ਚੰਡੀਗੜ੍ਹ, 10 ਮਾਰਚ (ਅਜੀਤ ਬਿਊਰੋ)- ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਸੋਸ਼ਲ ਮੀਡੀਆ 'ਤੇ ਅÏਰਤਾਂ ਬਣ ਕੇ ਅਣਜਾਣ ਪੀੜਤਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਵਾਲੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ | ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਭਾਰਗਵ, ਆਕਾਸ਼ ਭਾਰਗਵ ਉਰਫ਼ ਅਮਨ ਅਤੇ ਲੱਕੀ ਭਾਰਗਵ ਤਿੰਨੋਂ ਵਾਸੀ ਝੁੰਝੁਨੂ, ਰਾਜਸਥਾਨ ਵਜੋਂ ਹੋਈ ਹੈ ਜੋ ਤਿੰਨੋ ਭਰਾ ਹਨ ਅਤੇ ਮੌਜੂਦਾ ਸਮੇਂ ਇਹ ਸੈਕਟਰ 70, ਐਸ.ਏ.ਐਸ ਨਗਰ (ਮੁਹਾਲੀ) ਵਿਖੇ ਰਹਿ ਰਹੇ ਸਨ | ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 3.49 ਲੱਖ ਰੁਪਏ ਦੀ ਨਕਦੀ, 500 ਅਮਰੀਕੀ ਡਾਲਰ, 29 ਮੋਬਾਈਲ ਫੋਨ, ਇਕ ਲੈਪਟਾਪ, ਇਕ ਡੌਂਗਲ, ਇਕ ਟੈਬਲੇਟ ਅਤੇ ਮੋਬਾਈਲ ਫੋਨਾਂ ਦੇ 38 ਖਾਲੀ ਡੱਬੇ ਬਰਾਮਦ ਕੀਤੇ ਹਨ | ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਨੇ ਇੰਸਟਾਗ੍ਰਾਮ ਅਤੇ ਵਾਟਸਐਪ ਵਰਗੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਅÏਰਤਾਂ ਬਣ ਕੇ ਫਰਜ਼ੀ ਪ੍ਰੋਫਾਈਲ ਬਣਾਏ ਹੋਏ ਸਨ ਅਤੇ ਇਹਨਾਂ ਰਾਹੀਂ ਆਪਣੇ ਟਾਰਗੇਟ ਨਾਲ ਸੰਪਰਕ ਕਰਦੇ ਸਨ | ਉਨ੍ਹਾਂ ਦੱਸਿਆ, ''ਦੋਸ਼ੀ ਆਪਣੇ ਟਾਰਗੇਟ, ਖਾਸ ਕਰਕੇ ਅÏਰਤਾਂ ਦਾ ਵਿਸ਼ਵਾਸ ਜਿੱਤਣ ਕਰਨ ਲਈ ਅÏਰਤਾਂ ਵਰਗੀ ਆਵਾਜ਼ ਕੱਢਣ ਵਾਸਤੇ ਆਵਾਜ਼ ਬਦਲਣ ਵਾਲੇ ਸਾਫਟਵੇਅਰ ਦੀ ਵਰਤੋਂ ਕਰਦੇ ਸਨ | ਫਿਰ ਉਹ ਪੀੜਤਾਂ ਦੇ ਏ.ਆਈ ਦੁਆਰਾ ਤਿਆਰ ਕੀਤੇ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਕਰਨ ਦੀ ਧਮਕੀ ਦੇ ਕੇ ਪੈਸੇ ਵਸੂਲਦੇ ਸਨ | ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ.ਜੀ.ਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਇੱਕ ਪੀੜਤ ਦੇ ਪਿਤਾ ਦੀ ਸ਼ਿਕਾਇਤ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਸੀ | ਦੱਸਣਯੋਗ ਹੈ ਕਿ ਪੀੜਤ ਨਾਲ ਸਾਲ 2023 ਅਤੇ 2025 ਦੇ ਵਿਚਕਾਰ ਉਸ ਸਮੇਂ 3.10 ਲੱਖ ਰੁਪਏ ਦੀ ਠੱਗੀ ਮਾਰੀ ਗਈ ਸੀ, ਜਦੋਂ ਉਹ ਕੈਨੇਡਾ ਵਿਚ ਰਹਿ ਰਹੀ ਸੀ | ਸਪੈਸ਼ਲ ਡੀ.ਜੀ.ਪੀ ਨੇ ਦੱਸਿਆ ਕਿ ਐਸ.ਪੀ ਜਸਪਿੰਦਰ ਸਿੰਘ ਦੀ ਨਿਗਰਾਨੀ ਹੇਠ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਐਸ.ਐਚ.ਓ ਅਮਨਦੀਪ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਗਨਾ ਆਕਾਸ਼ ਭਾਰਗਵ ਨੇ ਦੋ ਸਾਲ ਪਹਿਲਾਂ ਇਹ ਢੰਗ-ਤਰੀਕਾ ਤਿਆਰ ਕੀਤਾ ਸੀ ਜਿਸ ਰਾਹੀਂ ਉਹ ਨਕਲੀ ਸੋਸ਼ਲ ਮੀਡੀਆ ਪ੍ਰੋਫਾਈਲਾਂ ਦੀ ਵਰਤੋਂ ਕਰਕੇ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਸਨ ਅਤੇ ਨਕਲੀ ਧਾਰਮਿਕ ਗੁਰੂ ਜਾਂ ਜੋਤਸ਼ੀ ਬਣ ਕੇ ਉਨ੍ਹਾਂ ਨਾਲ ਧੋਖਾ ਕਰ ਰਹੇ ਸਨ | ਪੁੱਛਗਿੱਛ ਦੌਰਾਨ, ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਇਸ ਢੰਗ ਦੀ ਵਰਤੋਂ ਕਰਕੇ ਲਗਭਗ 40 ਲੱਖ ਰੁਪਏ ਠੱਗੇ ਹਨ | ਇਸ ਸਬੰਧੀ, ਐਫ.ਆਈ.ਆਰ ਨੰਬਰ 14 ਮਿਤੀ 08.08.2025 ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 308(2) ਅਤੇ 61(2) ਅਤੇ ਆਈਟੀ ਐਕਟ ਦੀ ਧਾਰਾ 67 ਤਹਿਤ ਥਾਣਾ ਸਟੇਟ ਸਾਈਬਰ ਕ੍ਰਾਈਮ, ਮੋਹਾਲੀ ਵਿਖੇ ਦਰਜ ਕੀਤੀ ਗਈ ਹੈ |