14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਰਾਸ਼ਟਰੀ ਲੋਕ ਅਦਾਲਤ 14 ਨੂੰ ਲਗਾਈ ਜਾਵੇਗੀ

Ad Position 21
No active advertisement
ਅਜੀਤ ਡੈਸਕ 11-03-2026
ਚੰਡੀਗੜ੍ਹ, 10 ਮਾਰਚ (ਮਾਰਕੰਡਾ)- ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਅਤੇ-ਮੈਂਬਰ ਸਕੱਤਰ ਅਰੁਣ ਕੁਮਾਰ ਅਗਰਵਾਲ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਕੇਂਦਰੀ ਸਾਸ਼ਿਤ ਪ੍ਰਦੇਸ਼ ਚੰਡੀਗੜ੍ਹ ਵਲੋਂ ਸੁਨੀਲ ਕੁਮਾਰ ਚੀਫ਼ ਜੁਡੀਸ਼ਲ ਮੈਜਿਸਟਰੇਟ-ਅਤੇ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ੍ਹ ਨਾਲ ਮਿਲ ਕੇ ਸੈਕਟਰ-43 ਚੰਡੀਗੜ੍ਹ ਵਿਖੇ 14 ਮਾਰਚ ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾਵੇਗੀ | ਲੋਕ ਅਦਾਲਤਾਂ ਵਿਚ ਪਾਸ ਕੀਤੇ ਗਏ ਫ਼ੈਸਲਿਆਂ ਦਾ ਕਾਨੂੰਨੀ ਦਰਜਾ ਸਿਵਲ ਅਦਾਲਤ ਦੇ ਫ਼ਰਮਾਨ ਦੇ ਸਮਾਨ ਹੁੰਦਾ ਹੈ ਅਤੇ ਇਹ ਅੰਤਿਮ ਅਤੇ ਦੋਹਾਂ ਧਿਰਾਂ 'ਤੇ ਬਾਇੰਡਿੰਗ ਹੁੰਦੇ ਹਨ | ਅਪੀਲ ਦੀ ਕੋਈ ਵਿਵਸਥਾ ਨਹੀਂ ਹੁੰਦੀ | ਸੁਨੀਲ ਕੁਮਾਰ ਸੀ.ਜੇ.ਐਮ-ਅਤੇ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ੍ਹ ਨੇ ਦੱਸਿਆ ਕਿ ਲੋਕ ਅਦਾਲਤ ਦੌਰਾਨ ਵੱਡੀ ਗਿਣਤੀ ਵਿਚ ਕੇਸ, ਅਦਾਲਤਾਂ ਵਿਚ ਲੰਬਿਤ ਮਾਮਲੇ ਅਤੇ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਵਿਵਾਦ ਸ਼ਾਮਿਲ ਹਨ, ਨੂੰ ਵਿਚਾਰਨ ਦਾ ਪ੍ਰਸਤਾਵ ਹੈ | ਇਨ੍ਹਾਂ 'ਚ ਬੈਂਕ ਰਿਕਵਰੀ, ਮੋਟਰ ਦੁਰਘਟਨਾ ਦੇ ਦਾਅਵਿਆਂ, ਵਿਵਾਹਿਕ ਵਿਵਾਦ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਤਹਿਤ ਚੈੱਕ ਬਾਊਾਸ ਮਾਮਲੇ, ਲੇਬਰ ਵਿਵਾਦ, ਬਿਜਲੀ ਅਤੇ ਪਾਣੀ ਦੇ ਬਿਲਾਂ ਅਤੇ ਹੋਰ ਕੰਪਾਊਾਡੇਬਲ ਮਾਮਲੇ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ, 151 ਗਿ੍ਫ਼ਤਾਰ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਨਾਲ ਵਿਦੇਸ਼ੀ ਮਹਿਲਾ ਦੀ ਮੌਤ
Ad Position 24