14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅਨਮੋਲ ਗਗਨ ਮਾਨ ਡਰਾਮਾ ਬੰਦ ਕਰਕੇ ਖਰੜ ਦੇ ਵਿਕਾਸ ਬਾਰੇ ਜਵਾਬ ਦੇਣ- ਖੇੜਾ

Ad Position 21
No active advertisement
ਅਜੀਤ ਡੈਸਕ 11-03-2026
ਖਰੜ, 10 ਮਾਰਚ (ਤਰਸੇਮ ਸਿੰਘ ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਖਰੜ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਮੰਗਲਵਾਰ ਨੂੰ ਹਲਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਰਾਜ ਦੇ ਬਜਟ ਨੂੰ ਲੈ ਕੇ ਘੇਰਦਿਆਂ ਕਿਹਾ ਕਿ ਇਸ ਬਜਟ 'ਚ ਖਰੜ ਦੇ ਵਿਕਾਸ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ | ਖੇੜਾ ਨੇ ਸਵਾਲ ਉਠਾਇਆ ਕਿ ਆਖਿਰ ਬਜਟ 'ਚ ਖਰੜ ਲਈ ਕੀ ਰੱਖਿਆ ਗਿਆ ਹੈ, ਕਿਉਂਕਿ ਬਜਟ ਘੋਸ਼ਣਾਵਾਂ 'ਚ ਸ਼ਹਿਰ ਦਾ ਨਾਮ ਤੱਕ ਨਹੀਂ ਲਿਆ ਗਿਆ | ਉਨ੍ਹਾਂ ਕਿਹਾ ਕਿ ਜੇ ਸਰਕਾਰ ਖਰੜ ਨੂੰ ਸਿੰਗਾਪੁਰ ਵਰਗਾ ਬਣਾਉਣ ਦੀ ਗੱਲ ਕਰਦੀ ਹੈ ਤਾਂ ਸਭ ਤੋਂ ਪਹਿਲਾਂ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਪਵੇਗਾ | ਉਨ੍ਹਾਂ ਨਾਗਰਿਕ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਨਾਲ ਜੁੜੇ ਕਈ ਮੁੱਦੇ ਚੁੱਕਦਿਆਂ ਕਿਹਾ ਕਿ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ 16 ਮੈਡੀਕਲ ਕਾਲਜ ਖੋਲ੍ਹਣ ਅਤੇ ਬੁਢਾਪਾ ਪੈਨਸ਼ਨ ਵਧਾਉਣ ਵਰਗੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ | ਉਨ੍ਹਾਂ ਦੋਸ਼ ਲਗਾਇਆ ਕਿ ਖਰੜ 'ਚ ਪੀਣ ਵਾਲੇ ਪਾਣੀ ਦੀ ਕਮੀ, ਬਿਜਲੀ ਦੀ ਸਮੱਸਿਆ ਅਤੇ ਖ਼ਰਾਬ ਸੜਕਾਂ ਵਰਗੀਆਂ ਬੁਨਿਆਦੀ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਖੇੜਾ ਨੇ ਸ਼ਹਿਰ 'ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ, ਸੀਵਰੇਜ ਟ੍ਰੀਟਮੈਂਟ ਪਲਾਂਟ ਬਣਾਉਣ ਅਤੇ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੀ ਵੀ ਮੰਗ ਕੀਤੀ | ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਲਈ ਵਾਅਦਾ ਕੀਤੇ ਬੇਰੋਜ਼ਗਾਰੀ ਭੱਤੇ ਅਤੇ ਮਹਿਲਾਵਾਂ ਨੂੰ ਮਿਲਣ ਵਾਲੀ 48,000 ਰੁ. ਦੀ ਬਕਾਇਆ ਆਰਥਿਕ ਮਦਦ ਬਾਰੇ ਵੀ ਸਰਕਾਰ ਤੋਂ ਜਵਾਬ ਮੰਗਿਆ |
Ad Position 22
No active advertisement
ਪਿਛਲੀ ਖ਼ਬਰ ਐਲਾਨਾਂ ਤੇ ਅੰਕੜਿਆਂ ਦਾ ਬਜਟ ਅਸਲ ਮੁੱਦਿਆਂ ਤੋਂ ਕੋਹਾਂ ਦੂਰ- ਅਮਨਜੋਤ ਕੌਰ ਰਾਮੂਵਾਲੀਆ ਅਗਲੀ ਖ਼ਬਰ ਔਰਤਾਂ ਸਮਾਜ ਦੀ ਤਰੱਕੀ 'ਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ-ਅਮਿਤ ਕੁਮਾਰ ਪੰਚਾਲ <br/>
Ad Position 24