14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅਕਾਲੀ ਦਲ ਦੇ ਹਲਕਾ ਇੰਚਾਰਜ ਖੇੜਾ ਵਲੋਂ ਕਸਬਾ ਨਵਾਂਗਾਓਾ ਦੇ ਲੋਕਾਂ ਨਾਲ ਮਿਲਣੀ

Ad Position 21
No active advertisement
ਅਜੀਤ ਡੈਸਕ 11-03-2026
ਮੁੱਲਾਂਪੁਰ ਗਰੀਬਦਾਸ, 10 ਮਾਰਚ (ਦਿਲਬਰ ਸਿੰਘ ਖੈਰਪੁਰ)-ਯੂਥ ਅਕਾਲੀ ਦਲ ਦੇ ਸਕੱਤਰ ਤੇ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਕਸਬਾ ਨਵਾਂਗਾਓਾ ਦੇ ਵਾਸੀਆਂ ਨਾਲ 'ਮਿਸ਼ਨ ਖੁਸ਼ਹਾਲ ਖਰੜ 2027' ਤਹਿਤ ਅਹਿਮ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਖੇੜਾ ਨੇ ਪੰਜਾਬ ਸਰਕਾਰ 'ਤੇ ਤਿੱਖੇ ਸ਼ਬਦਾਂ 'ਚ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਪੂਰੇ ਹਲਕੇ ਨੂੰ ਵਿਕਾਸ ਤੋਂ ਵਾਂਝਾ ਕਰਕੇ ਨਰਕ 'ਚ ਧੱਕ ਦਿੱਤਾ ਹੈ | ਚੰਡੀਗੜ੍ਹ ਨੇੜਲੇ ਕਸਬਾ ਨਵਾਂਗਾਓਾ ਸਮੇਤ ਪੂਰੇ ਖਰੜ ਹਲਕੇ 'ਚ ਸੜਕਾਂ ਦੀ ਮਾੜੀ ਹਾਲਤ, ਗੰਦੇ ਪਾਣੀ ਦੀ ਸਮੱਸਿਆ, ਸਫ਼ਾਈ ਦੀ ਕਮੀ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਲੋਕ ਰੋਜ਼ਾਨਾ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਅੱਜ ਹਕੀਕਤ ਇਹ ਹੈ ਕਿ ਖਰੜ ਹਲਕੇ ਅਤੇ ਪੰਜਾਬ ਦੇ ਵਿਕਾਸ ਲਈ ਜੇਕਰ ਕਿਸੇ ਨੇ ਅਸਲ 'ਚ ਕੰਮ ਕੀਤਾ ਹੈ ਤਾਂ ਉਹ ਸਿਰਫ਼ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਸੀ | ਉਨ੍ਹਾਂ ਕਿਹਾ ਕਿ ਅੱਜ ਹਲਕਾ ਖਰੜ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ, ਕਿਉਂਕਿ ਮੌਜੂਦਾ ਸਰਕਾਰ ਨੇ ਵਿਕਾਸ ਦੇ ਨਾਂਅ 'ਤੇ ਸਿਰਫ਼ ਦਿਖਾਵਾ ਕੀਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਹੁਮਤ ਨਾਲ ਬਣੇਗੀ | ਇਸ ਮੌਕੇ ਹੰਸ ਰਾਜ, ਕੇਸਰ ਸਿੰਘ, ਸਰਪੰਚ ਹਰਪ੍ਰੀਤ ਕੌਰ, ਬਲਵਿੰਦਰ ਕੌਰ, ਜਗੀਰ ਸਿੰਘ, ਗਿਆਨ ਸਿੰਘ, ਗੋਬਿੰਦ ਸਿੰਘ, ਅਮਰੀਕ ਸਿੰਘ, ਗੁਰਬਚਨ ਸਿੰਘ, ਸੰਗੀਤਾ, ਜਤਿੰਦਰ ਅਗਰਵਾਲ, ਹਰਦੀਪ ਸਿੰਘ ਖਿਜ਼ਰਾਬਾਦ, ਜਸਪਾਲ ਸਿੰਘ ਲੱਕੀ ਮਾਵੀ, ਐਡਵੋਕੇਟ ਗੁਰਪ੍ਰੀਤ ਸਿੰਘ ਫਾਟਵਾਂ ਹਾਜ਼ਰ ਸਨ |
ਬਲੌਂਗੀ ਦੇ ਆਜ਼ਾਦ ਨਗਰ ਨਾਲੇ 'ਚੋਂ ਮਹਿਲਾ ਦੀ ਲਾਸ਼ ਬਰਾਮਦ
ਐਸ. ਏ. ਐਸ ਨਗਰ, 10 ਮਾਰਚ (ਕਪਿਲ ਵਧਵਾ) – ਬਲੌਂਗੀ ਦੇ ਆਜ਼ਾਦ ਨਗਰ ਇਲਾਕੇ ਵਿਚ ਸਥਿਤ ਇਕ ਨਾਲ਼ੇ ਵਿਚੋਂ ਮਹਿਲਾ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ | ਸੂਚਨਾ ਮਿਲਣ 'ਤੇ ਬਲੌਂਗੀ ਥਾਣਾ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜੇ.ਸੀ.ਬੀ ਮਸ਼ੀਨ ਦੀ ਸਹਾਇਤਾ ਨਾਲ ਨਾਲ਼ੇ ਵਿਚੋਂ ਲਾਸ਼ ਨੂੰ ਬਾਹਰ ਕੱਢਿਆ ਗਿਆ | ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖਰੜ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲੌਂਗੀ ਥਾਣਾ ਦੇ ਐਸ.ਐਚ.ਓ. ਪੈਰੀ ਵਿੰਕਲ ਗਰੇਵਾਲ ਨੇ ਦੱਸਿਆ ਕਿ ਫਿਲਹਾਲ ਮਹਿਲਾ ਦੀ ਲਾਸ਼ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮਾਮਲੇ ਵਿਚ ਅਗਲੀ ਕਾਰਵਾਈ ਕੀਤੀ ਜਾਵੇਗੀ | ਪੁਲਿਸ ਅਧਿਕਾਰੀ ਅਨੁਸਾਰ ਮਿ੍ਤਕ ਮਹਿਲਾ ਦੀ ਪਛਾਣ 60 ਸਾਲਾ ਸ਼ੀਲਾ ਵਜੋਂ ਹੋਈ ਹੈ, ਜੋ ਮੁਲ ਰੂਪ ਵਿਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ ਅਤੇ ਬਲੌਂਗੀ ਵਿਚ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਸੀ |
ਮੁਲਾਜ਼ਮ ਤੇ ਪੈਨਸ਼ਨਰਾਂ ਨੂੰ ਅੱਜ ਹੋਣ ਵਾਲੀ ਰੈਲੀ 'ਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਐੱਸ. ਏ. ਐੱਸ. ਨਗਰ, 10 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਵਲੋਂ 8 ਤੋਂ 11 ਮਾਰਚ ਤੱਕ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਅੜੀਅਲ ਵਤੀਰੇ ਦੇ ਵਿਰੁੱਧ ਵਿਧਾਨ ਸਭਾ ਸੈਸ਼ਨ ਦੌਰਾਨ ਰੈਲੀਆਂ ਕਰਨ ਦੇ ਕੀਤੇ ਐਲਾਨ ਤਹਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸੰਬੰਧਿਤ ਅਤੇ ਏਟਕ ਵਿਚ ਸ਼ਾਮਿਲ ਸਮੂਹ ਜਥੇਬੰਦੀਆਂ ਵਲੋਂ 11 ਮਾਰਚ ਨੂੰ ਸਥਾਨਕ ਫ਼ੇਜ਼ 6 ਦੇ ਪੈਟਰੋਲ ਪੰਪ ਨਜ਼ਦੀਕ ਹੋਣ ਵਾਲੀ ਰੈਲੀ ਵਿਚ ਚੰਡੀਗੜ੍ਹ ਮੁਹਾਲੀ ਨਾਲ ਸੰਬੰਧਿਤ ਮੁਲਾਜ਼ਮ ਤੇ ਪੈਨਸ਼ਨਰ ਵਧ ਚੜ੍ਹ ਕੇ ਹਿੱਸਾ ਲੈਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ. ਸ. ਸ. ਫ. ਦੇ ਆਗੂ ਕਰਤਾਰ ਸਿੰਘ ਪਾਲ, ਮਨੋਜ ਮੋਦੀ, ਨਿਰਮਲ ਸਿੰਘ, ਲਾਭ ਸਿੰਘ ਸੈਣੀ, ਆਨੰਦ ਸਿੰਘ, ਭੁਪਿੰਦਰ ਸਿੰਘ ਅਧਰੇੜਾ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਇਸ ਰੈਲੀ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੇ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਸਮਝ ਚੁੱਕੇ ਹਨ- ਕਮਲ ਕਿਸ਼ੋਰ ਸ਼ਰਮਾ ਅਗਲੀ ਖ਼ਬਰ ਸਾਬਕਾ ਸਰਪੰਚ ਨਾਹਰ ਸਿੰਘ ਤਿਊੜ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
Ad Position 24