21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪਲਾਸਟਿਕ ਅਤੇ ਗਿੱਲੇ-ਸੁੱਕੇ ਕੂੜੇ ਬਾਰੇ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ <br/>

Ad Position 21
No active advertisement
ਪ੍ਰੋਗਰਾਮ ਦੌਰਾਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵੂਮੈਨ ਐਂਡ ਚਾਈਲਡ ਵੈੱਲਫ਼ੇਅਰ ਸੁਸਾਇਟੀ ਦੇ ਅਹੁਦੇਦਾਰ | ਤਸਵੀਰ : ਗੁਰਮੁੱਖ ਸਿੰਘ ਮਾਨ <br/> 12-03-2026
ਖਰੜ, 11 ਮਾਰਚ (ਗੁਰਮੁੱਖ ਸਿੰਘ ਮਾਨ)-ਵੂਮੈਨ ਐਂਡ ਚਾਈਲਡ ਵੈੱਲਫ਼ੇਅਰ ਸੁਸਾਇਟੀ ਸੈਕਟਰ-45ਡੀ ਚੰਡੀਗੜ੍ਹ ਵਲੋਂ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਤਹਿਤ ਓਾਕਾਰ ਸਮਾਰਟ ਸਕੂਲ ਖਰੜ ਵਿਖੇ ਸੰਸਥਾ ਦੀ ਪ੍ਰਧਾਨ ਪੂਜਾ ਬਖ਼ਸ਼ੀ ਦੀ ਅਗਵਾਈ ਵਿਚ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੁਸਾਇਟੀ ਵਲੋਂ ਬੱਚਿਆਂ ਨੂੰ ਵਾਤਾਵਰਨ ਦੀ ਸੁਰੱਖਿਆ, ਪਲਾਸਟਿਕ ਦੇ ਕੂੜੇ ਦੇ ਸਹੀ ਇਸਤੇਮਾਲ ਤੇ ਦੁਬਾਰਾ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ | ਬੁਲਾਰਿਆਂ ਨੇ ਦੱਸਿਆ ਕਿ ਪਲਾਸਟਿਕ ਦੀਆਂ ਬੋਤਲਾਂ, ਪੁਰਾਣੇ ਟਾਇਰਾਂ ਤੇ ਹੋਰ ਬੇਕਾਰ ਚੀਜ਼ਾਂ ਨੂੰ ਰੀਸਾਈਕਲ ਕਰਕੇ ਉਪਯੋਗੀ ਚੀਜ਼ਾਂ 'ਚ ਬਦਲਿਆ ਜਾ ਸਕਦਾ ਹੈ, ਜਿਸ ਨਾਲ ਕੂੜਾ ਘੱਟ ਹੋਵੇਗਾ ਅਤੇ ਵਾਤਾਵਰਨ ਦੀ ਸੁਰੱਖਿਆ ਹੋਵੇਗੀ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਕੂੜਾ ਪ੍ਰਬੰਧਨ ਅਤੇ ਉਸ ਦੇ ਸਹੀ ਨਿਪਟਾਰੇ ਬਾਰੇ ਵੀ ਜਾਗਰੂਕ ਕੀਤਾ ਗਿਆ | ਉਨ੍ਹਾਂ ਨੂੰ ਸਮਝਾਇਆ ਗਿਆ ਕਿ ਕੂੜੇ ਨੂੰ ਵੱਖ-ਵੱਖ ਸ਼੍ਰੇਣੀਆਂ ਜਿਵੇਂ ਗਿੱਲੇ ਕੂੜੇ, ਸੁੱਕੇ ਕੂੜੇ ਅਤੇ ਪਲਾਸਟਿਕ ਦੇ ਕੂੜੇ ਦੇ ਰੂਪ 'ਚ ਵੰਡਣਾ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਗਿੱਲੇ ਕੂੜੇ ਤੋਂ ਜੈਵਿਕ ਖਾਦ ਬਣਾਈ ਜਾ ਸਕਦੀ ਹੈ, ਜਦਕਿ ਸੁੱਕੇ ਅਤੇ ਪਲਾਸਟਿਕ ਦੇ ਕੂੜੇ ਨੂੰ ਦੁਬਾਰਾ ਵਰਤੋਂ ਅਤੇ ਰੀਸਾਈਕਲਿੰਗ ਲਈ ਭੇਜਿਆ ਜਾ ਸਕਦਾ ਹੈ, ਜਿਸ ਨਾਲ ਪ੍ਰਦੂਸ਼ਣ ਘਟਾਉਣ 'ਚ ਮਦਦ ਮਿਲਦੀ ਹੈ | ਇਸੇ ਦੌਰਾਨ ਸਥਾਨਕ ਕੌਂਸਲਰ ਰਾਜਿੰਦਰ ਸਿੰਘ ਨੰਬਰਦਾਰ ਨੇ ਸੰਸਥਾ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਬੱਚਿਆਂ 'ਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਅੰਤ 'ਚ ਸਕੂਲ ਪਿ੍ੰ. ਓਾਕਾਰ ਕੌਰ ਨੇ ਸੰਸਥਾ ਦਾ ਧੰਨਵਾਦ ਕੀਤਾ | ਇਸ ਮੌਕੇ ਸੰਸਥਾ ਦੇ ਐਡਵਾਈਜ਼ਰ ਓਮ ਪ੍ਰਕਾਸ਼ ਮਹਿਰਾ, ਵਾਤਾਵਰਨ ਪ੍ਰੇਮੀ ਨਰੇਸ਼ ਕੋਹਲੀ, ਮੈਂਬਰ ਰਾਕੇਸ਼ ਕੁਮਾਰ ਗੁਪਤਾ ਅਤੇ ਮੈਂਬਰ ਆਰਤੀ ਬੁੱਧੀਰਾਜਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਕਟਾਰੀਆ ਵਲੋਂ ਅਖਿਲ ਭਾਰਤੀ ਭਾਸਕਰ ਰਾਓ ਨਿ੍ਤ ਅਤੇ ਸੰਗੀਤ ਸੰਮੇਲਨ ਦਾ ਉਦਘਾਟਨ ਅੱਜ <br/> ਅਗਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 50ਵਾਂ ਦਿਨ: ਪੁਲਿਸ ਨੇ 550 ਥਾਵਾਂ 'ਤੇ ਕੀਤੀ ਛਾਪੇਮਾਰੀ ; 207 ਗਿ੍ਫ਼ਤਾਰ
Ad Position 24