'ਗੈਂਗਸਟਰਾਂ 'ਤੇ ਵਾਰ' ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ, 151 ਗਿ੍ਫ਼ਤਾਰ
ਅਜੀਤ ਡੈਸਕ
11-03-2026
ਚੰਡੀਗੜ੍ਹ, 10 ਮਾਰਚ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 49ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 49ਵੇਂ ਦਿਨ ਪੁਲਿਸ ਟੀਮਾਂ ਨੇ 151 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 13,673 ਹੋ ਗਈ ਹੈ | ਇਸ ਤੋਂ ਇਲਾਵਾ 75 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 111 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ |