ਖਰੜ, 11 ਮਾਰਚ (ਗੁਰਮੁੱਖ ਸਿੰਘ ਮਾਨ)-ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਅਤੇ ਖਰੜ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਕਾਂਗਰਸੀ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਵਿਚ ਖੇਤੀ ਕਿਸਾਨਾਂ ਲਈ ਕੋਈ ਆਮਦਨ ਵਾਲਾ ਸਾਧਨ ਨਹੀਂ ਰਿਹਾ, ਬਲਕਿ ਕਿਸਾਨਾਂ ਦੀਆਂ ਫ਼ਸਲਾਂ ਮੰਡੀਆਂ ਵਿਚ ਰੁਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਫ਼ਸਲ ਦੀ ਆਮਦ ਹੋਵੇਗੀ ਅਤੇ ਕਣਕ ਨੂੰ ਵੇਚਣ ਲਈ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਨੇ ਸਾਢੇ ਚਾਰ ਸਾਲਾਂ ਵਿਚ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਜੋ ਲੋਕ ਲੁਭਾਊ ਵਾਅਦੇ ਕੀਤੇ ਗਏ ਹਨ, ਉਹ ਵੀ ਇਕ ਜੁਮਲਾ ਸਾਬਿਤ ਹੋਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਜਾਣ ਚੁੱਕੀ ਹੈ ਕਿ ਹੁਣ ਤੱਕ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਹੀ ਕੀਤੇ ਹਨ ਅਤੇ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸਰਕਾਰ ਸੱਤਾ ਵਿਚ ਆਵੇਗੀ | ਇਸ ਮੌਕੇ ਕਿ੍ਪਾਲ ਸਿੰਘ ਖ਼ਿਜ਼ਰਾਬਾਦ, ਗਿਆਨ ਸਿੰਘ ਘੰਡੋਲੀ, ਡਾ. ਅਮਰਜੀਤ ਸਿੰਘ ਕਰਤਾਰਪੁਰ, ਨਰਿੰਦਰ ਸਿੰਘ ਢਕੌਰਾਂ, ਬਿੱਟੂ ਸੁਹਾਲੀ, ਗੁਰਦੀਪ ਸਿੰਘ ਸੁਹਾਲੀ, ਰੋਹਿਤ ਤੀੜਾ, ਸਤੀਸ਼ ਸੇਠੀ ਮੁੱਲਾਂਪੁਰ ਗਰੀਬਦਾਸ, ਅਵਤਾਰ ਸਿੰਘ ਤਾਰੀ ਤੇ ਪਰਮਿੰਦਰ ਸਿੰਘ ਨਗਲੀਆਂ ਸਮੇਤ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ |