14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਵੀਜ਼ਾ ਲਗਵਾਉਣ ਦੇ ਨਾਮ 'ਤੇ 38 ਲੱਖ ਰੁਪਏ ਦੀ ਠੱਗੀ

Ad Position 21
No active advertisement
ਅਜੀਤ ਡੈਸਕ 11-03-2026
ਚੰਡੀਗੜ੍ਹ, 10 ਮਾਰਚ (ਕਪਿਲ ਵਧਵਾ) – ਵੀਜ਼ਾ ਲਗਵਾਉਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸੈਕਟਰ-3 ਚੰਡੀਗੜ੍ਹ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਇਕ ਵਿਅਕਤੀ ਸਮੇਤ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਮਨਦੀਪ ਸਿੰਘ ਵਾਸੀ ਚੰਡੀਗੜ੍ਹ ਨੇ ਦੱਸਿਆ ਕਿ ਮਨਜੀਤ ਸਿੰਘ ਬਾਜਵਾ ਵਾਸੀ ਚੋਪੜਾ ਕੰਪਲੈਕਸ, ਨਿਰੰਕਾਰੀ ਭਵਨ ਦੇ ਸਾਹਮਣੇ, ਹੁਸ਼ਿਆਰਪੁਰ (ਪੰਜਾਬ) ਅਤੇ ਉਸਦੇ ਹੋਰ ਸਾਥੀਆਂ ਨੇ ਉਸਨੂੰ ਵਿਦੇਸ਼ ਦਾ ਵੀਜ਼ਾ ਲਗਵਾਉਣ ਦਾ ਝਾਂਸਾ ਦਿੱਤਾ | ਮੁਲਜ਼ਮਾਂ ਨੇ ਵੀਜ਼ਾ ਲਗਵਾਉਣ ਦੇ ਨਾਮ 'ਤੇ ਉਸ ਤੋਂ ਕਰੀਬ 38 ਲੱਖ ਰੁਪਏ ਲੈ ਲਏ, ਪਰ ਬਾਅਦ ਵਿਚ ਨਾ ਤਾਂ ਵੀਜ਼ਾ ਲਗਵਾਇਆ ਅਤੇ ਨਾ ਹੀ ਰਕਮ ਵਾਪਸ ਕੀਤੀ | ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਬੀ. ਐਨ. ਐਸ. ਦੀਆਂ ਧਾਰਾਵਾਂ 318(4), 336(2), 336(3) ਅਤੇ 340(2) ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਕਰਮਚਾਰੀਆਂ ਨੇ ਕਾਲੇ ਰਿਬਨ ਬੰਨ੍ਹ ਕੇ ਨਿਭਾਈ ਆਪਣੀ ਡਿਊਟੀ ਅਗਲੀ ਖ਼ਬਰ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ 'ਚ ਅÏਰਤਾਂ ਦੀ ਅਹਿਮ ਭੂਮਿਕਾ
Ad Position 24