21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਲਾਇਨਜ਼ ਕਲੱਬ ਚੰਡੀਗੜ੍ਹ ਦੇ ਸਹਿਯੋਗ ਨਾਲ 56ਵਾਂ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 12-03-2026

ਚੰਡੀਗੜ੍ਹ, 11 ਮਾਰਚ (ਮਾਰਕੰਡਾ)- ਡੀ.ਏ.ਵੀ ਕਾਲਜ ਦੀ ਐਨ.ਐਸ.ਐਸ ਯੂਨਿਟ ਨੇ ਲਾਇਨਜ਼ ਕਲੱਬ ਚੰਡੀਗੜ੍ਹ ਸੈਂਟਰਲ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਚ 56ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਪ੍ਰੋਗਰਾਮ ਵਿਚ ਮੁੱਖ ਮਹਿਮਾਨ ਤਰੁਣ ਭੰਡਾਰੀ ਹਰਿਆਣਾ ਦੇ ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦੇ ਹੋਏ ਨੌਜਵਾਨਾਂ ਵਲੋਂ ਦਿਖਾਈ ਗਈ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਦੀ ਪ੍ਰਸ਼ੰਸਾ ਕੀਤੀ | ਵਿਸ਼ੇਸ਼ ਮਹਿਮਾਨ ਸੰਜੇ ਟੰਡਨ ਪ੍ਰਧਾਨ ਐਲਮਨਾਈ ਐਸੋਸੀਏਸ਼ਨ ਦੇ ਨਾਲ ਸੌਰਭ ਜੋਸ਼ੀ ਮੇਅਰ ਚੰਡੀਗੜ੍ਹ ਅਤੇ ਸੰਜੀਵ ਰਾਣਾ ਜਨਰਲ ਸਕੱਤਰ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਵੀ ਮੌਜੂਦ ਸਨ | ਕੈਂਪ ਕਾਲਜ ਦੀ ਪਿ੍ੰਸੀਪਲ ਦੀ ਅਗਵਾਈ ਅਤੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਡਾ. ਕਸ਼ਮਾ ਸ਼ਰਮਾ, ਡਾ. ਯੋਗਤਾ ਪਠਾਨੀਆ, ਡਾ. ਰਾਘਵ ਖੰਨਾ ਅਤੇ ਡਾ. ਮਨਮਿੰਦਰ ਸਿੰਘ ਆਨੰਦ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਕੈਂਪ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸੇਵਾਦਾਰਾਂ ਵਲੋਂ ਕਰੀਬ 200 ਯੂਨਿਟ ਖੂਨ ਦਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਅਤੇ ਪੀ.ਆਈ-ਰਾਹੀ ਨੇ ਇਕ ਸਮਝੌਤਾ ਪੱਤਰ 'ਤੇ ਕੀਤੇ ਦਸਤਖਤ <br/> ਅਗਲੀ ਖ਼ਬਰ ਚੰਡੀਗੜ੍ਹ ਵਪਾਰ ਮੰਡਲ ਵਲੋਂ 22 ਮਾਰਚ ਨੂੰ ਫਾਊਾਡਰਜ਼ ਦਿਵਸ ਮਨਾਇਆ ਜਾਵੇਗਾ <br/>
Ad Position 24