14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨਾਂ ਨੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦਾ ਕੀਤਾ ਵਿਰੋਧ

Ad Position 21
No active advertisement
ਅਜੀਤ ਡੈਸਕ 11-03-2026
ਚੰਡੀਗੜ੍ਹ, 10 ਮਾਰਚ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੂਡੈਂਟ ਸੈਂਟਰ ਵਿਖੇ ਵਿਦਿਆਰਥੀ ਸੰਗਠਨਾਂ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਿਛਲੇ ਦਿਨੀਂ ਯੂਨੀਵਰਸਿਟੀ ਪ੍ਰਸ਼ਾਸਨ ਦੀ ਸਹਿਮਤੀ ਨਾਲ ਪੁਲਿਸ ਵਲੋਂ ਕੀਤੇ ਲਾਠੀਚਾਰਜ ਦਾ ਵਿਰੋਧ ਕੀਤਾ | ਉਨ੍ਹਾਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਿਚ 12 ਤੋਂ 13 ਵਿਦਿਆਰਥੀ ਜਥੇਬੰਦੀਆਂ ਹਨ | ਜਿਨ੍ਹਾਂ 'ਚੋਂ ਏ.ਬੀ.ਵੀ.ਪੀ ਅਤੇ ਯੂ.ਐਸ.ਓ ਨੂੰ ਛੱਡ ਕੇ ਬਾਕੀ ਸਾਰੀਆਂ ਹੀ ਜਥੇਬੰਦੀਆਂ ਸਮੇਤ ਹਰਿਆਣਾ ਨੇ ਪ੍ਰੋਗਰਾਮ ਦਾ ਵਿਰੋਧ ਕੀਤਾ | ਇਸ ਤੋਂ ਪਹਿਲਾ ਉਪ ਕੁਲਪਤੀ ਅਤੇ ਡੀ.ਐਸ.ਡਬਲਿਓ ਨੂੰ ਮੰਗ ਪੱਤਰ ਦੇ ਕੇ ਬੀ.ਜੇ.ਪੀ ਅਤੇ ਆਰ.ਐਸ.ਐਸ ਦੇ ਨੁਮਾਇੰਦੇ ਨਾ ਬਲਾਉਣ ਬਾਰੇ ਦੱਸ ਦਿੱਤਾ ਸੀ | ਮੰਗ ਪੱਤਰ ਨਾਲ ਹੁਕਮਨਾਮਾ ਸਾਹਿਬ ਸਤੰਬਰ 2004 ਦਾ ਲਗਾਇਆ, ਜਿਸ ਵਿਚ ਲਿਖਿਆ ਹੋਇਆ ਸੀ ਕਿ ਆਰ.ਐਸ.ਐਸ ਇਕ ਸਿੱਖ ਵਿਰੋਧੀ ਜਥੇਬੰਦੀ ਹੈ ਪਰ ਇਸ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਕਰਵਾਏ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਫ਼ਲਸਫੇ ਨੂੰ ਸਮਰਪਿਤ ਪ੍ਰੋਗਰਾਮ ਵਿਚ ਬੀ.ਜੇ.ਪੀ ਅਤੇ ਆਰ.ਐਸ.ਐਸ ਦੇ ਆਗੂਆਂ ਨੂੰ ਬੁਲਾਇਆ ਗਿਆ | ਜਦੋਂ ਵਿਦਿਆਰਥੀਆਂ ਨੇ ਵਿਰੋਧ ਕੀਤਾ ਤਾਂ ਪੁਲਿਸ ਨੇ ਲਾਠੀਚਾਰਜ ਕੀਤਾ | ਅੰਮਿ੍ਤਧਾਰੀ ਸਿੱਖ ਵਿਦਿਆਰਥੀਆਂ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਗਿ੍ਫ਼ਤਾਰੀਆਂ ਕਰਕੇ ਸਾਰਾ ਦਿਨ ਜੇਲ੍ਹ ਵਿਚ ਰੱਖਿਆ ਗਿਆ | ਸਿੱਖ ਧਰਮ ਇਕ ਅਜਿਹਾ ਧਰਮ ਹੈ ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਤਾਲਮੇਲ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2025 ਦੇ ਖਰੜੇ ਵਿਰੁੱਧ ਪ੍ਰਦਰਸ਼ਨ ਅਗਲੀ ਖ਼ਬਰ ਵਕੀਲ ਤੋਂ ਹੋਈ ਮੋਬਾਈਲ ਦੀ ਲੁੱਟ-ਖੋਹ ਮਾਮਲੇ 'ਚ ਮੁਲਜ਼ਮ ਕਾਬੂ
Ad Position 24