਾ, ਐਨ. ਡੀ. ਤਿਵਾੜੀ, ਹਰਭਜਨ ਸਿੰਘ ਖੁੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ ਤਿੱਖੇ ਸੰਘਰਸ਼ ਕਰਨ ਲਈ ਮਜ਼ਬੂਰ ਹੋ ਗਏ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਮਾਣਭੱਤਾ ਵਰਕਰਾਂ 'ਤੇ ਘੱਟੋ ਘੱਟ ਉਜ਼ਰਤਾਂ ਕਾਨੂੰਨ ਲਾਗੂ ਕਰਨ, ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ 'ਚ ਕੰਮ ਕਰਦੇ ਸਮੂਹ ਕੱਚੇ, ਠੇਕਾ ਆਧਾਰਿਤ ਤੇ ਆਊਟਸੋਰਸ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ, ਪੈਨਸ਼ਨਰਾਂ 'ਤੇ 2.59 ਦਾ ਗੁਣਾਂਕ ਲਾਗੂ ਕਰਨ, 16 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕਰਨ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਆਦਿ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੇ ਆਪਣੇ ਆਖ਼ਰੀ ਬਜਟ 'ਚ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੋਈ ਐਲਾਨ ਨਾ ਕਰਕੇ ਉਨ੍ਹਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਣ ਦਾ ਕੰਮ ਕੀਤਾ ਹੈ | ਸਾਂਝੇ ਫ਼ਰੰਟ ਦੇ ਆਗੂਆਂ ਅਤਿੰਦਰਪਾਲ ਘੱਗਾ, ਪਰਮਜੀਤ ਕੌਰ ਮਾਨ ਨੇ ਕਿਹਾ ਕਿ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਇਹ ਸੰਘਰਸ਼ ਜਾਰੀ ਰੱਖਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਾਰਕ ਗਰੁੱਪ ਆਫ਼ ਹਾਸਪੀਟਲਜ਼ ਨੇ ਮੁਹਾਲੀ ਦੇ ਟਰਾਈਸਿਟੀ ਖੇਤਰ 'ਚ ਪ੍ਰਾਈਵੇਟ ਹੈਲਥਕੇਅਰ ਨੈੱਟਵਰਕ ਨੂੰ ਕੀਤਾ ਮਜ਼ਬੂਤ ਅਗਲੀ ਖ਼ਬਰ ਸਟਿੰਗ ਨੇ ਦਿਖਾਈ ਭਾਰਤ ਦੀਆਂ ਛੇ ਜਿੱਤਾਂ ਦੀ ਤਾਕਤ
Ad Position 24