14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ 'ਚ ਅÏਰਤਾਂ ਦੀ ਅਹਿਮ ਭੂਮਿਕਾ

Ad Position 21
No active advertisement
ਅਜੀਤ ਡੈਸਕ 11-03-2026
ਚੰਡੀਗੜ੍ਹ, 10 ਮਾਰਚ (ਅਜੀਤ ਬਿਊਰੋ)- ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਮੀਨੀ ਪੱਧਰ 'ਤੇ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਦੇ ਸਮਰਪਣ ਨੂੰ ਮਾਨਤਾ ਅਤੇ ਸਨਮਾਨ ਦੇਣ ਲਈ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਵਿਸ਼ੇਸ਼ ਸਮਾਗਮ ਕਰਵਾਏ ਗਏ | ਜ਼ਿਲ੍ਹਾ ਪੱਧਰ 'ਤੇ ਹਰੇਕ ਵਿਧਾਨ ਸਭਾ ਹਲਕੇ ਤੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਤਿੰਨ ਮਹਿਲਾ ਬੀ.ਐਲ.ਓਜ਼ ਨੂੰ ਸੰਬੰਧਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਮਿਸਾਲੀ ਸੇਵਾ ਅਤੇ ਵੋਟਰ ਸੂਚੀ ਦੀ ਸੋਧ ਸਬੰਧੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਦੇਸ਼ ਦੀ ਚੋਣ ਪ੍ਰਕਿਰਿਆ ਵਿਚ ਅÏਰਤਾਂ ਵਲੋਂ ਨਿਭਾਈ ਗਈ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਕਿਹਾ, ਮਹਿਲਾ ਬੂਥ ਲੈਵਲ ਅਫਸਰ ਸਾਡੀ ਚੋਣ ਮਸ਼ੀਨਰੀ ਦੀ ਮਜ਼ਬੂਤ ਅਤੇ ਭਰੋਸੇਮੰਦ ਤਾਕਤ ਹੈ | ਉਨ੍ਹਾਂ ਦਾ ਸਮਰਪਣ, ਇਮਾਨਦਾਰੀ ਅਤੇ ਭਾਈਚਾਰਿਆਂ ਨਾਲ ਮਜ਼ਬੂਤ ਸੰਬੰਧ ਸਾਡੇ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ | ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਇਨ੍ਹਾਂ ਅÏਰਤਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਅਤੇ ਸਨਮਾਨ ਦੇਣਾ ਬੇਹੱਦ ਅਹਿਮ ਹੈ | ਇਸ ਸਨਮਾਨ ਸਮਾਰੋਹ ਦੌਰਾਨ ਸੂਬੇ ਭਰ 'ਚ ਮਹਿਲਾ ਬੀ.ਐਲ.ਓਜ਼ ਦੇ ਸਮਰਪਣ ਅਤੇ ਪੇਸ਼ੇਵਰਤਾ ਨੂੰ ਸ਼ਰਧਾਂਜਲੀ ਦਿੰਦਿਆਂ ਲੋਕਤੰਤਰ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਨ ਅਤੇ ਇਕ ਮਜ਼ਬੂਤ ਅਤੇ ਜਵਾਬਦੇਹੀ ਵਾਲੀ ਚੋਣ ਪ੍ਰਣਾਲੀ ਯਕੀਨੀ ਬਣਾਉਣ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਮਾਨਤਾ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਵੀਜ਼ਾ ਲਗਵਾਉਣ ਦੇ ਨਾਮ 'ਤੇ 38 ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਵਲੋਂ ਹਰਪ੍ਰੀਤ ਸੰਧੂ ਦੁਆਰਾ ਲਿਖੀ ਗਈ ਕੌਫੀ ਟੇਬਲ ਕਿਤਾਬ ਲੋਕ ਅਰਪਣ
Ad Position 24