21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਇਤਿਹਾਸਕ ਕਦਮ- ਪ੍ਰਭਜੋਤ ਕੌਰ

Ad Position 21
No active advertisement
ਅਜੀਤ ਡੈਸਕ 12-03-2026
ਐੱਸ. ਏ. ਐੱਸ. ਨਗਰ, 11 ਮਾਰਚ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਦੇ ਸਤਿਕਾਰ ਅਤੇ ਆਰਥਿਕ ਸਸ਼ਕਤੀਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਐਲਾਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁ. ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜਦਕਿ ਸਮਾਜਿਕ ਨਿਆਂ ਨੂੰ ਯਕੀਨੀ ਬਣਾਉਣ ਲਈ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁ. ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦੇ ਸਨਮਾਨ ਦਾ ਪ੍ਰਤੀਕ ਹੈ | ਇਸ ਯੋਜਨਾ ਦਾ ਲਾਭ ਆਮਦਨ ਕਰ ਰਿਟਰਨ ਭਰਨ ਵਾਲੀਆਂ ਔਰਤਾਂ ਨੂੰ ਨਹੀਂ ਮਿਲੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਯੋਜਨਾ ਲਈ ਬਜਟ 'ਚ 9300 ਕਰੋੜ ਰੁ. ਦੀ ਵੱਡੀ ਰਕਮ ਰੱਖੀ ਗਈ ਹੈ, ਜੋ ਕਿ ਦੇਸ਼ 'ਚ ਔਰਤਾਂ ਲਈ ਸਿੱਧੀ ਵਿੱਤੀ ਸਹਾਇਤਾ ਦੀਆਂ ਸਭ ਤੋਂ ਵੱਡੀਆਂ ਯੋਜਨਾਵਾਂ 'ਚੋਂ ਇਕ ਹੈ | ਉਨ੍ਹਾਂ ਦੱਸਿਆ ਕਿ ਇਹ ਯੋਜਨਾ 13 ਅਪ੍ਰੈਲ ਨੂੰ ਵਿਸਾਖੀ ਦੇ ਪਵਿੱਤਰ ਦਿਨ ਤੋਂ ਸ਼ੁਰੂ ਕੀਤੀ ਜਾਵੇਗੀ | ਇਸ ਲਈ ਪੰਜਾਬ ਭਰ 'ਚ ਖ਼ਾਸ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ ਤਾਂ ਜੋ ਹਰ ਯੋਗ ਔਰਤ ਨੂੰ ਇਸ ਯੋਜਨਾ ਦਾ ਲਾਭ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਤਣਾਅ ਵਿਚਕਾਰ ਚੰਡੀਗੜ੍ਹ 'ਚ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਹੀਂ- ਪ੍ਰਸ਼ਾਸਕ ਕਟਾਰੀਆ <br/> ਅਗਲੀ ਖ਼ਬਰ ਵਿੱਦਿਅਕ ਸੈਸ਼ਨ ਦੇ ਅੰਤ ਤੱਕ ਵੀ ਬੱਚਿਆਂ ਨੂੰ ਵਰਦੀਆਂ ਨਸੀਬ ਨਹੀਂ ਹੋਈਆਂ- ਜੀ. ਟੀ. ਯੂ.
Ad Position 24