14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ 'ਚ ਹੀ ਵਾਹੁਣ- ਵਧੀਕ ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 11-03-2026
ਐੱਸ. ਏ. ਐੱਸ. ਨਗਰ, 10 ਮਾਰਚ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਾੜ੍ਹੀ ਮੌਸਮ 2026-27 ਦੌਰਾਨ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੁਹਾਲੀ ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ 'ਚ ਖੇਤੀਬਾੜੀ ਵਿਭਾਗ, ਪੁਲਿਸ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ | ਇਸ ਮੀਟਿੰਗ ਦੌਰਾਨ ਸੁਪਰੀਮ ਕੋਰਟ ਅਤੇ ਸੈਂਟਰਲ ਏਅਰ ਕੁਆਲਿਟੀ ਮੈਨੇਜਮੈਂਟ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫਸਲ ਦੀ ਕਟਾਈ ਤੋਂ ਬਾਅਦ ਤੂੜੀ ਬਣਾਉਣ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਖੇਤਾਂ 'ਚ ਹੀ ਵਾਹਿਆ ਜਾਵੇ, ਕਿਉਂਕਿ ਇਸ ਤਰੀਕੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ 'ਚ ਵਾਧਾ ਹੁੰਦਾ ਹੈ ਅਤੇ ਆਉਣ ਵਾਲੀਆਂ ਫਸਲਾਂ ਲਈ ਖਾਦਾਂ 'ਤੇ ਹੋਣ ਵਾਲਾ ਬੇਲੋੜਾ ਖਰਚ ਵੀ ਘਟਦਾ ਹੈ | ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਨ 'ਚ ਤਾਪਮਾਨ ਵੱਧ ਜਾਂਦਾ ਹੈ, ਜਿਸ ਨਾਲ ਖੇਤਾਂ 'ਚ ਮੌਜੂਦ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ | ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਤਾਰ ਪਿੰਡ ਪੱਧਰ 'ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਪ੍ਰਚਾਰ ਵੈਨਾਂ ਰਾਹੀਂ ਵੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਸੰਬੰਧਿਤ ਲਿਟਰੇਚਰ ਦੀ ਵੰਡ ਕੀਤੀ ਜਾਵੇਗੀ | ਉਕਤ ਮੀਟਿੰਗ 'ਚ ਡਾ. ਸੁਭਕਰਨ ਸਿੰਘ, ਖੇਤੀਬਾੜੀ ਅਫਸਰ ਡਾ. ਰਮਨ ਕਰੋੜੀਆ, ਕਰੋਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਦੇ ਨੋਡਲ ਅਫਸਰ ਡਾ. ਗੁਰਦਿਆਲ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਡਾ. ਜਸਪ੍ਰੀਤ ਸਿੰਘ, ਡਾ. ਦਾਨਿਸ ਕੁਮਾਰ, ਡਾ. ਗੁਰਵਿੰਦਰ ਕੌਰ, ਵਾਤਾਵਰਨ ਇੰਜੀ. ਕਵਲਦੀਪ ਕੌਰ ਅਤੇ ਮਸ਼ੀਨਰੀ ਸੰਬੰਧੀ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਸਲੇਮਪੁਰ ਸਕੂਲ ਨੂੰ ਪੈਨਲ ਤੇ ਕੰਪਿਊਟਰ ਭੇਟ ਅਗਲੀ ਖ਼ਬਰ ਕਲੱਬ ਵਲੋਂ ਮਾਇਆ ਦੇਵੀ ਬਰੇਜਾ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ
Ad Position 24