14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਚੰਡੀਗੜ੍ਹ ਬਣਿਆ ਪੂਰਨ ਸਾਖਰਤਾ ਦਰ ਹਾਸਿਲ ਕੇਂਦਰ ਸ਼ਾਸਿਤ ਪ੍ਰਦੇਸ਼- ਰਾਜਪਾਲ

Ad Position 21
No active advertisement
ਅਜੀਤ ਡੈਸਕ 11-03-2026
ਚੰਡੀਗੜ੍ਹ, 10 ਮਾਰਚ (ਸੁਖਵਿੰਦਰ ਸਿੰਘ ਸ਼ਾਨ)- Êਪੰਜਾਬ ਦੀ ਰਾਜਧਾਨੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਸਾਖਰਤਾ ਦਰ 99.93 ਫੀਸਦੀ ਨਾਲ ਦੇਸ਼ ਭਰ 'ਚੋਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ, ਜਿਸ ਨਾਲ ਪੰਜਾਬ ਦੀ ਰਾਜਧਾਨੀ ਪੂਰਨ ਸਿੱਖਿਅਤ ਕੇਂਦਰ ਸ਼ਾਸਤ ਪ੍ਰਦੇਸ਼ ਬਣ ਗਿਆ ਹੈ | ਇਸ ਪ੍ਰਾਪਤੀ ਦੀ ਖੁਸ਼ੀ ਸਾਂਝੀ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਵਲੋਂ ਇਕ ਸਮਾਗਮ ਕਰਾਇਆ ਗਿਆ, ਜਿਸ 'ਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਹ ਪ੍ਰਾਪਤੀ ਕਾਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਦੀ ਹੌਸਲਾ ਅਫ਼ਜਾਈ ਕਰਦਿਆਂ ਦੱਸਿਆ ਕਿ ਚੰਡੀਗੜ੍ਹ ਨੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਨਿਰਧਾਰਤ 95 ਫ਼ੀਸਦੀ ਸਾਖਰਤਾ ਦਰ ਦੇ ਨਿਯਮਾਂ ਤੋਂ ਵੀ ਜ਼ਿਆਦਾ ਪ੍ਰਾਪਤੀ ਕੀਤੀ ਹੈ, ਜਿਸ ਕਰਕੇ ਚੰਡੀਗੜ੍ਹ ਦੇਸ਼ ਦਾ ਛੇਵਾਂ ਸੂਬਾ ਅਤੇ ਦੂਜਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਗਿਆ ਹੈ ਜਿਸ ਨੇ ਪੂਰਨ ਸਾਖਰਤਾ ਦਾ ਦਰਜਾ ਪ੍ਰਾਪਤ ਕੀਤਾ ਹੈ | ਸ੍ਰੀ ਕਟਾਰੀਆ ਨੇ ਦੱਸਿਆ ਕਿ ਇਹ ਮਾਣ ਹਾਸਲ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ, ਸਿੱਖਿਆ ਵਿਭਾਗ, ਅਧਿਆਪਕਾਂ, ਸਮਾਜ ਸੇਵੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਸਾਂਝੇ ਯਤਨਾਂ ਨਾਲ ਪ੍ਰਾਪਤ ਹੋਇਆ ਹੈ | ਇਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸ਼ਾਦ, ਸਿੱਖਿਆ ਵਿਭਾਗ ਦੀ ਸਕੱਤਰ ਬੀਬਾ ਪ੍ਰੇਰਨਾ ਪੁਰੀ, ਸਿੱਖਿਆ ਵਿਭਾਗ ਦੇ ਨਿਰਦੇਸ਼ਕ ਨਿਤੀਸ਼ ਸਿੰਗਲਾ ਅਤੇ ਨਿਰਦੇਸ਼ਕ ਐਸ.ਸੀ.ਈ.ਆਰ.ਟੀ ਸੁਰੇਂਦਰ ਸਿੰਘ ਦਹੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਅਗਲੀ ਖ਼ਬਰ ਗੈਂਗਸਟਰਾਂ ਨੂੰ ਅਪਰਾਧ ਤੋਂ ਪਹਿਲਾਂ ਹੀ ਨਾਕਾਮ ਕਰਨ 'ਚ ਕੰਮ ਕਰਦਾ ਹੈ ਪੰਜਾਬ ਪੁਲਿਸ ਦਾ ਵਾਰ ਰੂਮ
Ad Position 24