ਵੱਖ-ਵੱਖ ਜਥੇਬੰਦੀਆਂ ਵਲੋਂ ਬਜਟ ਸੈਸ਼ਨ ਦੇ ਚੌਥੇ ਦਿਨ ਮੁਹਾਲੀ ਵਿਖੇ ਵਿਸ਼ਾਲ ਰੋਸ ਰੈਲੀ <br/>
ਬਜਟ ਸੈਸ਼ਨ ਦੇ ਚੌਥੇ ਦਿਨ ਮੁਹਾਲੀ ਦੇ ਫੇਜ਼-6 ਵਿਖੇ ਵਿਸ਼ਾਲ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁਲਾਜ਼ਮ ਅਤੇ ਪੈਨਸ਼ਨਰ ਆਗੂ | ਅਜੀਤ ਤਸਵੀਰ
<br/>
12-03-2026
ਹੈ | ਵਿੱਤ ਮੰਤਰੀ ਪੰਜਾਬ ਦਾ ਬਜਟ ਭਾਸ਼ਣ ਇਹ ਸਪੱਸ਼ਟ ਕਰਦਾ ਹੈ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਦੇ ਏਜੰਡੇ 'ਤੇ ਨਹੀਂ ਹਨ | ਇਸ ਕਰਕੇ ਭਗਵੰਤ ਮਾਨ ਸਰਕਾਰ ਉਨ੍ਹਾਂ ਦੇ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੇ ਰਾਹ ਤੁਰੀ ਹੋਈ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਟਕਦੇ ਆ ਰਹੇ ਸਾਰੇ ਮਸਲਿਆਂ ਨੂੰ ਹੱਲ ਕਰਨ ਦੀ ਮੰਗ ਕੀਤੀ | ਆਗੂਆਂ ਨੇ ਕਿਹਾ ਕਿ 13 ਮਾਰਚ ਨੂੰ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਚੰਡੀਗੜ੍ਹ ਵਿਖੇ ਹੋਣ ਵਾਲੀ ਸੂਬਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਵਿਰੁੱਧ ਅਗਲੇ ਤਿੱਖੇ ਐਕਸ਼ਨਾਂ ਦਾ ਐਲਾਨ ਕੀਤਾ ਜਾਵੇਗਾ | ਰੈਲੀ ਉਪਰੰਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਚੰਡੀਗੜ੍ਹ ਸਥਿਤ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕੱਢਿਆ ਗਿਆ, ਜਿਸ ਨੂੰ ਚੰਡੀਗੜ੍ਹ ਪੁਲਿਸ ਨੇ ਸਖਤ ਬੈਰੀਕੇਡਿੰਗ ਕਰਕੇ ਚੰਡੀਗੜ੍ਹ-ਮੁਹਾਲੀ ਦੇ ਬਾਰਡਰ 'ਤੇ ਹੀ ਰੋਕ ਦਿੱਤਾ |