14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

116 ਕਰੋੜ ਦੇ ਕਥਿਤ ਘੁਟਾਲੇ ਮਾਮਲੇ 'ਚ ਮੇਅਰ ਸੌਰਭ ਜੋਸ਼ੀ ਦਾ ਸਖ਼ਤ ਰੁਖ

Ad Position 21
No active advertisement
ਅਜੀਤ ਡੈਸਕ 11-03-2026
ਚੰਡੀਗੜ੍ਹ, 10 ਮਾਰਚ (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ ਨਗਰ ਨਿਗਮ 'ਚ ਕਰੀਬ 116.84 ਕਰੋੜ ਰੁਪਏ ਦੇ ਕਥਿਤ ਐਫ਼.ਡੀ ਡਿਪਾਜ਼ਿਟ ਘੁਟਾਲੇ ਦੇ ਸਾਹਮਣੇ ਆਉਣ ਨਾਲ ਨਿਗਮ ਪ੍ਰਸ਼ਾਸਨ ਵਿਚ ਹਲਚਲ ਮਚ ਗਈ ਹੈ | ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੇਅਰ ਸੌਰਭ ਜੋਸ਼ੀ ਨੇ ਪੂਰੇ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਦੇ ਹੁਕਮ ਦਿੰਦਿਆਂ ਕਿਹਾ ਕਿ ਜਨਤਾ ਦੇ ਪੈਸੇ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਤਰ੍ਹਾਂ ਦੀ ਗੜਬੜ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਮੇਅਰ ਜੋਸ਼ੀ ਨੇ ਨਗਰ ਨਿਗਮ ਕਮਿਸ਼ਨਰ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਕਰਨ ਅਤੇ ਵਿਸਥਾਰਪੂਰਵਕ ਐਕਸ਼ਨ ਟੇਕਨ ਰਿਪੋਰਟ (ਏ.ਟੀ.ਆਰ) ਪੇਸ਼ ਕਰਨ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਮਾਰਚ–ਅਪ੍ਰੈਲ 2025 ਦੌਰਾਨ ਲਗਭਗ 116.84 ਕਰੋੜ ਰੁਪਏ ਦੇ ਫਿਕਸਡ ਡਿਪਾਜ਼ਿਟ ਨਾਲ ਸੰਬੰਧਿਤ ਰਕਮ ਬੈਂਕ ਦੇ ਅਧਿਕਾਰਕ ਰਿਕਾਰਡ 'ਚ ਪ੍ਰਤੀਬਿੰਬਤ ਨਹੀਂ ਹੋਈ, ਜਿਸ ਕਾਰਨ ਵਿੱਤੀ ਪਾਰਦਰਸ਼ਤਾ ਅਤੇ ਸਰਕਾਰੀ ਧਨ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਵਲੋਂ ਦਿੱਤਾ ਗਿਆ ਟੈਕਸ ਅਤੇ ਜਨਤਕ ਪੈਸਾ ਬਹੁਤ ਕੀਮਤੀ ਹੈ ਅਤੇ ਇਸ ਦੀ ਵਰਤੋਂ ਪੂਰੀ ਜਵਾਬਦੇਹੀ ਅਤੇ ਪਾਰਦਰਸ਼ਤਾ ਨਾਲ ਹੋਣੀ ਚਾਹੀਦੀ ਹੈ | ਮੇਅਰ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਇਸ ਮਾਮਲੇ ਦੀ ਜਾਂਚ ਦੌਰਾਨ ਸਾਰੇ ਦਸਤਾਵੇਜ਼, ਬੈਂਕ ਰਿਕਾਰਡ ਅਤੇ ਸੰਬੰਧਿਤ ਵਿੱਤੀ ਲੈਣ-ਦੇਣ ਦੀ ਪੂਰੀ ਤਰ੍ਹਾਂ ਪੜਤਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ |
Ad Position 22
No active advertisement
ਪਿਛਲੀ ਖ਼ਬਰ 14 ਮਾਰਚ ਤੋਂ ਪੰਜਾਬ ਤੇ ਹਰਿਆਣਾ ਦੇ ਕੁੱਝ ਜ਼ਿਲਿ੍ਹਆਂ 'ਚ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਅਗਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ, 151 ਗਿ੍ਫ਼ਤਾਰ
Ad Position 24