14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਵਕੀਲ ਤੋਂ ਹੋਈ ਮੋਬਾਈਲ ਦੀ ਲੁੱਟ-ਖੋਹ ਮਾਮਲੇ 'ਚ ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 11-03-2026
ਚੰਡੀਗੜ੍ਹ, 10 ਮਾਰਚ (ਕਪਿਲ ਵਧਵਾ) – ਚੰਡੀਗੜ੍ਹ ਪੁਲਿਸ ਨੇ ਵਕੀਲ ਨਾਲ ਹੋਈ ਮੋਬਾਈਲ ਦੀ ਲੁੱਟ-ਖੋਹ ਦੇ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਸੈਕਟਰ-34 ਥਾਣੇ ਦੀ ਪੁਲਿਸ ਵਲੋਂ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੁਮਿਤ ਉਰਫ਼ ਗੋਲੂ ਵਾਸੀ ਗਲੀ ਨੰਬਰ 1, ਪਿੰਡ ਬੁੜੈਲ, ਸੈਕਟਰ-45 ਚੰਡੀਗੜ੍ਹ ਵਜੋਂ ਹੋਈ ਹੈ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਲੁੱਟ ਖੋਹ ਕੀਤਾ ਗਿਆ ਮੋਬਾਈਲ ਫੋਨ ਵੀ ਬਰਾਮਦ ਕਰ ਲਿਆ ਹੈ | ਇਹ ਮਾਮਲਾ 8 ਮਾਰਚ ਨੂੰ ਬੀ. ਐਨ. ਐਸ. ਦੀ ਧਾਰਾ 309(6) ਅਧੀਨ ਥਾਣਾ ਸੈਕਟਰ-34 ਵਿਚ ਦਰਜ ਕੀਤਾ ਗਿਆ ਸੀ | ਸ਼ਿਕਾਇਤਕਰਤਾ ਅਸ਼ੋਕ ਕੁਮਾਰ ਬੱਤਰਾ, ਜੋ ਕਿ ਪੇਸ਼ੇ ਵਜੋਂ ਵਕੀਲ ਹਨ, ਨੇ ਦੱਸਿਆ ਕਿ 8 ਮਾਰਚ ਨੂੰ ਰਾਤ ਕਰੀਬ 8:30 ਵਜੇ ਉਹ ਸੈਕਟਰ-45 ਦੀ ਗਊਸ਼ਾਲਾ ਵਿਚ ਗਾਉੂਆਂ ਨੂੰ ਰੋਟੀਆਂ ਖਿਲਾਉਣ ਲਈ ਗਏ ਸਨ | ਵਾਪਸੀ ਦੌਰਾਨ ਜਦੋਂ ਉਹ ਗਊਸ਼ਾਲਾ ਤੋਂ ਸੈਕਟਰ-45 ਸੀ/ਡੀ ਵੱਲ ਸਲਿਪ ਰੋਡ ਤੋਂ ਜਾ ਰਹੇ ਸਨ ਤਾਂ ਇਕ ਨੌਜਵਾਨ ਨੇ ਗੱਲਾਂ ਵਿਚ ਲਗਾ ਕੇ ਉਨ੍ਹਾਂ ਨੂੰ ਧੱਕਾ ਮਾਰ ਦਿੱਤਾ ਅਤੇ ਉਨ੍ਹਾਂ ਦੇ ਹੱਥੋਂ ਮੋਬਾਈਲ ਫੋਨ ਖੋਹ ਕੇ ਮੌਕੇ ਤੋਂ ਫਰਾਰ ਹੋ ਗਿਆ | ਜਾਂਚ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀ ਦੀ ਪਛਾਣ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰ ਮੁਲਜ਼ਮ ਨੂੰ ਪੁੱਛਗਿੱਛ ਉਪਰੰਤ ਸੈਕਟਰ-43 ਸਥਿਤ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨਾਂ ਨੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦਾ ਕੀਤਾ ਵਿਰੋਧ ਅਗਲੀ ਖ਼ਬਰ ਐਸ. ਕੇ. ਐਮ. ਅਤੇ ਸਾਂਝੀ ਤਾਲਮੇਲ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2025 ਖ਼ਿਲਾਫ਼ ਰੋਸ ਰੈਲੀ
Ad Position 24