14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਐਸ.ਪੀ.ਸੀ.ਏ ਚੰਡੀਗੜ੍ਹ ਵਲੋਂ ਪਸ਼ੂ ਸ਼ੈਲਟਰ ਦੀ ਕਾਰਗੁਜ਼ਾਰੀ ਸੁਧਾਰਨ ਲਈ ਲਏ ਅਹਿਮ ਫ਼ੈਸਲੇ

Ad Position 21
No active advertisement
ਅਜੀਤ ਡੈਸਕ 11-03-2026
ਚੰਡੀਗੜ੍ਹ, 10 ਮਾਰਚ (ਸੰਦੀਪ ਕੁਮਾਰ ਮਾਹਨਾ) – ਸੁਸਾਇਟੀ ਫ਼ਾਰ ਪ੍ਰੀਵੈਨਸ਼ਨ ਆਫ਼ ਕ੍ਰੂਐਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ) ਚੰਡੀਗੜ੍ਹ ਦੀ ਗਵਰਨਿੰਗ ਬਾਡੀ ਅਤੇ ਮੈਨੇਜਿੰਗ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ-ਕਮ-ਚੇਅਰਪਰਸਨ ਐਸ.ਪੀ.ਸੀ.ਏ ਅਮਿਤ ਕੁਮਾਰ ਦੀ ਅਗਵਾਈ ਹੇਠ ਨਿਗਮ ਦੇ ਕਮੇਟੀ ਰੂਮ 'ਚ ਕੀਤੀ ਗਈ | ਮੀਟਿੰਗ ਦੌਰਾਨ ਸੈਕਟਰ-38 (ਵੈਸਟ) ਸਥਿਤ ਐਸ.ਪੀ.ਸੀ.ਏ ਐਨੀਮਲ ਸ਼ੈਲਟਰ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਜਾਨਵਰਾਂ ਦੀ ਭਲਾਈ ਲਈ ਸੁਵਿਧਾਵਾਂ ਮਜ਼ਬੂਤ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਸ਼ੈਲਟਰ ਵਿਚ ਬੀਮਾਰ, ਜ਼ਖ਼ਮੀ ਅਤੇ ਛੱਡੇ ਗਏ ਜਾਨਵਰਾਂ ਦੀ ਦੇਖਭਾਲ, ਇਲਾਜ ਅਤੇ ਪੁਨਰਵਾਸ ਲਈ ਮੌਜੂਦਾ ਮਨੁੱਖੀ ਸੰਸਾਧਨਾਂ ਅਤੇ ਢਾਂਚਾਗਤ ਸਹੂਲਤਾਂ ਦੀ ਸਮੀਖਿਆ ਕੀਤੀ ਗਈ | ਕਮੇਟੀ ਮੈਂਬਰਾਂ ਨੇ ਕਿਹਾ ਕਿ ਸ਼ੈਲਟਰ 'ਚ ਆਉਣ ਵਾਲੇ ਜਾਨਵਰਾਂ ਨੂੰ ਬਿਹਤਰ ਇਲਾਜ ਅਤੇ ਸੰਭਾਲ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ | ਕਮਿਸ਼ਨਰ ਅਮਿਤ ਕੁਮਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਯੂ.ਟੀ ਪ੍ਰਸ਼ਾਸਨ ਵਲੋਂ ਦਿੱਤੀ ਜਾ ਰਹੀ ਗ੍ਰਾਂਟ-ਇਨ-ਏਡ ਸਹਾਇਤਾ 'ਤੇ ਵੀ ਚਰਚਾ ਕੀਤੀ ਗਈ ਅਤੇ ਮੁਹੱਈਆ ਵਿੱਤੀ ਸੰਸਾਧਨਾਂ ਦੇ ਸੁਚੱਜੇ ਅਤੇ ਪ੍ਰਭਾਵਸ਼ਾਲੀ ਇਸਤੇਮਾਲ 'ਤੇ ਜ਼ੋਰ ਦਿੱਤਾ ਗਿਆ ਤਾਂ ਜੋ ਪਸ਼ੂ ਭਲਾਈ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਕਮੇਟੀ ਨੇ ਜਨਤਕ ਹਿੱਸੇਦਾਰੀ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਕਈ ਸਵੈਛਿਕ ਸੇਵਾਦਾਰ ਸ਼ੈਲਟਰ ਵਿਚ ਆਪਣੀਆਂ ਸੇਵਾਵਾਂ, ਜਾਗਰੂਕਤਾ ਮੁਹਿੰਮਾਂ ਅਤੇ ਦਾਨ ਰਾਹੀਂ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ | ਅਜਿਹੇ ਸਰਗਰਮ ਵਲੰਟੀਅਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਦੇ ਕੇ ਉਤਸ਼ਾਹਿਤ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ | ਇਸ ਦੇ ਨਾਲ ਹੀ ਨਾਗਰਿਕਾਂ ਨੂੰ ਸਵੈਛਿਕ ਦਾਨ ਲਈ ਪ੍ਰੇਰਿਤ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ ਤਾਂ ਜੋ ਸ਼ੈਲਟਰ ਵਿਚ ਦਵਾਈਆਂ, ਉਪਕਰਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੀ ਪ੍ਰਬੰਧਨਾ ਹੋਰ ਮਜ਼ਬੂਤ ਕੀਤੀ ਜਾ ਸਕੇ | ਕਮੇਟੀ ਨੇ ਸਪੱਸ਼ਟ ਕੀਤਾ ਕਿ ਦਾਨ ਰਾਹੀਂ ਹਾਸਲ ਰਕਮ ਦਾ ਇਸਤੇਮਾਲ ਸਿਰਫ਼ ਜਾਨਵਰਾਂ ਦੀ ਦੇਖਭਾਲ ਨਾਲ ਸੰਬੰਧਿਤ ਜ਼ਰੂਰੀ ਉਪਕਰਨਾਂ, ਦਵਾਈਆਂ ਅਤੇ ਭਲਾਈ ਸਹੂਲਤਾਂ 'ਤੇ ਹੀ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਨਾਲ ਵਿਦੇਸ਼ੀ ਮਹਿਲਾ ਦੀ ਮੌਤ ਅਗਲੀ ਖ਼ਬਰ ਪਾਰਕ ਗਰੁੱਪ ਆਫ਼ ਹਾਸਪੀਟਲਜ਼ ਨੇ ਮੁਹਾਲੀ ਦੇ ਟਰਾਈਸਿਟੀ ਖੇਤਰ 'ਚ ਪ੍ਰਾਈਵੇਟ ਹੈਲਥਕੇਅਰ ਨੈੱਟਵਰਕ ਨੂੰ ਕੀਤਾ ਮਜ਼ਬੂਤ
Ad Position 24