14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਲੇਮਪੁਰ ਸਕੂਲ ਨੂੰ ਪੈਨਲ ਤੇ ਕੰਪਿਊਟਰ ਭੇਟ

Ad Position 21
No active advertisement
ਅਜੀਤ ਡੈਸਕ 11-03-2026
ਸ੍ਰੀ ਚਮਕੌਰ ਸਾਹਿਬ, 10 ਮਾਰਚ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਸਲੇਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਡਿਜੀਟਲ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਵਿਭਾਗ ਵਲੋਂ 2 ਇੰਟਰੈਕਟਿਵ ਪੈਨਲ ਅਤੇ 5 ਕਪਿੰਊਟਰ ਸਿਸਟਮ ਭੇਟ ਕੀਤੇ | ਜਿਨ੍ਹਾਂ ਦਾ ਉਦਘਾਟਨ ਪਿੰਡ ਦੇ ਸਰਪੰਚ ਸ੍ਰੀਮਤੀ ਸੁਰਜੀਤ ਕੌਰ, ਸਮਾਜ ਸੇਵੀ ਰਘਵੀਰ ਸਿੰਘ ਮਾਵੀ ਅਤੇ ਸਮੂਹ ਪੰਚਾਇਤ ਮੈਂਬਰਾਂ ਵਲੋਂ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ, ਹਲਕਾ ਵਿਧਾਇਆ ਅਤੇ ਬੀਰ ਦਵਿੰਦਰ ਸਿੰਘ ਬੱਲਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਰਪੰਚ ਸ੍ਰੀਮਤੀ ਸੁਰਜੀਤ ਕੌਰ ਨੇ ਕਿਹਾ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰ ਦੇ ਸਕੂਲਾਂ ਨੂੰ ਅਧੁਨਿਕ ਸਿਸਟਮ ਨਾਲ ਜੋੜਨ ਦੀ ਸਲਾਘਾ ਕੀਤੀ ਤੇ ਕਿਹਾ ਕਿ ਅਜਿਹਾ ਹੋਣ ਨਾਲ ਗ਼ਰੀਬ ਪਰਿਵਾਰਾਂ ਦੇ ਬੱਚੇ ਵੀ ਅਜੋਕੇ ਆਧੁਨਿਕ ਯੁੱਗ ਨਾਲ ਜੁੜਨਗੇ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਾਕਮ ਸਿੰਘ, ਵਾਈਸ ਚੇਅਰਮੈਨ ਸਿਮਰਨ ਕੌਰ, ਪੰਚ ਦੀਦਾਰ ਸਿੰਘ, ਪੰਚ ਸੁਰਜੀਤ ਸਿੰਘ, ਪੰਚ ਪਰਮਜੀਤ ਕੌਰ ਪ੍ਰਬੰਧਕ ਕਮੇਟੀ ਮੈਂਬਰ ਲਖਵਿੰਦਰ ਕੌਰ, ਕੁਲਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਰਾਜਿੰਦਰ ਕੌਰ, ਸੰਦੀਪ ਕੌਰ ਸਮੇਤ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ | ਪਿ੍ੰਸੀਪਲ ਪਵਨ ਕੁਮਾਰ ਨੇ ਸਾਰਿਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਢਕੌਲੀ 'ਚ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਅਗਲੀ ਖ਼ਬਰ ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ 'ਚ ਹੀ ਵਾਹੁਣ- ਵਧੀਕ ਡਿਪਟੀ ਕਮਿਸ਼ਨਰ
Ad Position 24