ਨੌਜਵਾਨ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਆਤਮਹੱਤਿਆ
ਅਜੀਤ ਡੈਸਕ
11-03-2026
ਖਰੜ, 10 ਮਾਰਚ (ਜੰਡਪੁਰੀ)-ਨਗਰ ਕੌਂਸਲ ਦੀ ਹਦੂਦ ਅਧੀਨ ਆਉਂਦੀ ਐਸ. ਬੀ. ਪੀ. ਸੀਵਾਂਤਾ ਦੀ ਚੌਥੀ ਮੰਜ਼ਿਲ ਤੋਂ 25-30 ਸਾਲਾ ਨੌਜਵਾਨ ਨੇ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ ਹੈ, ਜਿਸ ਦੀ ਪਛਾਣ ਅੰਗਦ ਸਿੰਘ ਦਿੱਲੀ ਵਜੋਂ ਹੋਈ | ਇਸ ਸੰਬੰਧੀ ਥਾਣਾ ਸਦਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੇ ਮੋਬਾਈਲ ਰਾਹੀਂ ਪਤਾ ਲੱਗਿਆ ਹੈ ਕਿ ਉਹ ਦਿੱਲੀ ਦਾ ਰਹਿਣ ਵਾਲਾ ਹੈ, ਜਿਸ ਤੋਂ ਬਾਅਦ ਉਸਦੇ ਮਾਤਾ ਪਿਤਾ ਨਾਲ ਗੱਲ ਹੋਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਵਾਰਸਾਂ ਦੀ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਪੁਲਿਸ ਅਮਲ 'ਚ ਲਿਆਂਦੀ ਜਾਵੇਗੀ |