14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਦੇ ਲੋਕ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਸਮਝ ਚੁੱਕੇ ਹਨ- ਕਮਲ ਕਿਸ਼ੋਰ ਸ਼ਰਮਾ

Ad Position 21
No active advertisement
ਅਜੀਤ ਡੈਸਕ 11-03-2026
ਖਰੜ, 10 ਮਾਰਚ (ਗੁਰਮੁਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਸਿਰਫ਼ ਮੁੰਗੇਰੀ ਲਾਲ ਦੇ ਰੰਗੀਨ ਸੁਪਨਿਆਂ ਵਰਗਾ ਹੈ, ਜਿਸ 'ਚ ਵੱਡੇ-ਵੱਡੇ ਐਲਾਨ ਤਾਂ ਕੀਤੇ ਗਏ ਹਨ, ਪਰ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਕੋਈ ਵੱਡੀ ਰਾਹਤ ਮਿਲਣ ਦੀ ਉਮੀਦ ਨਹੀਂ ਹੈ ਅਤੇ ਪੰਜਾਬ ਦੇ ਲੋਕ ਹੁਣ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਸਮਝ ਚੁੱਕੇ ਹਨ ਅਤੇ ਅਗਲੇ ਸਾਲ ਵਿਧਾਨ ਸਭਾ ਚੋਣਾਂ 'ਚ ਸਰਕਾਰ ਨੂੰ ਜਵਾਬ ਜ਼ਰੂਰ ਦੇਣਗੇ | ਇਹ ਵਿਚਾਰ ਸਾਂਝੇ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਸਨ, ਪਰ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ | ਸਰਕਾਰ ਨੇ ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਲਈ ਰਾਹਤ ਅਤੇ ਮੁਲਾਜ਼ਮ ਵਰਗ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਬਾਰੇ ਕੋਈ ਢੁੱਕਵਾਂ ਪ੍ਰਬੰਧ ਨਹੀਂ ਕੀਤਾ ਗਿਆ | ਪੰਜਾਬ ਪਹਿਲਾਂ ਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ, ਪਰ ਸਰਕਾਰ ਨੇ ਇਨ੍ਹਾਂ ਮੁੱਦਿਆਂ ਦਾ ਹੱਲ ਕਰਨ ਲਈ ਕੋਈ ਵੱਡੀ ਯੋਜਨਾ ਨਹੀਂ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਕਲੱਬ ਵਲੋਂ ਮਾਇਆ ਦੇਵੀ ਬਰੇਜਾ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ ਅਗਲੀ ਖ਼ਬਰ ਅਕਾਲੀ ਦਲ ਦੇ ਹਲਕਾ ਇੰਚਾਰਜ ਖੇੜਾ ਵਲੋਂ ਕਸਬਾ ਨਵਾਂਗਾਓਾ ਦੇ ਲੋਕਾਂ ਨਾਲ ਮਿਲਣੀ
Ad Position 24